ਹੁਕਮਨਾਮਾ ਸਾਹਿਬ

Hukamnama Sahib

Saturday, 18 August 2007

ਸ਼ਨਿੱਚਰਵਾਰ, ੨ ਭਾਦੋਂ (ਸੰਮਤ ੫੩੯ ਨਾਨਕਸ਼ਾਹੀ)

Ang 505 · Raag Gujri · Guru Nanak Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੧ ਘਰੁ ੪

goojaree mahalaa pehilaa ghar chauthhaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥

bhagat prem aaraadhita(n) sach piaas param hita(n) ||

ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥

bilalaap bilal bina(n)teeaa sukh bhai chit hita(n) ||1||

ਜਪਿ ਮਨ ਨਾਮੁ ਹਰਿ ਸਰਣੀ ॥

jap man naam har saranee ||

ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥

sa(n)saar saagar taar taaran ram naam kar karanee ||1|| rahaau ||

ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥

e man mirat subh chi(n)ta(n) gur sabadh har ramana(n) ||

ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥

mat tat giaana(n) kaliaan nidhaana(n) har naam man ramana(n) ||2||

ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥

chal chit vit bhramaa bhrama(n) jag moh magan hita(n) ||

ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥

thir naam bhagat dhiRa(n) matee gur vaak sabadh rata(n) ||3||

ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥

bharamaat bharam na chookiee jag janam biaadh khapa(n) ||

ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥

asathaan har nihakevala(n) sat matee naam tapa(n) ||4||

ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥

eih jag moh het biaapita(n) dhukh adhik janam marana(n) ||

ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥

bhaj saran satigur uoobareh har naam ridh ramana(n) ||5||

ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥

gurmat nihachal man man mana(n) sahaj beechaara(n) ||

ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥

so man niramal jit saach a(n)tar giaan ratan saara(n) ||6||

ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥

bhai bhai bhagat tar bhavajal manaa chit lai har charanee ||

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥

har naam hiradhai pavitr paavan ih sareer tau saranee ||7||

ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥

lab lobh lahar nivaarana(n) har naam raas mana(n) ||

ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥

man maar tuhee nira(n)janaa kahu naanakaa sarana(n) ||8||1||5||

English Translation

Goojaree, First Mehla, Fourth House:

One Universal Creator God. By The Grace Of The True Guru:

The devotees worship the Lord in loving adoration. They thirst for the True Lord, with infinite affection.

They tearfully beg and implore the Lord; in love and affection, their consciousness is at peace. ||1||

Chant the Naam, the Name of the Lord, O my mind, and take to His Sanctuary.

The Lord's Name is the boat to cross over the world-ocean. Practice such a way of life. ||1||Pause||

O mind, even death wishes you well, when you remember the Lord through the Word of the Guru's Shabad.

The intellect receives the treasure, the knowledge of reality and supreme bliss, by repeating the Lord's Name in the mind. ||2||

The fickle consciousness wanders around chasing after wealth; it is intoxicated with worldly love and emotional attachment.

Devotion to the Naam is permanently implanted within the mind, when it is attuned to the Guru's Teachings and His Shabad. ||3||

Wandering around, doubt is not dispelled; afflicted by reincarnation, the world is being ruined.

The Lord's eternal throne is free of this affliction; he is truly wise, who takes the Naam as his deep meditation. ||4||

This world is engrossed in attachment and transitory love; it suffers the terrible pains of birth and death.

Run to the Sanctuary of the True Guru, chant the Lord's Name in your heart, and you shall swim across. ||5||

Following the Guru's Teaching, the mind becomes stable; the mind accepts it, and reflects upon it in peaceful poise.

That mind is pure, which enshrines Truth within, and the most excellent jewel of spiritual wisdom. ||6||

By the Fear of God, and Love of God, and by devotion, man crosses over the terrifying world-ocean, focusing his consciousness on the Lord's Lotus Feet.

The Name of the Lord, the most pure and sacred, is within my heart; this body is Your Sanctuary, Lord. ||7||

The waves of greed and avarice are subdued, by treasuring the Lord's Name in the mind.

Subdue my mind, O Pure Immaculate Lord; says Nanak, I have entered Your Sanctuary. ||8||1||5||

ਪੰਜਾਬੀ ਵਿਆਖਿਆ (Punjabi Explanation)

ਗੂਜਰੀ ਪਹਿਲੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਪ੍ਰੇਮ ਨਾਲ ਆਰਾਧਦੇ ਹਨ, ਉਹਨਾਂ ਦੇ ਅੰਦਰ ਪ੍ਰਭੂ-ਪ੍ਰੇਮ ਦੀ ਤੀਬਰ ਖਿੱਚ ਬਣੀ ਰਹਿੰਦੀ ਹੈ

ਉਹ (ਪ੍ਰਭੂ ਦੇ ਦਰ ਤੇ ਹੀ) ਹਾੜੇ-ਤਰਲੇ ਕਰਦੇ ਹਨ ਬੇਨਤੀਆਂ ਕਰਦੇ ਹਨ, ਉਹਨਾਂ ਦੇ ਚਿੱਤ ਪ੍ਰਭੂ ਦੇ ਪ੍ਰੇਮ ਪਿਆਰ ਵਿਚ (ਮਗਨ ਰਹਿੰਦੇ ਹਨ) ਤੇ ਉਹ ਆਤਮਕ ਆਨੰਦ ਮਾਣਦੇ ਹਨ ।੧।

ਹੇ ਮਨ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਓਟ ਫੜ । ਪਰਮਾਤਮਾ ਦੇ ਨਾਮ ਨੂੰ ਜੀਵਨ ਦਾ ਮਨੋਰਥ ਬਣਾ ।

ਇਹ ਨਾਮ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ ਜਹਾਜ਼ ਹੈ ।੧।ਰਹਾਉ।

ਹੇ ਮਨ! ਗੁਰੂ ਦੇ ਸ਼ਬਦ ਵਿਚ (ਟਿਕ ਕੇ) ਪਰਮਾਤਮਾ ਦਾ ਸਿਮਰਨ ਕਰ, ਤੇ (ਵਿਕਾਰਾਂ ਵਲੋਂ ਉਪਰਾਮ ਹੋ), ਵਿਕਾਰਾਂ ਵਲੋਂ ਮੌਤ (ਜੀਵਨ ਵਾਸਤੇ) ਸੁਖਦਾਈ ਹੈ ।

ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਮਨ ਵਿਚ ਸਿਮਰਦੇ ਹਨ ਉਹਨਾਂ ਦੀ ਮਤਿ ਜਗਤ-ਮੂਲ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ, ਉਹਨਾਂ ਨੂੰ ਸੁਖਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪੈਂਦਾ ਹੈ ।੨।

(ਦੁਨੀਆ ਦਾ) ਧਨ (ਮਨੁੱਖ ਦੇ) ਮਨ ਨੂੰ ਚੰਚਲ ਬਣਾਂਦਾ ਹੈ ਤੇ ਭਟਕਣਾ ਪੈਦਾ ਕਰਦਾ ਹੈ, (ਪਰ) ਜਗਤ (ਇਸ ਧਨ ਦੇ) ਮੋਹ ਵਿਚ ਪ੍ਰੇਮ ਵਿਚ ਮਸਤ ਰਹਿੰਦਾ ਹੈ ।

ਪਰਮਾਤਮਾ ਦੇ ਭਗਤ (ਆਪਣੀ) ਸਮਝ ਵਿਚ (ਇਹ ਨਿਸਚਾ) ਪੱਕਾ ਕਰ ਲੈਂਦੇ ਹਨ ਕਿ ਪਰਮਾਤਮਾ ਦਾ ਨਾਮ (ਹੀ) ਸਦਾ ਕਾਇਮ ਰਹਿਣ ਵਾਲਾ ਹੈ । ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਸਿਫ਼ਤਿ-ਸਾਲਾਹ ਵਿਚ ਰੱਤੇ ਰਹਿੰਦੇ ਹਨ ।੩।

ਜਗਤ (ਮਾਇਆ ਦੇ ਮੋਹ ਦੇ ਕਾਰਨ) ਜਨਮ ਮਰਨ ਦੇ ਰੋਗ ਵਿਚ ਖ਼ੁਆਰ ਹੰੁਦਾ ਰਹਿੰਦਾ ਹੈ, ਭਟਕਦਾ ਰਹਿੰਦਾ ਹੈ, (ਇਸ ਦੀ ਮਾਇਆ ਵਾਲੀ) ਭਟਕਣਾ ਮੁੱਕਦੀ ਨਹੀਂ ।

ਹੇ ਮਨ! ਪਰਮਾਤਮਾ ਦੀ ਸਰਨ ਹੀ ਐਸਾ ਥਾਂ ਹੈ ਜੋ ਮਾਇਆ ਦੇ ਮੋਹ ਤੋਂ ਉਪਰਾਮ ਕਰਦਾ ਹੈ, ਪਰਮਾਤਮਾ ਦੇ ਨਾਮ ਦਾ ਤਪ ਹੀ ਸਹੀ ਸਮਝ ਹੈ ।੪।

