ਹੁਕਮਨਾਮਾ ਸਾਹਿਬ

Hukamnama Sahib

Sunday, 21 January 2007

ਐਤਵਾਰ, ੮ ਮਾਘ (ਸੰਮਤ ੫੩੮ ਨਾਨਕਸ਼ਾਹੀ)

Ang 732 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ॥

soohee mahalaa chauthhaa ||

ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥

har kirapaa kare man har ra(n)g laae ||

ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥

gurmukh har har naam samaae ||1||

ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥

har ra(n)g raataa man ra(n)g maane ||

ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥

sadhaa ana(n)dh rahai dhin raatee poore gur kai sabadh samaane ||1|| rahaau ||

ਹਰਿ ਰੰਗ ਕਉ ਲੋਚੈ ਸਭੁ ਕੋਈ ॥

har ra(n)g kau lochai sabh koiee ||

ਗੁਰਮੁਖਿ ਰੰਗੁ ਚਲੂਲਾ ਹੋਈ ॥੨॥

gurmukh ra(n)g chaloolaa hoiee ||2||

ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥

manmukh mugadh nar koraa hoi ||

ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥

je sau lochai ra(n)g na hovai koi ||3||

ਨਦਰਿ ਕਰੇ ਤਾ ਸਤਿਗੁਰੁ ਪਾਵੈ ॥

nadhar kare taa satigur paavai ||

ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥

naanak har ras har ra(n)g samaavai ||4||2||6||

English Translation

Soohee, Fourth Mehla:

Showering His Mercy, the Lord imbues the mind with His Love.

The Gurmukh merges in the Name of the Lord, Har, Har. ||1||

Imbued with the Lord's Love, the mortal enjoys the pleasure of His Love.

He remains always blissful, day and night, and he merges into the Shabad, the Word of the Perfect Guru. ||1||Pause||

Everyone longs for the Lord's Love;

the Gurmukh is imbued with the deep red color of His Love. ||2||

The foolish, self-willed manmukh is left pale and uncolored.

Even if he wishes it a hundred times, he does not obtain the Lord's Love. ||3||

But if the Lord blesses him with His Glance of Grace, then he meets the True Guru.

Nanak is absorbed into the subtle essence of the Lord's Love. ||4||2||6||

ਪੰਜਾਬੀ ਵਿਆਖਿਆ (Punjabi Explanation)

ਸੂਹੀ ਚੌਥੀ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ, ਉਸ ਦੇ ਮਨ ਵਿਚ (ਆਪਣੇ ਚਰਨਾਂ ਦਾ) ਪਿਆਰ ਪੈਦਾ ਕਰਦਾ ਹੈ

ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਸਦਾ ਲੀਨ ਰਹਿੰਦਾ ਹੈ ।੧।

ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਮਨ ਆਤਮਕ ਆਨੰਦ ਮਾਣਦਾ ਰਹਿੰਦਾ ਹੈ

ਉਹ ਮਨੁੱਖ ਦਿਨ ਰਾਤ ਹਰ ਵੇਲੇ ਆਨੰਦ ਵਿਚ ਮਗਨ ਰਹਿੰਦਾ ਹੈ, ਉਹ ਪੂਰੇ ਗੁਰੂ ਦੀ ਬਾਣੀ ਵਿਚ ਲੀਨ ਰਹਿੰਦਾ ਹੈ ।੧।ਰਹਾਉ।

ਹੇ ਭਾਈ! (ਉਂਞ ਤਾਂ) ਹਰੇਕ ਮਨੁੱਖ ਪ੍ਰਭੂ (ਚਰਨਾਂ) ਦੇ ਪਿਆਰ ਦੀ ਖ਼ਾਤਰ ਤਰਲੇ ਲੈਂਦਾ ਹੈ

ਪਰ ਗੁਰੂ ਦੀ ਸਰਨ ਪਿਆਂ ਹੀ (ਮਨ ਉਤੇ ਪ੍ਰੇਮ ਦਾ) ਗੂੜ੍ਹਾ ਰੰਗ ਚੜ੍ਹਦਾ ਹੈ ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਿਆਰ ਤੋਂ ਸੱਖਣੇ ਹਿਰਦੇ ਵਾਲਾ ਹੀ ਰਹਿੰਦਾ ਹੈ ।

ਅਜੇਹਾ ਮਨੁੱਖ ਜੇ ਸੌ ਵਾਰੀ ਭੀ ਤਾਂਘ ਕਰੇ, ਉਸ ਨੂੰ (ਪ੍ਰਭੂ ਦੇ ਪਿਆਰੇ ਦਾ) ਰੰਗ ਨਹੀਂ ਚੜ੍ਹ ਸਕਦਾ ।੩।

ਹੇ ਨਾਨਕ! (ਆਖ—ਜਦੋਂ ਪਰਮਾਤਮਾ ਕਿਸੇ ਮਨੁੱਖ ਉੱਤੇ) ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਉਹ ਗੁਰੂ (ਦਾ ਮਿਲਾਪ) ਪ੍ਰਾਪਤ ਕਰਦਾ ਹੈ

ਫਿਰ ਉਹ) ਪਰਮਾਤਮਾ ਦੇ ਨਾਮ-ਰਸ ਵਿਚ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਸਮਾਇਆ ਰਹਿੰਦਾ ਹੈ ।੪।੨।੬।

Source: BaniDB · Read Ang 732 in Sri Guru Granth Sahib Ji

On this day in earlier years

  • Saturday, 21 January 2006 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Ang 819 · Raag Bilaaval
  • Friday, 21 January 2005 ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ Ang 742 · Raag Soohee
  • Wednesday, 21 January 2004 ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ Ang 581 · Raag Vadhans
  • Tuesday, 21 January 2003 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans
  • Monday, 21 January 2002 ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ Ang 544 · Raag Bihaagraa