ਹੁਕਮਨਾਮਾ ਸਾਹਿਬ

Hukamnama Sahib

Wednesday, 22 November 2006

ਬੁੱਧਵਾਰ, ੭ ਮੱਘਰ (ਸੰਮਤ ੫੩੮ ਨਾਨਕਸ਼ਾਹੀ)

Ang 579 · Raag Vadhans · Guru Nanak Dev Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੧ ॥

vaddaha(n)s mahalaa pehilaa ||

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥

aavahu milahu saheleeho sachaRaa naam lehaa(n) ||

ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮੑਾਲੇਹਾਂ ॥

roveh birahaa tan kaa aapanaa saahib sa(n)m(h)aalehaa(n) ||

ਸਾਹਿਬੁ ਸਮੑਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥

saahib sam(h)aaleh pa(n)th nihaaleh asaa bh othai jaanaa ||

ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥

jis kaa keeaa tin hee leeaa hoaa tisai kaa bhaanaa ||

ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥

jo tin kar paiaa su aagai aaiaa asee k hukam karehaa ||

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥

aavahu milahu saheleeho sachaRaa naam lehaa ||1||

ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥

maran na ma(n)dhaa lokaa aakheeaai je mar jaanai aaisaa koi ||

ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥

sevih saahib sa(n)mrath aapanaa pa(n)th suhelaa aagai hoi ||

ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥

pa(n)th suhelai jaavahu taa(n) fal paavahu aagai milai vaddaiee ||

ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥

bheTai siau jaavahu sach samaavahu taa(n) pat lekhai paiee ||

ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥

mahalee jai paavahu khasamai bhaavahu ra(n)g siau raleeaa maanai ||

ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥

maran na ma(n)dhaa lokaa aakheeaai je koiee mar jaanai ||2||

ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥

maran munasaa sooriaa hak hai jo hoi maran paravaano ||

ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥

soore seiee aagai aakhe'eeh dharageh paaveh saachee maano ||

ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥

dharageh maan paaveh pat siau jaaveh aagai dhookh na laagai ||

ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥

kar ek dhiaaveh taa(n) fal paaveh jit seviaai bhau bhaagai ||

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥

uoochaa nahee kahanaa man meh rahanaa aape jaanai jaano ||

ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥

maran munasaa(n) sooriaa hak hai jo hoi mareh paravaano ||3||

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥

naanak kis no baabaa roieeaai baajee hai ih sa(n)saaro ||

ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥

keetaa vekhai saahib aapanaa kudharat kare beechaaro ||

ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥

kudharat beechaare dhaaran dhaare jin keeaa so jaanai ||

ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥

aape vekhai aape boojhai aape hukam pachhaanai ||

ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥

jin kichh keeaa soiee jaanai taa kaa roop apaaro ||

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

naanak kis no baabaa roieeaai baajee hai ih sa(n)saaro ||4||2||

English Translation

Wadahans, First Mehla:

Come, O my companions - let us meet together and dwell upon the True Name.

Let us weep over the body's separation from the Lord and Master; let us remember Him in contemplation.

Let us remember the Lord and Master in contemplation, and keep a watchful eye on the Path. We shall have to go there as well.

He who has created, also destroys; whatever happens is by His Will.

Whatever He has done, has come to pass; how can we command Him?

Come, O my companions - let us meet together and dwell upon the True Name. ||1||

Death would not be called bad, O people, if one knew how to truly die.

Serve your Almighty Lord and Master, and your path in the world hereafter will be easy.

Take this easy path, and you shall obtain the fruits of your rewards, and receive honor in the world hereafter.

Go there with your offering, and you shall merge in the True Lord; your honor shall be confirmed.

You shall obtain a place in the Mansion of the Lord Master's Presence; being pleasing to Him, you shall enjoy the pleasures of His Love.

Death would not be called bad, O people, if one knew how to truly die. ||2||

The death of brave heroes is blessed, if it is approved by God.

They alone are acclaimed as brave warriors in the world hereafter, who receive true honor in the Court of the Lord.

They are honored in the Court of the Lord; they depart with honor, and they do not suffer pain in the world hereafter.

They meditate on the One Lord, and obtain the fruits of their rewards. Serving the Lord, their fear is dispelled.

Do not indulge in egotism, and dwell within your own mind; the Knower Himself knows everything.

The death of brave heroes is blessed, if it is approved by God. ||3||

Nanak: for whom should we mourn, O Baba? This world is merely a play.

The Lord Master beholds His work, and contemplates His creative potency.

He contemplates His creative potency, having established the Universe. He who created it, He alone knows.

He Himself beholds it, and He Himself understands it. He Himself realizes the Hukam of His Command.

He who created these things, He alone knows. His subtle form is infinite.

Nanak: for whom should we mourn, O Baba? This world is merely a play. ||4||2||

ਪੰਜਾਬੀ ਵਿਆਖਿਆ (Punjabi Explanation)

ਵਡਹੰਸ ਪਹਿਲੀ ਪਾਤਿਸ਼ਾਹੀ।

ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ ।

ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ ।

ਆਓ, ਅਸੀ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ) । ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ

(ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ ।

। ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ । (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ ।

(ਇਸ ਵਾਸਤੇ) ਹੇ ਸਹੇਲੀਹੋ! ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ ।੧।

ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ) ਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇ) ਮਰਨਾ ਜਾਣਦਾ ਹੋਵੇ ।

ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ

ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ ।

ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ,

ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ । (ਜੇਹੜਾ ਜੀਵ ਇਹ ਭੇਟਾ ਲੈ ਕੇ ਜਾਂਦਾ ਹੈ ਉਹ) ਪ੍ਰੇਮ ਨਾਲ ਆਤਮਕ ਆਨੰਦ ਮਾਣਦਾ ਹੈ ।

ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ ।੨।

ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ ।

ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ । ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ,

ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ । ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ,

ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ ।

(ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ ।

(ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ ।

ਹੇ ਨਾਨਕ! (ਆਖ—) ਹੇ ਭਾਈ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ ।

ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ । ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ

ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ ।

ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ) ।

ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ) ।

ਹੇ ਨਾਨਕ! (ਆਖ—) ਹੇ ਭਾਈ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ ।੪।੨।

Source: BaniDB · Read Ang 579 in Sri Guru Granth Sahib Ji

On this day in earlier years

  • Tuesday, 22 November 2005 ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ Ang 709 · Raag Jaithsree
  • Monday, 22 November 2004 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Saturday, 22 November 2003 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Friday, 22 November 2002 ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ Ang 759 · Raag Soohee