ਹੁਕਮਨਾਮਾ ਸਾਹਿਬ

Hukamnama Sahib

Saturday, 28 July 2007

ਸ਼ਨਿੱਚਰਵਾਰ, ੧੩ ਸਾਵਣ (ਸੰਮਤ ੫੩੯ ਨਾਨਕਸ਼ਾਹੀ)

Ang 739 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥

jaa kai dharas paap koT utaare ||

ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥

bheTat sa(n)g ih bhavajal taare ||1||

ਓਇ ਸਾਜਨ ਓਇ ਮੀਤ ਪਿਆਰੇ ॥

oi saajan oi meet piaare ||

ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥

jo ham kau har naam chitaare ||1|| rahaau ||

ਜਾ ਕਾ ਸਬਦੁ ਸੁਨਤ ਸੁਖ ਸਾਰੇ ॥

jaa kaa sabadh sunat sukh saare ||

ਜਾ ਕੀ ਟਹਲ ਜਮਦੂਤ ਬਿਦਾਰੇ ॥੨॥

jaa kee Tahal jamadhoot bidhaare ||2||

ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥

jaa kee dheerak is maneh sadhaare ||

ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥

jaa kai simaran mukh ujalaare ||3||

ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥

prabh ke sevak prabh aap savaare ||

ਸਰਣਿ ਨਾਨਕ ਤਿਨੑ ਸਦ ਬਲਿਹਾਰੇ ॥੪॥੭॥੧੩॥

saran naanak tin(h) sadh balihaare ||4||7||13||

English Translation

Soohee, Fifth Mehla:

By the Blessed Vision of their Darshan, millions of sins are erased.

Meeting with them, this terrifying world-ocean is crossed over||1||

They are my companions, and they are my dear friends,

who inspire me to remember the Lord's Name. ||1||Pause||

Hearing the Word of His Shabad, I am totally at peace.

When I serve Him, the Messenger of Death is chased away. ||2||

His comfort and consolation soothes and supports my mind.

Remembering Him in meditation, my face is radiant and bright. ||3||

God embellishes and supports His servants.

Nanak seeks the Protection of their Sanctuary; he is forever a sacrifice to them. ||4||7||13||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! (ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕੋ੍ਰੜਾਂ ਪਾਪ ਲਹਿ ਜਾਂਦੇ ਹਨ

ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੧।

ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨ

ਉਹ (ਹੀ) ਮੇਰੇ ਪਿਆਰੇ ਮਿੱਤਰ ਹਨ ।੧।ਰਹਾਉ।

ਹੇ ਭਾਈ! (ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ

ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ ।੨।

ਹੇ ਭਾਈ! (ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ) ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ

ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ ।੩।

ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ

ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ ।੪।੭।੧੩।

Source: BaniDB · Read Ang 739 in Sri Guru Granth Sahib Ji

On this day in earlier years

  • Friday, 28 July 2006 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Thursday, 28 July 2005 ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ Ang 773 · Raag Soohee
  • Wednesday, 28 July 2004 ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ Ang 793 · Raag Soohee
  • Monday, 28 July 2003 ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ Ang 669 · Raag Dhanaasree
  • Sunday, 28 July 2002 ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ Ang 829 · Raag Bilaaval