ਹੁਕਮਨਾਮਾ ਸਾਹਿਬ

Hukamnama Sahib

Saturday, 11 August 2007

ਸ਼ਨਿੱਚਰਵਾਰ, ੨੭ ਸਾਵਣ (ਸੰਮਤ ੫੩੯ ਨਾਨਕਸ਼ਾਹੀ)

Ang 679 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ਘਰੁ ੮ ਦੁਪਦੇ

dhanaasaree mahalaa panjavaa ghar atthvaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥

simarau simar simar sukh paavau saas saas samaale ||

ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥

eeh lok paralok sa(n)g sahaiee jat kat moh rakhavaale ||1||

ਗੁਰ ਕਾ ਬਚਨੁ ਬਸੈ ਜੀਅ ਨਾਲੇ ॥

gur kaa bachan basai jeea naale ||

ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥

jal nahee ddoobai tasakar nahee levai bhaeh na saakai jaale ||1|| rahaau ||

ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥

niradhan kau dhan a(n)dhule kau Tik maat dhoodh jaise baale ||

ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥

saagar meh bohith paio har naanak karee kirapaa kirapaale ||2||1||32||

English Translation

Dhanaasaree, Fifth Mehla, Eighth House, Dho-Padhay:

One Universal Creator God. By The Grace Of The True Guru:

Remembering, remembering, remembering Him in meditation, I find peace; with each and every breath, I dwell upon Him.

In this world, and in the world beyond, He is with me, as my help and support; wherever I go, He protects me. ||1||

The Guru's Word abides with my soul.

It does not sink in water; thieves cannot steal it, and fire cannot burn it. ||1||Pause||

It is like wealth to the poor, a cane for the blind, and mother's milk for the infant.

In the ocean of the world, I have found the boat of the Lord; the Merciful Lord has bestowed His Mercy upon Nanak. ||2||1||32||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ ਦੁਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! (ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ) ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ ।

ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ

ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ) ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ

ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ ।੧।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨੇ੍ਹ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ (ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ) ।

ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ (ਇਹ ਨਾਮ) ਮਿਲ ਗਿਆ (ਜੋ) ਸਮੁੰਦਰ ਵਿਚ ਜਹਾਜ਼ ਹੈ

Source: BaniDB · Read Ang 679 in Sri Guru Granth Sahib Ji

On this day in earlier years

  • Friday, 11 August 2006 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Thursday, 11 August 2005 ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ Ang 823 · Raag Bilaaval
  • Wednesday, 11 August 2004 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Monday, 11 August 2003 ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ Ang 835 · Raag Bilaaval