ਹੁਕਮਨਾਮਾ ਸਾਹਿਬ

Hukamnama Sahib

Saturday, 23 December 2006

ਸ਼ਨਿੱਚਰਵਾਰ, ੮ ਪੋਹ (ਸੰਮਤ ੫੩੮ ਨਾਨਕਸ਼ਾਹੀ)

Ang 681 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥

chhaddai leeo mahaa balee te apane charan paraat ||

ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥

ek naam dheeo man ma(n)taa binas na katahoo jaat ||1||

ਸਤਿਗੁਰਿ ਪੂਰੈ ਕੀਨੀ ਦਾਤਿ ॥

satigur poorai keenee dhaat ||

ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥

har har naam dheeo keeratan kau bhiee hamaaree gaat || rahaau ||

ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥

a(n)geekaar keeo prabh apunai bhagatan kee raakhee paat ||

ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥

naanak charan gahe prabh apane sukh paio dhin raat ||2||10||41||

English Translation

Dhanaasaree, Fifth Mehla:

He has saved me from the awful power of Maya, by attaching me to His feet.

He gave my mind the Mantra of the Naam, the Name of the One Lord, which shall never perish or leave me. ||1||

The Perfect True Guru has given this gift.

He has blessed me with the Kirtan of the Praises of the Name of the Lord, Har, Har, and I am emancipated. ||Pause||

My God has made me His own, and saved the honor of His devotee.

Nanak has grasped the feet of his God, and has found peace, day and night. ||2||10||41||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਨੂੰ) ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ ਵਾਲੀ (ਮਾਇਆ) ਤੋਂ ਬਚਾ ਲੈਂਦਾ ਹੈ ।

ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ-ਮੰਤਰ ਦੇਂਦਾ ਹੈ; ਜੋ ਨਾਹ ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ ।੧।

ਹੇ ਭਾਈ! ਪੂਰੇ ਗੁਰੂ ਨੇ (ਮੇਰੇ ਉਤੇ) ਬਖ਼ਸ਼ਸ਼ ਕੀਤੀ ਹੈ ।

(ਗੁਰੂ ਨੇ ਮੈਨੂੰ) ਪਰਮਾਤਮਾ ਦਾ ਨਾਮ ਕੀਰਤਨ ਕਰਨ ਲਈ ਦਿੱਤਾ ਹੈ, (ਜਿਸ ਦੀ ਬਰਕਤਿ ਨਾਲ) ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ ।ਰਹਾਉ।

ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਭਗਤਾਂ ਦਾ ਪੱਖ ਕੀਤਾ ਹੈ, (ਭਗਤਾਂ ਦੀ) ਲਾਜ ਰੱਖੀ ਹੈ ।

ਹੇ ਨਾਨਕ! ਜਿਸ ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਚਰਨ ਫੜ ਲਏ ਉਸ ਨੇ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਾਣਿਆ ਹੈ ।੨।੧੦।੪੧।

Source: BaniDB · Read Ang 681 in Sri Guru Granth Sahib Ji

On this day in earlier years

  • Friday, 23 December 2005 ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ Ang 713 · Raag Todee
  • Thursday, 23 December 2004 ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ Ang 618 · Raag Sorath
  • Tuesday, 23 December 2003 ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥ Ang 761 · Raag Soohee
  • Monday, 23 December 2002 ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ Ang 769 · Raag Soohee