ਹੁਕਮਨਾਮਾ ਸਾਹਿਬ

Hukamnama Sahib

Thursday, 21 June 2007

ਵੀਰਵਾਰ, ੭ ਹਾੜ (ਸੰਮਤ ੫੩੯ ਨਾਨਕਸ਼ਾਹੀ)

Ang 633 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਮਨ ਰੇ ਗਹਿਓ ਨ ਗੁਰ ਉਪਦੇਸੁ ॥

man re gahio na gur upadhes ||

ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥

kahaa bhio jau moodd muddaio bhagavau keeno bhes ||1|| rahaau ||

ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥

saach chhaadd kai jhooTheh laagio janam akaarath khoio ||

ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥

kar parapa(n)ch udhar nij pokhio pas kee niaaiee soio ||1||

ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥

raam bhajan kee gat nahee jaanee maiaa haath bikaanaa ||

ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥

aurajh rahio bikhian sa(n)g bauraa naam ratan bisaraanaa ||2||

ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥

rahio achet na chetio gobi(n)dh birathaa aaudh siraanee ||

ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥

kahu naanak har biradh pachhaanau bhoole sadhaa paraanee ||3||10||

English Translation

Sorat'h, Ninth Mehla:

O mind, you have not accepted the Guru's Teachings.

What is the use of shaving your head, and wearing saffron robes? ||1||Pause||

Abandoning Truth, you cling to falsehood; your life is uselessly wasting away.

Practicing hypocrisy, you fill your belly, and then sleep like an animal. ||1||

You do not know the Way of the Lord's meditation; you have sold yourself into Maya's hands.

The madman remains entangled in vice and corruption; he has forgotten the jewel of the Naam. ||2||

He remains thoughtless, not thinking of the Lord of the Universe; his life is uselessly passing away.

Says Nanak, O Lord, please, confirm your innate nature; this mortal is continually making mistakes. ||3||10||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਨੌਵੀਂ ਪਾਤਿਸ਼ਾਹੀ।

ਹੇ ਮਨ! ਤੂੰ ਗੁਰੂ ਦੀ ਸਿੱਖਿਆ ਗ੍ਰਹਿਣ ਨਹੀਂ ਕਰਦਾ

ਹੇ ਭਾਈ! ਗੁਰੂ ਦਾ ਉਪਦੇਸ਼ ਭੁਲਾ ਕੇ) ਜੇ ਸਿਰ ਭੀ ਮੁਨਾ ਲਿਆ, ਤੇ, ਭਗਵੇ ਰੰਗ ਦੇ ਕੱਪੜੇ ਪਾ ਲਏ, ਤਾਂ ਭੀ ਕੀਹ ਬਣਿਆ? (ਆਤਮਕ ਜੀਵਨ ਦਾ ਕੁਝ ਭੀ ਨਾਹ ਸੌਰਿਆ) ।੧।ਰਹਾਉ

ਹੇ ਭਾਈ! ਭਗਵਾ ਭੇਖ ਤਾਂ ਧਾਰ ਲਿਆ, ਪਰ) ਸਦਾ-ਥਿਰ ਪ੍ਰਭੂ ਦਾ ਨਾਮ ਛੱਡ ਕੇ ਨਾਸਵੰਤ ਪਦਾਰਥਾਂ ਵਿਚ ਹੀ ਸੁਰਤਿ ਜੋੜੀ ਰੱਖੀ,

(ਲੋਕਾਂ ਨਾਲ) ਛਲ ਕਰ ਕੇ ਆਪਣਾ ਪੇਟ ਪਾਲਦਾ ਰਿਹਾ, ਤੇ, ਪਸ਼ੂਆਂ ਵਾਂਗ ਸੁੱਤਾ ਰਿਹਾ ।੧।

ਹੇ ਭਾਈ! (ਗ਼ਾਫ਼ਿਲ ਮਨੁੱਖ) ਪਰਮਾਤਮਾ ਦੇ ਭਜਨ ਦੀ ਜੁਗਤਿ ਨਹੀਂ ਸਮਝਦਾ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ

ਕਮਲਾ ਮਨੁੱਖ ਮਾਇਕ ਪਦਾਰਥਾਂ (ਦੇ ਮੋਹ) ਵਿਚ ਮਗਨ ਰਹਿੰਦਾ ਹੈ, ਤੇ, ਪ੍ਰਭੂ ਦੇ (ਸ੍ਰੇਸ਼ਟ) ਰਤਨ-ਨਾਮ ਨੂੰ ਭੁਲਾਈ ਰੱਖਦਾ ਹੈ ।੨।

ਮਨੁੱਖ ਮਾਇਆ ਵਿਚ ਫਸ ਕੇ) ਅਵੇਸਲਾ ਹੋਇਆ ਰਹਿੰਦਾ ਹੈ, ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਸਾਰੀ ਉਮਰ ਵਿਅਰਥ ਗੁਜ਼ਾਰ ਲੈਂਦਾ ਹੈ ।

ਹੇ ਨਾਨਕ! ਆਖ—ਹੇ ਹਰੀ! ਤੂੰ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖ । ਇਹ ਜੀਵ ਤਾਂ ਸਦਾ ਭੁੱਲੇ ਹੀ ਰਹਿੰਦੇ ਹਨ ।੩।੧੦।

Source: BaniDB · Read Ang 633 in Sri Guru Granth Sahib Ji

On this day in earlier years

  • Wednesday, 21 June 2006 ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥ Ang 664 · Raag Dhanaasree
  • Tuesday, 21 June 2005 ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ Ang 643 · Raag Sorath
  • Monday, 21 June 2004 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Saturday, 21 June 2003 ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ Ang 721 · Raag Tilang