ਹੁਕਮਨਾਮਾ ਸਾਹਿਬ

Hukamnama Sahib

Monday, 07 May 2007

ਸੋਮਵਾਰ, ੨੪ ਵੈਸਾਖ (ਸੰਮਤ ੫੩੯ ਨਾਨਕਸ਼ਾਹੀ)

Ang 610 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥

sukhe'ee kau pekhai sabh sukheeaa rogee kai bhaanai sabh rogee ||

ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥

karan karaavanahaar suaamee aapan haath sa(n)jogee ||1||

ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥

man mere jin apunaa bharam gavaataa || tis kai bhaanai koi na bhoolaa jin sagalo braham pachhaataa || rahaau ||

ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥

sa(n)t sa(n)g jaa kaa man seetal oh jaanai sagalee Thaa(n)ddee ||

ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥

haumai rog jaa kaa man biaapit oh janam marai bilalaatee ||2||

ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥

giaan a(n)jan jaa kee netree paRiaa taa kau sarab pragaasaa ||

ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥

agiaan a(n)dherai soojhas naahee bahuR bahuR bharamaataa ||3||

ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥

sun bena(n)tee suaamee apune naanak ih sukh maagai ||

ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥

jeh keeratan teraa saadhoo gaaveh teh meraa man laagai ||4||6||

English Translation

Sorat'h, Fifth Mehla:

To the happy person, everyone seems happy; to the sick person, everyone seems sick.

The Lord and Master acts, and causes us to act; union is in His Hands. ||1||

O my mind, no one appears to be mistaken, to one who has dispelled his own doubts; he realizes that everyone is God. ||Pause||

One whose mind is comforted in the Society of the Saints, believes that all are joyful.

One whose mind is afflicted by the disease of egotism, cries out in birth and death. ||2||

Everything is clear to one whose eyes are blessed with the ointment of spiritual wisdom.

In the darkness of spiritual ignorance, he sees nothing at all; he wanders around in reincarnation, over and over again. ||3||

Hear my prayer, O Lord and Master; Nanak begs for this happiness:

whereever Your Holy Saints sing the Kirtan of Your Praises, let my mind be attached to that place. ||4||6||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ ।

(ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ ।੧।

ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ ।ਰਹਾਉ।

ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ ।

ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ ।੨।

ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ ।

ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ ।੩।

ਹੇ ਮੇਰੇ ਮਾਲਕ! (ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ

(ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ ।੪।੬।

Source: BaniDB · Read Ang 610 in Sri Guru Granth Sahib Ji

On this day in earlier years

  • Sunday, 07 May 2006 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Saturday, 07 May 2005 ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ Ang 653 · Raag Sorath
  • Friday, 07 May 2004 ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ Ang 803 · Raag Bilaaval
  • Wednesday, 07 May 2003 ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ Ang 820 · Raag Bilaaval
  • Tuesday, 07 May 2002 ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ Ang 752 · Raag Soohee