ਹੁਕਮਨਾਮਾ ਸਾਹਿਬ

Hukamnama Sahib

Thursday, 16 November 2006

ਵੀਰਵਾਰ, ੧ ਮੱਘਰ (ਸੰਮਤ ੫੩੮ ਨਾਨਕਸ਼ਾਹੀ)

Ang 418 · Raag Aasaa · Guru Nanak Dev Ji

Reading: Permalink

ਗੁਰਮੁਖੀ (Gurmukhi)

ਆਸਾ ਮਹਲਾ ੧ ॥

aasaa mahalaa pehilaa ||

ਚਾਰੇ ਕੁੰਡਾ ਢੂਢੀਆ ਕੋ ਨੀਮੑੀ ਮੈਡਾ ॥

chaare ku(n)ddaa ddooddeeaa ko neem(h)ee maiddaa ||

ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥

je tudh bhaavai saahibaa too mai hau taiddaa ||1||

ਦਰੁ ਬੀਭਾ ਮੈ ਨੀਮਿੑ ਕੋ ਕੈ ਕਰੀ ਸਲਾਮੁ ॥

dhar beebhaa mai neemi(h) ko kai karee salaam ||

ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥

hiko maiddaa too dhanee saachaa mukh naam ||1|| rahaau ||

ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥

sidhaa sevan sidh peer maageh ridh sidh ||

ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥

mai ik naam na veesarai saache gur budh ||2||

ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥

jogee bhogee kaapaRee kiaa bhaveh dhisa(n)tar ||

ਗੁਰ ਕਾ ਸਬਦੁ ਨ ਚੀਨੑਹੀ ਤਤੁ ਸਾਰੁ ਨਿਰੰਤਰ ॥੩॥

gur kaa sabadh na cheen(h)hee tat saar nira(n)tar ||3||

ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥

pa(n)ddit paadhe joisee nit paRheh puraanaa ||

ਅੰਤਰਿ ਵਸਤੁ ਨ ਜਾਣਨੑੀ ਘਟਿ ਬ੍ਰਹਮੁ ਲੁਕਾਣਾ ॥੪॥

a(n)tar vasat na jaanan(h)ee ghaT braham lukaanaa ||4||

ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥

eik tapasee ban meh tap kareh nit teerath vaasaa ||

ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥

aap na cheeneh taamasee kaahe bhe udhaasaa ||5||

ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥

eik bi(n)dh jatan kar raakhadhe se jatee kahaaveh ||

ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥

bin gur sabadh na chhooTahee bhram aaveh jaaveh ||6||

ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥

eik girahee sevak saadhikaa gurmatee laage ||

ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥

naam dhaan isanaan dhiraR har bhagat su jaage ||7||

ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥

gur te dhar ghar jaaneeaai so jai sin(j)aanai ||

ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥

naanak naam na veesarai saache man maanai ||8||14||

English Translation

Aasaa, First Mehla:

I have searched in the four directions, but no one is mine.

If it pleases You, O Lord Master, then You are mine, and I am Yours. ||1||

There is no other door for me; where shall I go to worship?

You are my only Lord; Your True Name is in my mouth. ||1||Pause||

Some serve the Siddhas, the beings of spiritual perfection, and some serve spiritual teachers; they beg for wealth and miraculous powers.

May I never forget the Naam, the Name of the One Lord. This is the wisdom of the True Guru. ||2||

Why do the Yogis, the revellers, and the beggars wander in foreign lands?

They do not understand the Word of the Guru's Shabad, and the essence of excellence within them. ||3||

The Pandits, the religious scholars, the teachers and astrologers, and those who endlessly read the Puraanas,

do not know what is within; God is hidden deep within them. ||4||

Some penitents perform penance in the forests, and some dwell forever at sacred shrines.

The unenlightened people do not understand themselves - why have they become renunciates? ||5||

Some control their sexual energy, and are known as celibates.

But without the Guru's Word, they are not saved, and they wander in reincarnation. ||6||

Some are householders, servants, and seekers, attached to the Guru's Teachings.

They hold fast to the Naam, to charity, to cleansing and purification; they remain awake in devotion to the Lord. ||7||

Through the Guru, the Gate of the Lord's Home is found, and that place is recognized.

Nanak does not forget the Naam; his mind has surrendered to the True Lord. ||8||14||

ਪੰਜਾਬੀ ਵਿਆਖਿਆ (Punjabi Explanation)

ਆਸਾ ਪਹਿਲੀ ਪਾਤਸ਼ਾਹੀ।

ਮੈਂ ਸਾਰੀ ਸ੍ਰਿਸ਼ਟੀ ਭਾਲ ਵੇਖੀ ਹੈ, ਮੈਨੂੰ ਕੋਈ ਭੀ ਆਪਣਾ (ਸੱਚਾ ਦਰਦੀ) ਨਹੀਂ ਲੱਭਾ ।

ਹੇ ਮੇਰੇ ਸਾਹਿਬ! ਜੇ ਤੈਨੂੰ (ਮੇਰੀ ਬੇਨਤੀ) ਪਸੰਦ ਆਵੇ (ਤਾਂ ਮੇਹਰ ਕਰ) ਤੂੰ ਮੇਰਾ (ਰਾਖਾ ਬਣ), ਮੈਂ ਤੇਰਾ (ਸੇਵਕ) ਬਣਿਆ ਰਹਾਂ ।੧।

ਮੈਨੂੰ (ਤੇਰੇ ਦਰ ਤੋਂ ਬਿਨਾ) ਕੋਈ ਹੋਰ ਦਰ ਨਹੀਂ ਲੱਭਦਾ । ਹੋਰ ਕਿਸ ਦੇ ਅੱਗੇ ਮੈਂ ਸਲਾਮ ਕਰਾਂ? (ਹੋਰ ਕਿਸ ਪਾਸੋਂ ਮੈਂ ਮੰਗਾਂ?)

ਸਿਰਫ਼ ਇਕ ਤੂੰ ਹੀ ਮੇਰਾ ਮਾਲਕ ਹੈਂ (ਮੈਂ ਤੈਥੋਂ ਹੀ ਇਹ ਦਾਨ ਮੰਗਦਾ ਹਾਂ ਕਿ) ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ ਮੇਰੇ ਮੂੰਹ ਵਿਚ (ਟਿਕਿਆ ਰਹੇ) ।੧।ਰਹਾਉ।

(ਲੋਕ) ਸਿੱਧ ਤੇ ਪੀਰ (ਬਣਨ ਲਈ) ਪੁੱਗੇ ਹੋਏ ਜੋਗੀਆਂ ਦੀ ਸੇਵਾ ਕਰਦੇ ਹਨ, ਤੇ ਉਹਨਾਂ ਪਾਸੋਂ ਰਿੱਧੀਆਂ ਸਿੱਧੀਆਂ (ਦੀ ਤਾਕਤ) ਮੰਗਦੇ ਹਨ ।

(ਮੇਰੀ ਇਕ ਤੇਰੇ ਅੱਗੇ ਹੀ ਇਹ ਅਰਦਾਸਿ ਹੈ ਕਿ) ਅਭੁੱਲ ਗੁਰੂ ਦੀ ਬਖ਼ਸ਼ੀ ਬੁੱਧੀ ਅਨੁਸਾਰ ਮੈਨੂੰ ਤੇਰਾ ਨਾਮ ਕਦੇ ਨਾਹ ਭੁੱਲੇ ।੨।

ਜੋਗੀ ਤੇ ਲੀਰਾਂ ਪਹਿਨਣ ਵਾਲੇ ਫ਼ਕੀਰ ਵਿਅਰਥ ਹੀ ਦੇਸ ਦੇਸ ਦਾ ਰਟਨ ਕਰਦੇ ਹਨ ।

ਉਹ ਸਤਿਗੁਰ ਦੇ ਸ਼ਬਦ ਨੂੰ ਖੋਜਦੇ ਨਹੀਂ, ਉਹ ਇਕ-ਰਸ ਸ੍ਰੇਸ਼ਟ ਅਸਲੀਅਤ ਨੂੰ ਨਹੀਂ ਖੋਜਦੇ ।੩।

ਪੰਡਿਤ ਪਾਂਧੇ ਤੇ ਜੋਤਸ਼ੀ ਨਿੱਤ ਪੁਰਾਣ ਆਦਿਕ ਪੁਸਤਕਾਂ ਹੀ ਪੜ੍ਹਦੇ ਰਹਿੰਦੇ ਹਨ ।

ਪਰਮਾਤਮਾ ਹਿਰਦੇ ਵਿਚ ਲੁਕਿਆ ਪਿਆ ਹੈ, ਇਹ ਲੋਕ ਅੰਦਰ-ਵੱਸਦੀ ਨਾਮ-ਵਸਤੂ ਨੂੰ ਨਹੀਂ ਪਛਾਣਦੇ ।੪।

ਅਨੇਕਾਂ ਬੰਦੇ ਤਪੀ ਬਣੇ ਹੋਏ ਹਨ, ਜੰਗਲਾਂ ਵਿਚ (ਜਾ ਕੇ) ਤਪ ਸਾਧ ਰਹੇ ਹਨ, ਤੇ ਸਦਾ ਤੀਰਥਾਂ ਉਤੇ ਨਿਵਾਸ ਰੱਖਦੇ ਹਨ ।

(ਤਪਾਂ ਦੇ ਕਾਰਨ ਉਹ) ਕ੍ਰੋਧ ਨਾਲ ਭਰੇ ਰਹਿੰਦੇ ਹਨ, ਆਪਣੇ ਆਤਮਕ ਜੀਵਨ ਨੂੰ ਨਹੀਂ ਖੋਜਦੇ । ਤਿਆਗੀ ਬਣਨ ਦਾ ਉਹਨਾਂ ਨੂੰ ਕੋਈ ਲਾਭ ਨਹੀਂ ਹੰੁਦਾ ।੫।

ਅਨੇਕਾਂ ਬੰਦੇ ਐਸੇ ਹਨ ਜੋ ਜਤਨ ਕਰ ਕੇ ਵੀਰਜ ਨੂੰ ਰੋਕ ਰੱਖਦੇ ਹਨ, ਤੇ ਆਪਣੇ ਆਪ ਨੂੰ ਜਤੀ ਸਦਾਂਦੇ ਹਨ । ਪਰ ਗੁਰੂ ਦੇ ਸ਼ਬਦ ਤੋਂ ਬਿਨਾ ਉਹ ਭੀ (ਕੋ੍ਰਧ ਆਦਿਕ ਤਾਮਸੀ ਸੁਭਾਵ ਤੋਂ) ਖ਼ਲਾਸੀ ਨਹੀਂ ਪ੍ਰਾਪਤ ਕਰਦੇ ।

(ਜਤੀ ਹੋਣ ਦੀ ਹੀ) ਭਟਕਣਾ ਵਿਚ ਪੈ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।੬।

(ਪਰ) ਅਨੇਕਾਂ ਗ੍ਰਿਹਸਤੀ ਐਸੇ ਹਨ ਜੋ ਸੇਵਾ ਕਰਦੇ ਹਨ ਸੇਵਾ ਦੇ ਸਾਧਨ ਕਰਦੇ ਹਨ, ਤੇ ਗੁਰੂ ਦੀ ਦਿੱਤੀ ਮਤਿ ਉਤੇ ਤੁਰਦੇ ਹਨ । ਉਹ ਨਾਮ ਜਪਦੇ ਹਨ, ਹੋਰਨਾਂ ਨੂੰ ਨਾਮ ਜਪਣ ਲਈ ਪ੍ਰੇਰਦੇ ਹਨ, ਆਪਣਾ ਆਚਰਨ ਪਵਿਤ੍ਰ ਰੱਖਦੇ ਹਨ ।

ਉਹ ਪਰਮਾਤਮਾ ਦੀ ਭਗਤੀ ਵਿਚ ਆਪਣੇ ਆਪ ਨੂੰ ਦ੍ਰਿੜ੍ਹ ਕਰ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।੭।

ਹੇ ਨਾਨਕ! ਪਰਮਾਤਮਾ ਦਾ ਦਰ ਪਰਮਾਤਮਾ ਦਾ ਘਰ ਗੁਰੂ ਪਾਸੋਂ (ਗੁਰੂ ਦੀ ਸਰਨ ਪਿਆਂ) ਪਛਾਣਿਆ ਜਾ ਸਕਦਾ ਹੈ । ਉਹੀ ਮਨੁੱਖ ਪਛਾਣਦਾ ਹੈ ਜੋ ਗੁਰੂ ਦੇ ਪਾਸ ਜਾਂਦਾ ਹੈ ।

ਉਸ ਨੂੰ ਪਰਮਾਤਮਾ ਦਾ ਨਾਮ ਨਹੀਂ ਵਿਸਰਦਾ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਗਿੱਝ ਜਾਂਦਾ ਹੈ ।੮।੧੪।

Source: BaniDB · Read Ang 418 in Sri Guru Granth Sahib Ji

On this day in earlier years

  • Wednesday, 16 November 2005 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Tuesday, 16 November 2004 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Sunday, 16 November 2003 ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ Ang 701 · Raag Jaithsree
  • Saturday, 16 November 2002 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath