ਹੁਕਮਨਾਮਾ ਸਾਹਿਬ

Hukamnama Sahib

Friday, 20 April 2007

ਸ਼ੁੱਕਰਵਾਰ, ੭ ਵੈਸਾਖ (ਸੰਮਤ ੫੩੯ ਨਾਨਕਸ਼ਾਹੀ)

Ang 529 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ॥

dhevaga(n)dhaaree ||

ਮਾਈ ਸੁਨਤ ਸੋਚ ਭੈ ਡਰਤ ॥

maiee sunat soch bhai ddarat ||

ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥

mer ter tajau abhimaanaa saran suaamee kee parat ||1|| rahaau ||

ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥

jo jo kahai soiee bhal maanau naeh na kaa bol karat ||

ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥੧॥

nimakh na bisarau he'ee more te bisarat jaiee hau marat ||1||

ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥

sukhadhaiee pooran prabh karataa meree bahut iaanap jarat ||

ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥

niragun karoop kulaheen naanak hau anadh roop suaamee bharat ||2||3||

English Translation

Dayv-Gandhaaree:

O mother, I hear of death, and think of it, and I am filled with fear.

Renouncing 'mine and yours' and egotism, I have sought the Sanctuary of the Lord and Master. ||1||Pause||

Whatever He says, I accept that as good. I do not say ""No"" to what He says.

Let me not forget Him, even for an instant; forgetting Him, I die. ||1||

The Giver of peace, God, the Perfect Creator, endures my great ignorance.

I am worthless, ugly and of low birth, O Nanak, but my Husband Lord is the embodiment of bliss. ||2||3||

ਪੰਜਾਬੀ ਵਿਆਖਿਆ (Punjabi Explanation)

ਦੇਵ ਗੰਧਾਰੀ।

ਹੇ ਮਾਂ! (ਖਸਮ-ਪ੍ਰਭੂ ਦੀ ਸਰਨ ਨਾਹ ਪੈਣ ਵਾਲੀਆਂ ਦੀ ਦਸ਼ਾ) ਸੁਣ ਕੇ ਮੈਨੂੰ ਸੋਚਾਂ ਫੁਰਦੀਆਂ ਹਨ, ਮੈਨੂੰ ਡਰ-ਸਹਮ ਵਾਪਰਦੇ ਹਨ, ਮੈਂ ਡਰਦੀ ਹਾਂ (ਕਿ ਕਿਤੇ ਮੇਰਾ ਭੀ ਇਹ ਹਾਲ ਨਾਹ ਹੋਵੇ ।

ਇਸ ਵਾਸਤੇ ਮੇਰੀ ਸਦਾ ਇਹ ਤਾਂਘ ਰਹਿੰਦੀ ਹੈ ਕਿ) ਮਾਲਕ-ਪ੍ਰਭੂ ਦੀ ਸਰਨ ਪਈ ਰਹਿ ਕੇ ਮੈਂ (ਆਪਣੇ ਅੰਦਰੋਂ) ਮੇਰ-ਤੇਰ ਗਵਾ ਦਿਆਂ, ਅਹੰਕਾਰ ਤਿਆਗ ਦਿਆਂ ।੧।ਰਹਾਉ।

ਹੇ ਮਾਂ! ਪ੍ਰਭੂ-ਪਤੀ ਜੇਹੜਾ ਜੇਹੜਾ ਹੁਕਮ ਕਰਦਾ ਹੈ, ਮੈਂ ਉਸੇ ਨੂੰ ਭਲਾ ਮੰਨਦੀ ਹਾਂ, ਮੈਂ (ਉਸ ਦੀ ਰਜ਼ਾ ਬਾਰੇ) ਕੋਈ ਉਲਟਾ ਬੋਲ ਨਹੀਂ ਬੋਲਦੀ ।

(ਹੇ ਮਾਂ! ਮੇਰੀ ਸਦਾ ਇਹ ਅਰਦਾਸਿ ਹੈ ਕਿ) ਅੱਖ ਝਮਕਣ ਦੇ ਸਮੇ ਲਈ ਭੀ ਉਹ ਪ੍ਰਭੂ-ਪਤੀ ਮੇਰੇ ਹਿਰਦੇ ਤੋਂ ਨਾਹ ਵਿਸਰੇ, (ਉਸ ਦੇ) ਭੁਲਾਇਆਂ ਮੈਨੂੰ ਆਤਮਕ ਮੌਤ ਆ ਜਾਂਦੀ ਹੈ ।੧।

ਹੇ ਮਾਂ! ਉਹ ਸਰਬ-ਵਿਆਪਕ ਕਰਤਾਰ ਪ੍ਰਭੂ (ਮੈਨੂੰ) ਸਾਰੇ ਸੁਖ ਦੇਣ ਵਾਲਾ ਹੈ, ਮੇਰੇ ਅੰਞਾਣਪੁਣੇ ਨੂੰ ਉਹ ਬਹੁਤ ਸਹਾਰਦਾ ਰਹਿੰਦਾ ਹੈ ।

ਹੇ ਨਾਨਕ! (ਆਖ—ਹੇ ਮਾਂ!) ਮੈਂ ਗੁਣ-ਹੀਨ ਹਾਂ, ਮੈਂ ਕੋਝੀ ਸ਼ਕਲ ਵਾਲੀ ਹਾਂ, ਮੇਰੀ ਉੱਚੀ ਕੁਲ ਭੀ ਨਹੀਂ ਹੈ; ਪਰ, ਮੇਰਾ ਖਸਮ-ਪ੍ਰਭੂ ਸਦਾ ਖਿੜੇ ਮੱਥੇ ਰਹਿਣ ਵਾਲਾ ਹੈ ।੨।੩।

Source: BaniDB · Read Ang 529 in Sri Guru Granth Sahib Ji

On this day in earlier years

  • Wednesday, 20 April 2005 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Tuesday, 20 April 2004 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa