ਹੁਕਮਨਾਮਾ ਸਾਹਿਬ

Hukamnama Sahib

Saturday, 04 November 2006

ਸ਼ਨਿੱਚਰਵਾਰ, ੧੯ ਕੱਤਕ (ਸੰਮਤ ੫੩੮ ਨਾਨਕਸ਼ਾਹੀ)

Ang 720 · Raag Baihaaree · Guru Raam Daas Ji

Reading: Permalink

ਗੁਰਮੁਖੀ (Gurmukhi)

ਬੈਰਾੜੀ ਮਹਲਾ ੪ ॥

bairaaRee mahalaa chauthhaa ||

ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥

jap man har har naam nit dhiaai ||

ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥

jo ichheh soiee fal paaveh fir dhookh na laagai aai ||1|| rahaau ||

ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥

so jap so tap saa brat poojaa jit har siau preet lagai ||

ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥

bin har preet hor preet sabh jhooThee ik khin meh bisar sabh jai ||1||

ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥

too bea(n)t sarab kal pooraa kichh keemat kahee na jai ||

ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥

naanak saran tum(h)aaree har jeeau bhaavai tivai chhaddai ||2||6||

English Translation

Bairaaree, Fourth Mehla:

O my mind, chant the Name of the Lord, Har, Har; meditate on it continually.

You shall obtain the fruits of your heart's desires, and pain shall never touch you again. ||1||Pause||

That is chanting, that is deep meditation and austerity, that is fasting and worship, which inspires love for the Lord.

Without the Lord's Love, every other love is false; in an instant, it is all forgotten. ||1||

You are infinite, the Master of all power; Your value cannot be described at all.

Nanak has come to Your Sanctuary, O Dear Lord; as it pleases You, save him. ||2||6||

ਪੰਜਾਬੀ ਵਿਆਖਿਆ (Punjabi Explanation)

ਬੈਰਾੜੀ ਚੌਥੀ ਪਾਤਿਸ਼ਾਹੀ।

ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ

ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ । ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ ।੧।ਰਹਾਉ।

ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ

ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ ।੧।

ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ

ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ ।੨।੬।

Source: BaniDB · Read Ang 720 in Sri Guru Granth Sahib Ji

On this day in earlier years

  • Friday, 04 November 2005 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Thursday, 04 November 2004 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Tuesday, 04 November 2003 ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ Ang 864 · Raag Gond