ਹੁਕਮਨਾਮਾ ਸਾਹਿਬ

Hukamnama Sahib

Thursday, 25 January 2007

ਵੀਰਵਾਰ, ੧੨ ਮਾਘ (ਸੰਮਤ ੫੩੮ ਨਾਨਕਸ਼ਾਹੀ)

Ang 862 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧

raag go(n)dd mahalaa panjavaa chaupadhe ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥

sabh karataa sabh bhugataa ||1|| rahaau ||

ਸੁਨਤੋ ਕਰਤਾ ਪੇਖਤ ਕਰਤਾ ॥

sunato karataa pekhat karataa ||

ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥

adhirasaTo karataa dhirasaTo karataa ||

ਓਪਤਿ ਕਰਤਾ ਪਰਲਉ ਕਰਤਾ ॥

opat karataa paralau karataa ||

ਬਿਆਪਤ ਕਰਤਾ ਅਲਿਪਤੋ ਕਰਤਾ ॥੧॥

biaapat karataa alipato karataa ||1||

ਬਕਤੋ ਕਰਤਾ ਬੂਝਤ ਕਰਤਾ ॥

bakato karataa boojhat karataa ||

ਆਵਤੁ ਕਰਤਾ ਜਾਤੁ ਭੀ ਕਰਤਾ ॥

aavat karataa jaat bhee karataa ||

ਨਿਰਗੁਨ ਕਰਤਾ ਸਰਗੁਨ ਕਰਤਾ ॥

niragun karataa saragun karataa ||

ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥

gur prasaadh naanak samadhirasaTaa ||2||1||

English Translation

Raag Gond, Fifth Mehla, Chau-Padhay, First House:

One Universal Creator God. By The Grace Of The True Guru:

He is the Creator of all, He is the Enjoyer of all. ||1||Pause||

The Creator listens, and the Creator sees.

The Creator is unseen, and the Creator is seen.

The Creator forms, and the Creator destroys.

The Creator touches, and the Creator is detached. ||1||

The Creator is the One who speaks, and the Creator is the One who understands.

The Creator comes, and the Creator also goes.

The Creator is absolute and without qualities; the Creator is related, with the most excellent qualities.

By Guru's Grace, Nanak looks upon all the same. ||2||1||

ਪੰਜਾਬੀ ਵਿਆਖਿਆ (Punjabi Explanation)

ਰਾਗ ਗੋਂਡ ਪੰਜਵੀਂ ਪਾਤਿਸ਼ਾਹੀ। ਚਉਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਭਾਈ! ਪਰਮਾਤਮਾ ਹੀ ਹਰੇਕ ਚੀਜ਼ ਪੈਦਾ ਕਰਨ ਵਾਲਾ ਹੈ, (ਤੇ ਸਭ ਵਿਚ ਵਿਆਪਕ ਹੋ ਕੇ ਉਹੀ) ਹਰੇਕ ਚੀਜ਼ ਭੋਗਣ ਵਾਲਾ ਹੈ ।੧।ਰਹਾਉ।

(ਹੇ ਭਾਈ! ਹਰੇਕ ਵਿਚ ਵਿਆਪਕ ਹੋ ਕੇ) ਪਰਮਾਤਮਾ ਹੀ ਸੁਣਨ ਵਾਲਾ ਹੈ ਪਰਮਾਤਮਾ ਹੀ ਵੇਖਣ ਵਾਲਾ ਹੈ ।

ਜੋ ਕੁਝ ਦਿੱਸ ਰਿਹਾ ਹੈ ਇਹ ਭੀ ਪਰਮਾਤਮਾ (ਦਾ ਰੂਪ) ਹੈ, ਜੋ ਅਨਦਿੱਸਦਾ ਜਗਤ ਹੈ ਉਹ ਭੀ ਪਰਮਾਤਮਾ (ਦਾ ਹੀ ਰੂਪ) ਹੈ ।

(ਸਾਰੇ ਜਗਤ ਦੀ) ਪੈਦਾਇਸ਼ (ਕਰਨ ਵਾਲਾ ਭੀ) ਪ੍ਰਭੂ ਹੀ ਹੈ, (ਸਭ ਦਾ) ਨਾਸ (ਕਰਨ ਵਾਲਾ ਭੀ) ਪ੍ਰਭੂ ਹੀ ਹੈ ।

ਸਭਨਾਂ ਵਿਚ ਵਿਆਪਕ ਭੀ ਪ੍ਰਭੂ ਹੀ ਹੈ, (ਅਤੇ ਵਿਆਪਕ ਹੁੰਦਿਆਂ) ਨਿਰਲੇਪ ਭੀ ਪ੍ਰਭੂ ਹੀ ਹੈ ।੧।

(ਹਰੇਕ ਵਿਚ) ਪ੍ਰਭੂ ਹੀ ਬੋਲਣ ਵਾਲਾ ਹੈ, ਪ੍ਰਭੂ ਹੀ ਸਮਝਣ ਵਾਲਾ ਹੈ ।

ਵਿਚ ਆਉਂਦਾ ਭੀ ਉਹੀ ਹੈ, ਇਥੋਂ ਜਾਂਦਾ ਭੀ ਉਹ ਪ੍ਰਭੂ ਹੀ ਹੈ ।

ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਭੀ ਹੈ, ਤਿੰਨ ਗੁਣਾਂ ਸਮੇਤ ਭੀ ਹੈ ।

ਹੇ ਨਾਨਕ! ਪਰਮਾਤਮਾ ਨੂੰ ਸਭਨਾਂ ਵਿਚ ਹੀ ਵੇਖਣ ਦੀ ਇਹ ਸੂਝ ਗੁਰੂ ਦੀ ਕਿਰਪਾ ਨਾਲ ਪ੍ਰਾਪਤ ਹੁੰਦੀ ਹੈ ।੨।੧।

Source: BaniDB · Read Ang 862 in Sri Guru Granth Sahib Ji

On this day in earlier years

  • Wednesday, 25 January 2006 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Tuesday, 25 January 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Sunday, 25 January 2004 ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ Ang 913 · Raag Raamkalee
  • Saturday, 25 January 2003 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree