ਹੁਕਮਨਾਮਾ ਸਾਹਿਬ

Hukamnama Sahib

Saturday, 04 August 2007

ਸ਼ਨਿੱਚਰਵਾਰ, ੨੦ ਸਾਵਣ (ਸੰਮਤ ੫੩੯ ਨਾਨਕਸ਼ਾਹੀ)

Ang 714 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥

ni(n)dhak gur kirapaa te haaTio ||

ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥

paarabraham prabh bhe dhiaalaa siv kai baan sir kaaTio ||1|| rahaau ||

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥

kaal jaal jam joh na saakai sach kaa pa(n)thaa thaaTio ||

ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥

khaat kharachat kichh nikhuTat naahee raam ratan dhan khaaTio ||1||

ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥

bhasamaa bhoot hoaa khin bheetar apanaa keeaa paiaa ||

ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥

aagam nigam kahai jan naanak sabh dhekhai lok sabaiaa ||2||6||11||

English Translation

Todee, Fifth Mehla:

The slanderer, by Guru's Grace, has been turned away.

The Supreme Lord God has become merciful; with Shiva's arrow, He shot his head off. ||1||Pause||

Death, and the noose of death, cannot see me; I have adopted the Path of Truth.

I have earned the wealth, the jewel of the Lord's Name; eating and spending, it is never used up. ||1||

In an instant, the slanderer was reduced to ashes; he received the rewards of his own actions.

Servant Nanak speaks the truth of the scriptures; the whole world is witness to it. ||2||6||11||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ (ਨਿੰਦਾ ਕਰਨ ਤੋਂ) ਹਟ ਜਾਂਦਾ ਹੈ

(ਜਿਸ ਨਿੰਦਕ ਉਤੇ) ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ-ਸਰੂਪ ਹਰਿ ਦੇ ਨਾਮ-ਤੀਰ ਨਾਲ (ਗੁਰੂ ਉਸ ਦਾ) ਸਿਰ ਕੱਟ ਦੇਂਦਾ ਹੈ (ਉਸ ਦੀ ਹਉਮੈ ਨਾਸ ਕਰ ਦੇਂਦਾ ਹੈ) ।੧।ਰਹਾਉ।

(ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ) ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ (ਕੋਈ ਭੀ) ਤੱਕ ਭੀ ਨਹੀਂ ਸਕਦਾ, (ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਮੱਲ ਲੈਂਦਾ ਹੈ

ਉਹ ਮਨੁੱਖ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ-ਧਨ ਖੱਟ ਲੈਂਦਾ ਹੈ । ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ ।੧।

ਹੇ ਭਾਈ! (ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ) ਦੁੱਖੀ ਹੁੰਦਾ ਰਹਿੰਦਾ ਸੀ, (ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ) ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ

(ਇਸ ਅਸਚਰਜ ਤਬਦੀਲੀ ਨੂੰ) ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ । ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ ।੨।੬।੧੧।

Source: BaniDB · Read Ang 714 in Sri Guru Granth Sahib Ji

On this day in earlier years

  • Friday, 04 August 2006 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Thursday, 04 August 2005 ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ Ang 763 · Raag Soohee
  • Wednesday, 04 August 2004 ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ Ang 657 · Raag Sorath
  • Monday, 04 August 2003 ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ Ang 620 · Raag Sorath
  • Sunday, 04 August 2002 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans