ਹੁਕਮਨਾਮਾ ਸਾਹਿਬ

Hukamnama Sahib

Saturday, 28 April 2007

ਸ਼ਨਿੱਚਰਵਾਰ, ੧੫ ਵੈਸਾਖ (ਸੰਮਤ ੫੩੯ ਨਾਨਕਸ਼ਾਹੀ)

Ang 888 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਕੋਟਿ ਬਿਘਨ ਨਹੀ ਆਵਹਿ ਨੇਰਿ ॥

koT bighan nahee aaveh ner ||

ਅਨਿਕ ਮਾਇਆ ਹੈ ਤਾ ਕੀ ਚੇਰਿ ॥

anik maiaa hai taa kee cher ||

ਅਨਿਕ ਪਾਪ ਤਾ ਕੇ ਪਾਨੀਹਾਰ ॥

anik paap taa ke paaneehaar ||

ਜਾ ਕਉ ਮਇਆ ਭਈ ਕਰਤਾਰ ॥੧॥

jaa kau miaa bhiee karataar ||1||

ਜਿਸਹਿ ਸਹਾਈ ਹੋਇ ਭਗਵਾਨ ॥

jiseh sahaiee hoi bhagavaan ||

ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥

anik jatan uaa kai sara(n)jaam ||1|| rahaau ||

ਕਰਤਾ ਰਾਖੈ ਕੀਤਾ ਕਉਨੁ ॥

karataa raakhai keetaa kaun ||

ਕੀਰੀ ਜੀਤੋ ਸਗਲਾ ਭਵਨੁ ॥

keeree jeeto sagalaa bhavan ||

ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥

bea(n)t mahimaa taa kee ketak baran ||

ਬਲਿ ਬਲਿ ਜਾਈਐ ਤਾ ਕੇ ਚਰਨ ॥੨॥

bal bal jaieeaai taa ke charan ||2||

ਤਿਨ ਹੀ ਕੀਆ ਜਪੁ ਤਪੁ ਧਿਆਨੁ ॥

tin hee keeaa jap tap dhiaan ||

ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥

anik prakaar keeaa tin dhaan ||

ਭਗਤੁ ਸੋਈ ਕਲਿ ਮਹਿ ਪਰਵਾਨੁ ॥

bhagat soiee kal meh paravaan ||

ਜਾ ਕਉ ਠਾਕੁਰਿ ਦੀਆ ਮਾਨੁ ॥੩॥

jaa kau Thaakur dheeaa maan ||3||

ਸਾਧਸੰਗਿ ਮਿਲਿ ਭਏ ਪ੍ਰਗਾਸ ॥

saadhasa(n)g mil bhe pragaas ||

ਸਹਜ ਸੂਖ ਆਸ ਨਿਵਾਸ ॥

sahaj sookh aas nivaas ||

ਪੂਰੈ ਸਤਿਗੁਰਿ ਦੀਆ ਬਿਸਾਸ ॥

poorai satigur dheeaa bisaas ||

ਨਾਨਕ ਹੋਏ ਦਾਸਨਿ ਦਾਸ ॥੪॥੭॥੧੮॥

naanak hoe dhaasan dhaas ||4||7||18||

English Translation

Raamkalee, Fifth Mehla:

Millions of troubles do not come near him;

the many manifestations of Maya are his hand-maidens;

countless sins are his water-carriers;

he is blessed with the Grace of the Creator Lord. ||1||

One who has the Lord God as his help and support

- all his efforts are fulfilled. ||1||Pause||

He is protected by the Creator Lord; what harm can anyone do to him?

Even an ant can conquer the whole world.

His glory is endless; how can I describe it?

I am a sacrifice, a devoted sacrifice, to His feet. ||2||

He alone performs worship, austerities and meditation;

he alone is a giver to various charities;

he alone is approved in this Dark Age of Kali Yuga,

whom the Lord Master blesses with honor. ||3||

Joining the Saadh Sangat, the Company of the Holy, I am enlightened.

I have found celestial peace, and my hopes are fulfilled.

The Perfect True Guru has blessed me with faith.

Nanak is the slave of His slaves. ||4||7||18||

ਪੰਜਾਬੀ ਵਿਆਖਿਆ (Punjabi Explanation)

ਰਾਮਕਲੀ ਪੰਜਵੀਂ ਪਾਤਿਸ਼ਾਹੀ।

(ਜੀਵਾਂ ਦੀ ਜ਼ਿੰਦਗੀ ਦੇ ਰਾਹ ਵਿਚ ਆਉਣ ਵਾਲੀਆਂ) ਕੋ੍ਰੜਾਂ ਰੁਕਾਵਟਾਂ ਉਸ ਦੇ ਨੇੜੇ ਨਹੀਂ ਆਉਂਦੀਆਂ,

ਅਨੇਕਾਂ (ਤਰੀਕਿਆਂ ਨਾਲ ਮੋਹਣ ਵਾਲੀ) ਮਾਇਆ ਉਸ ਦੀ ਦਾਸੀ ਬਣੀ ਰਹਿੰਦੀ ਹੈ,

(ਜਗਤ ਦੇ) ਅਨੇਕਾਂ ਵਿਕਾਰ ਉਸ ਦਾ ਪਾਣੀ ਭਰਨ ਵਾਲੇ ਬਣ ਜਾਂਦੇ ਹਨ (ਉਸ ਉੱਤੇ ਆਪਣਾ ਜ਼ੋਰ ਨਹੀਂ ਪਾ ਸਕਦੇ),

ਹੇ ਭਾਈ! ਜਿਸ ਮਨੁੱਖ ਉੱਤੇ ਕਰਤਾਰ ਦੀ ਮੇਹਰ ਹੁੰਦੀ ਹੈ ।

ਹੇ ਭਾਈ! ਜਿਸ ਮਨੁੱਖ ਦਾ ਮਦਦਗਾਰ ਪਰਮਾਤਮਾ (ਆਪ) ਬਣਦਾ ਹੈ,

ਉਸ ਦੇ ਘਰ ਵਿਚ (ਉਸ ਦੇ) ਅਨੇਕਾਂ ਉੱਦਮ ਸਫਲ ਹੋ ਜਾਂਦੇ ਹਨ ।੧।ਰਹਾਉ।

ਹੇ ਭਾਈ! ਕਰਤਾਰ ਜਿਸ ਮਨੁੱਖ ਦੀ ਰੱਖਿਆ ਕਰਦਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜੀਵ ਉਸ ਮਨੁੱਖ ਦਾ ਕੁਝ ਭੀ ਨਹੀਂ ਵਿਗਾੜ ਸਕਦਾ ।

(ਜੇ ਕਰਤਾਰ ਦੀ ਮੇਹਰ ਹੋਵੇ, ਤਾਂ) ਕੀੜੀ (ਭੀ) ਸਾਰੇ ਜਗਤ ਨੂੰ ਜਿੱਤ ਲੈਂਦੀ ਹੈ ।

ਹੇ ਭਾਈ! ਉਸ ਕਰਤਾਰ ਦੀ ਬੇਅੰਤ ਵਡਿਆਈ ਹੈ । ਕਿਤਨੀ ਕੁ ਬਿਆਨ ਕੀਤੀ ਜਾਏ?

ਉਸ ਦੇ ਚਰਨਾਂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ।੨।

ਉਸੇ ਮਨੁੱਖ ਨੇ ਜਪ ਕੀਤਾ ਸਮਝੋ, ਉਸੇ ਮਨੁੱਖ ਨੇ ਤਪ ਸਾਧਿਆ ਜਾਣੋ, ਉਸੇ ਮਨੁੱਖ ਨੇ ਸਮਾਧੀ ਲਾਈ ਸਮਝੋ,

ਉਸੇ ਮਨੁੱਖ ਨੇ ਹੀ ਅਨੇਕਾਂ ਕਿਸਮਾਂ ਦਾ ਦਾਨ ਦਿੱਤਾ ਜਾਣੋ (ਉਹੀ ਅਸਲ ਜਪੀ ਹੈ ਉਹੀ ਅਸਲ ਤਪੀ ਹੈ, ਉਹੀ ਅਸਲ ਜੋਗੀ ਹੈ, ਉਹੀ ਅਸਲ ਦਾਨੀ ਹੈ)

ਉਹੀ ਅਸਲ ਭਗਤ ਹੈ, ਉਹੀ ਜਗਤ ਵਿਚ ਮੰਨਿਆ-ਪ੍ਰਮੰਨਿਆ ਜਾਂਦਾ ਹੈ

ਹੇ ਭਾਈ! ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਦਰ ਬਖ਼ਸ਼ਿਆ ।੩।

ਗੁਰੂ ਦੀ ਸੰਗਤਿ ਵਿਚ ਮਿਲ ਕੇ ਉਹਨਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ,

ਪਰਮਾਤਮਾ ਆਤਮਕ ਅਡੋਲਤਾ ਅਤੇ ਸੁਖਾਂ ਦਾ ਸੋਮਾ ਹੈ,

ਪੂਰੇ ਗੁਰੂ ਨੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਿਸ਼ਚਾ ਕਰਾ ਦਿੱਤਾ ਹੈ ।

ਹੇ ਨਾਨਕ! ਪਰਮਾਤਮਾ ਹੀ ਸਭ ਦੀਆਂ ਆਸਾਂ ਪੂਰੀਆਂ ਕਰਨ ਵਾਲਾ ਹੈ, ਉਹ ਮਨੁੱਖ ਪ੍ਰਭੂ ਦੇ ਦਾਸਾਂ ਦੇ ਦਾਸ ਬਣੇ ਰਹਿੰਦੇ ਹਨ ।੪।੭।੧੮।

Source: BaniDB · Read Ang 888 in Sri Guru Granth Sahib Ji

On this day in earlier years

  • Friday, 28 April 2006 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Thursday, 28 April 2005 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Wednesday, 28 April 2004 ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ Ang 453 · Raag Aasaa
  • Monday, 28 April 2003 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Sunday, 28 April 2002 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree