ਹੁਕਮਨਾਮਾ ਸਾਹਿਬ

Hukamnama Sahib

Friday, 23 March 2007

ਸ਼ੁੱਕਰਵਾਰ, ੧੦ ਚੇਤ (ਸੰਮਤ ੫੩੯ ਨਾਨਕਸ਼ਾਹੀ)

Ang 820 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥

sa(n)tan kai suneeat prabh kee baat ||

ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥

kathaa keeratan aana(n)dh ma(n)gal dhun poor rahee dhinas ar raat ||1|| rahaau ||

ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥

kar kirapaa apane prabh keene naam apune kee keenee dhaat ||

ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥

aaTh pahar gun gaavat prabh ke kaam karodh is tan te jaat ||1||

ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥

tirapat aghaae pekh prabh dharasan a(n)mirat har ras bhojan khaat ||

ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥

charan saran naanak prabh teree kar kirapaa sa(n)tasa(n)g milaat ||2||4||84||

English Translation

Bilaaval, Fifth Mehla:

I listen to God's Teachings from the Saints.

The Lord's Sermon, the Kirtan of His Praises and the songs of bliss perfectly resonate, day and night. ||1||Pause||

In His Mercy, God has made them His own, and blessed them with the gift of His Name.

Twenty-four hours a day, I sing the Glorious Praises of God. Sexual desire and anger have left this body. ||1||

I am satisfied and satiated, gazing upon the Blessed Vision of God's Darshan. I eat the Ambrosial Nectar of the Lord's sublime food.

Nanak seeks the Sanctuary of Your Feet, O God; in Your Mercy, unite him with the Society of the Saints. ||2||4||84||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਸਾਧ ਸੰਗਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਕਥਾ-ਵਾਰਤਾ (ਸਦਾ) ਸੁਣੀ ਜਾਂਦੀ ਹੈ ।

ਉਥੇ ਦਿਨ ਰਾਤ ਹਰ ਵੇਲੇ ਪ੍ਰਭੂ ਦੀਆਂ ਕਥਾ-ਕਹਾਣੀਆਂ ਹੁੰਦੀਆਂ ਹਨ, ਕੀਰਤਨ ਹੁੰਦਾ ਹੈ, ਆਤਮਕ ਆਨੰਦ-ਹੁਲਾਰਾ ਪੈਦਾ ਕਰਨ ਵਾਲੀ ਰੌ ਸਦਾ ਚਲੀ ਰਹਿੰਦੀ ਹੈ ।੧।ਰਹਾਉ।

ਹੇ ਭਾਈ! ਸੰਤ ਜਨਾਂ ਨੂੰ ਪ੍ਰਭੂ ਨੇ ਮੇਹਰ ਕਰ ਕੇ ਆਪਣੇ ਸੇਵਕ ਬਣਾ ਲਿਆ ਹੁੰਦਾ ਹੈ, ਉਹਨਾਂ ਨੂੰ ਆਪਣੇ ਨਾਮ ਦੀ ਦਾਤਿ ਬਖ਼ਸ਼ੀ ਹੁੰਦੀ ਹੈ ।

ਅੱਠੇ ਪਹਿਰ ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ (ਉਹਨਾਂ ਦੇ) ਇਸ ਸਰੀਰ ਵਿਚੋਂ ਕਾਮ ਕੋ੍ਰਧ (ਆਦਿਕ ਵਿਕਾਰ) ਦੂਰ ਹੋ ਜਾਂਦੇ ਹਨ ।੧।

ਹੇ ਭਾਈ! ਸੰਤ ਜਨ ਪ੍ਰਭੂ ਦਾ ਦਰਸਨ ਕਰ ਕੇ (ਮਾਇਆ ਦੀ ਤ੍ਰਿਸਨਾ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ, ਸੰਤ ਜਨ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਦਾ ਸੁਆਦਲਾ ਭੋਜਨ ਖਾਂਦੇ ਹਨ ।

ਹੇ ਨਾਨਕ! (ਆਖ—) ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਚਰਨਾਂ ਦੀ ਸਰਨ ਪੈਂਦੇ ਹਨ, ਤੂੰ ਕਿਰਪਾ ਕਰ ਕੇ ਉਹਨਾਂ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਮਿਲਾ ਦੇਂਦਾ ਹੈਂ ।੨।੪।੮੪।

Source: BaniDB · Read Ang 820 in Sri Guru Granth Sahib Ji

On this day in earlier years

  • Thursday, 23 March 2006 ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ Ang 692 · Raag Dhanaasree
  • Wednesday, 23 March 2005 ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ Ang 575 · Raag Vadhans
  • Tuesday, 23 March 2004 ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ Ang 681 · Raag Dhanaasree
  • Sunday, 23 March 2003 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Saturday, 23 March 2002 ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ Ang 727 · Raag Tilang