ਹੁਕਮਨਾਮਾ ਸਾਹਿਬ
Hukamnama Sahib
Friday, 01 June 2007
ਸ਼ੁੱਕਰਵਾਰ, ੧੮ ਜੇਠ (ਸੰਮਤ ੫੩੯ ਨਾਨਕਸ਼ਾਹੀ)
Ang 677 · Raag Dhanaasree · Guru Arjan Dev Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੫ ॥
dhanaasaree mahalaa panjavaa ||
ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
jeh jeh pekhau teh hajoor dhoor katahu na jaiee ||
ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥
rav rahiaa sarabatr mai man sadhaa dhiaaiee ||1||
ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥
e'eet uoot nahee beechhuRai so sa(n)gee ganeeaai ||
ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥
binas jai jo nimakh meh so alap sukh bhaneeaai || rahaau ||
ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥
pratipaalai apiaau dhei kachh uoon na hoiee ||
ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥
saas saas sa(n)maalataa meraa prabh soiee ||2||
ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥
achhal achhedh apaar prabh uoochaa jaa kaa roop ||
ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥
jap jap kareh ana(n)dh jan acharaj aanoop ||3||
ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥
saa mat dheh dhiaal prabh jit tumeh araadhaa ||
ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
naanak ma(n)gai dhaan prabh ren pag saadhaa ||4||3||27||
English Translation
DHANAASAREE, FIFTH MEHL:
Wherever I look, there I see Him present; He is never far away. He is all-pervading, everywhere; O my mind, meditate on Him forever. || 1 ||
He alone is called your companion, who will not be separated from you, here or hereafter. That pleasure, which passes away in an instant, is trivial. || Pause ||
He cherishes us, and gives us sustenance; He does not lack anything. With each and every breath, my God takes care of His creatures. || 2 ||
God is undeceiveable, impenetrable and infinite; His form is lofty and exalted. Chanting and meditating on the embodiment of wonder and beauty, His humble servants are in bliss. || 3 ||
Bless me with such understanding, O Merciful Lord God, that I might remember You. Nanak begs God for the gift of the dust of the feet of the Saints. || 4 || 3 || 27 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ ਮੇਰੇ ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਉਸ ਪਰਮਾਤਮਾ ਨੂੰ ਹੀ ਅਸਲ ਸਾਥੀ ਸਮਝਣਾ ਚਾਹੀਦਾ ਹੈ, ਜੇਹੜਾ ਸਾਥੋਂ ਇਸ ਲੋਕ ਵਿਚ, ਪਰਲੋਕ ਵਿਚ ਕਿਤੇ ਭੀ ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜ੍ਹਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ ਸਭ ਨੂੰ ਪਾਲਦਾ ਹੈ, ਉਸ ਦੀ ਕਿਰਪਾ ਨਾਲ ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ ਸਾਡੇ ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ-ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।ਹੇ ਪ੍ਰਭੂ! ਨਾਨਕ! ਤੇਰੇ ਪਾਸੋਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।
Source: SGPC Official; BaniDB · Read Ang 677 in Sri Guru Granth Sahib Ji