ਹੁਕਮਨਾਮਾ ਸਾਹਿਬ

Hukamnama Sahib

Thursday, 04 January 2007

ਵੀਰਵਾਰ, ੨੦ ਪੋਹ (ਸੰਮਤ ੫੩੮ ਨਾਨਕਸ਼ਾਹੀ)

Ang 624 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਗੁਰਿ ਪੂਰੈ ਕੀਤੀ ਪੂਰੀ ॥

gur poorai keetee pooree ||

ਪ੍ਰਭੁ ਰਵਿ ਰਹਿਆ ਭਰਪੂਰੀ ॥

prabh rav rahiaa bharapooree ||

ਖੇਮ ਕੁਸਲ ਭਇਆ ਇਸਨਾਨਾ ॥

khem kusal bhiaa isanaanaa ||

ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥

paarabraham viTahu kurabaanaa ||1||

ਗੁਰ ਕੇ ਚਰਨ ਕਵਲ ਰਿਦ ਧਾਰੇ ॥

gur ke charan kaval ridh dhaare ||

ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥

bighan na laagai til kaa koiee kaaraj sagal savaare ||1|| rahaau ||

ਮਿਲਿ ਸਾਧੂ ਦੁਰਮਤਿ ਖੋਏ ॥

mil saadhoo dhuramat khoe ||

ਪਤਿਤ ਪੁਨੀਤ ਸਭ ਹੋਏ ॥

patit puneet sabh hoe ||

ਰਾਮਦਾਸਿ ਸਰੋਵਰ ਨਾਤੇ ॥

raamadhaas sarovar naate ||

ਸਭ ਲਾਥੇ ਪਾਪ ਕਮਾਤੇ ॥੨॥

sabh laathe paap kamaate ||2||

ਗੁਨ ਗੋਬਿੰਦ ਨਿਤ ਗਾਈਐ ॥

gun gobi(n)dh nit gaieeaai ||

ਸਾਧਸੰਗਿ ਮਿਲਿ ਧਿਆਈਐ ॥

saadhasa(n)g mil dhiaaieeaai ||

ਮਨ ਬਾਂਛਤ ਫਲ ਪਾਏ ॥

man baa(n)chhat fal paae ||

ਗੁਰੁ ਪੂਰਾ ਰਿਦੈ ਧਿਆਏ ॥੩॥

gur pooraa ridhai dhiaae ||3||

ਗੁਰ ਗੋਪਾਲ ਆਨੰਦਾ ॥

gur gopaal aana(n)dhaa ||

ਜਪਿ ਜਪਿ ਜੀਵੈ ਪਰਮਾਨੰਦਾ ॥

jap jap jeevai paramaana(n)dhaa ||

ਜਨ ਨਾਨਕ ਨਾਮੁ ਧਿਆਇਆ ॥

jan naanak naam dhiaaiaa ||

ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥

prabh apanaa biradh rakhaiaa ||4||10||60||

English Translation

Sorat'h, Fifth Mehla:

The Perfect Guru has made me perfect.

God is totally pervading and permeating everywhere.

With joy and pleasure, I take my purifying bath.

I am a sacrifice to the Supreme Lord God. ||1||

I enshrine the lotus feet of the Guru within my heart.

Not even the tiniest obstacle blocks my way; all my affairs are resolved. ||1||Pause||

Meeting with the Holy Saints, my evil-mindedness was eradicated.

All the sinners are purified.

Bathing in the sacred pool of Guru Ram Das,

all the sins one has committed are washed away. ||2||

So sing forever the Glorious Praises of the Lord of the Universe;

joining the Saadh Sangat, the Company of the Holy, meditate on Him.

The fruits of your mind's desires are obtained

by meditating on the Perfect Guru within your heart. ||3||

The Guru, the Lord of the World, is blissful;

chanting, meditating on the Lord of supreme bliss, He lives.

Servant Nanak meditates on the Naam, the Name of the Lord.

God has confirmed His innate nature. ||4||10||60||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ

(ਮੈ­ਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ

ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ—ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ)

ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ—ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ)

ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ

ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ । ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ ।੧।ਰਹਾਉ।

ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ

। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ

ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ

ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ ।੨।

ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ,

ਉਹ (ਪ੍ਰਭੂ-ਦਰ ਤੋਂ) ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ

ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ,

ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦ-ਸਰੂਪ ਹੈ ।

ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।੪।੧੦।੬੦।

ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ

ਹੇ ਦਾਸ ਨਾਨਕ! (ਆਖ—) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ

Source: BaniDB · Read Ang 624 in Sri Guru Granth Sahib Ji

On this day in earlier years

  • Wednesday, 04 January 2006 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Tuesday, 04 January 2005 ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ Ang 709 · Raag Jaithsree
  • Sunday, 04 January 2004 ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ Ang 651 · Raag Sorath
  • Saturday, 04 January 2003 ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ Ang 716 · Raag Todee
  • Friday, 04 January 2002 ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ Ang 606 · Raag Sorath