ਇਹ ਜਗਤ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ, ਇਸ ਵਾਸਤੇ ਇਸ ਨੂੰ ਜਨਮ ਮਰਨ ਦਾ ਬਹੁਤ ਦੁੱਖ ਲੱਗਾ ਰਹਿੰਦਾ ਹੈ ।

(ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਹਿਰਦੇ ਵਿਚ ਸਿਮਰ, ਸਤਿਗੁਰੂ ਦੀ ਸਰਨ ਪਉ, (ਤਦੋਂ ਹੀ) ਤੂੰ (ਜਨਮ ਮਰਨ ਦੇ ਗੇੜ ਤੋਂ) ਬਚ ਸਕੇਂਗਾ ।੫।

ਜੋ ਮਨੁੱਖ ਆਪਣੇ ਮਨ ਵਿਚ ਗੁਰੂ ਦੀ ਸਿੱਖਿਆ ਪੱਕੇ ਤੌਰ ਤੇ ਧਾਰਨ ਕਰ ਲੈਂਦਾ ਹੈ, ਉਸ ਦਾ ਮਨ ਅਡੋਲ ਆਤਮਕ ਅਵਸਥਾ ਦੀ ਵਿਚਾਰ ਵਿਚ ਗਿੱਝ ਜਾਂਦਾ ਹੈ

ਜਿਸ ਮਨ ਵਿਚ ਸਦਾ-ਥਿਰ ਪ੍ਰਭੂ ਟਿਕ ਜਾਏ ਉਹ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਅੰਦਰ ਪ੍ਰਭੂ-ਗਿਆਨ ਦਾ ਸ੍ਰੇਸ਼ਟ ਰਤਨ ਮੌਜੂਦ ਰਹਿੰਦਾ ਹੈ ।੬।

ਹੇ (ਮੇਰੇ) ਮਨ! ਪਰਮਾਤਮਾ ਦੇ ਡਰ-ਅਦਬ ਵਿਚ ਰਹੁ, ਪ੍ਰਭੂ ਦੇ ਪਿਆਰ ਵਿਚ ਰਹੁ, ਪ੍ਰਭੂ ਦੀ ਭਗਤੀ ਕਰ, ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ।

(ਹੇ ਭਾਈ!) ਪਰਮਾਤਮਾ ਦਾ ਪਵਿਤ੍ਰ ਨਾਮ ਆਪਣੇ ਹਿਰਦੇ ਵਿਚ (ਰੱਖ ਤੇ ਪ੍ਰਭੂ ਅੱਗੇ ਇਉਂ ਅਰਦਾਸ ਕਰ—ਹੇ ਪ੍ਰਭੂ!) ਮੇਰਾ ਇਹ ਸਰੀਰ ਤੇਰੀ ਸਰਨ ਹੈ (ਭਾਵ, ਮੈਂ ਤੇਰੀ ਸਰਨ ਆਇਆ ਹਾਂ) ।੭।

ਇਹ ਲੱਬ ਤੇ ਲੋਭ ਦੀਆਂ ਲਹਿਰਾਂ ਨੂੰ ਦੂਰ ਕਰਨ ਦੇ ਸਮਰੱਥ ਹੈ । ਆਪਣੇ ਮਨ ਨੂੰ (ਲਬ ਲੋਭ ਵਲੋਂ) ਕਾਬੂ ਕਰ ਕੇ ਰੱਖ, ਤੇ ਆਖ—ਹੇ ਨਿਰੰਜਨ! ਮੈਂ ਤੇਰੀ ਸਰਨ ਆਇਆ ਹਾਂ

ਹੇ ਨਾਨਕ! ਪਰਮਾਤਮਾ ਦਾ ਨਾਮ (ਆਤਮਕ ਜੀਵਨ ਦਾ ਸਰਮਾਇਆ ਹੈ, ਇਸ) ਸਰਮਾਏ ਨੂੰ ਆਪਣੇ ਮਨ ਵਿਚ ਸਾਂਭ ਕੇ ਰੱਖ,

Source: BaniDB · Read Ang 505 in Sri Guru Granth Sahib Ji

On this day in earlier years

  • Friday, 18 August 2006 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ Ang 712 · Raag Todee
  • Thursday, 18 August 2005 ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ Ang 599 · Raag Sorath
  • Wednesday, 18 August 2004 ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ Ang 623 · Raag Sorath
  • Monday, 18 August 2003 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree