ਹੁਕਮਨਾਮਾ ਸਾਹਿਬ

Hukamnama Sahib

Wednesday, 22 August 2007

ਬੁੱਧਵਾਰ, ੬ ਭਾਦੋਂ (ਸੰਮਤ ੫੩੯ ਨਾਨਕਸ਼ਾਹੀ)

Ang 679 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥

bhe kirapaal dhiaal gobi(n)dhaa a(n)mrit ridhai si(n)chaiee ||

ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥

nav nidh ridh sidh har laag rahee jan paiee ||1||

ਸੰਤਨ ਕਉ ਅਨਦੁ ਸਗਲ ਹੀ ਜਾਈ ॥

sa(n)tan kau anadh sagal hee jaiee ||

ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥

gireh baahar Thaakur bhagatan kaa rav rahiaa srab Thaiee ||1|| rahaau ||

ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥

taa kau koi na pahuchanahaaraa jaa kai a(n)g gusaiee ||

ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥

jam kee traas miTai jis simarat naanak naam dhiaaiee ||2||2||33||

English Translation

Dhanaasaree, Fifth Mehla:

The Lord of the Universe has become kind and merciful; His Ambrosial Nectar permeates my heart.

The nine treasures, riches and the miraculous spiritual powers of the Siddhas cling to the feet of the Lord's humble servant. ||1||

The Saints are in ecstasy everywhere.

Within the home, and outside as well, the Lord and Master of His devotees is totally pervading and permeating everywhere. ||1||Pause||

No one can equal one who has the Lord of the Universe on his side.

The fear of the Messenger of Death is eradicated, remembering Him in meditation; Nanak meditates on the Naam, the Name of the Lord. ||2||2||33||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਧਰਤੀ ਦੇ ਸਾਰੇ ਨੌ ਖ਼ਜ਼ਾਨੇ, ਸਾਰੀਆਂ ਕਰਾਮਾਤੀ ਤਾਕਤਾਂ, ਸੰਤ ਜਨਾਂ ਦੇ ਪੈਰਾਂ ਵਿਚ ਟਿਕੀਆਂ ਰਹਿੰਦੀਆਂ ਹਨ । ਪ੍ਰਭੂ ਜੀ ਆਪਣੇ ਸੇਵਕਾਂ ਉਤੇ (ਸਦਾ) ਕਿਰਪਾਲ ਰਹਿੰਦੇ ਹਨ, ਦਇਆਵਾਨ ਰਹਿੰਦੇ ਹਨ ।

ਜੇ ਪ੍ਰਭੂ ਦੀ ਕਿਰਪਾ ਹੋਵੇ, ਤਾਂ ਸੰਤ ਜਨਾਂ ਦੀ ਸਰਨ ਪੈ ਕੇ) ਮੈਂ ਭੀ ਆਪਣੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਇਕੱਠਾ ਕਰ ਸਕਾਂ ।੧।

ਹੇ ਭਾਈ! ਸੰਤ ਜਨਾਂ ਨੂੰ (ਹਰਿ-ਨਾਮ ਦੀ ਬਰਕਤਿ ਨਾਲ) ਸਭਨੀਂ ਥਾਈਂ ਆਤਮਕ ਆਨੰਦ ਬਣਿਆ ਰਹਿੰਦਾ ਹੈ

ਘਰ ਵਿਚ, (ਘਰੋਂ) ਬਾਹਰ (ਹਰ ਥਾਂ) ਪਰਮਾਤਮਾ ਭਗਤਾਂ ਦਾ (ਰਾਖਾ) ਹੈ । (ਭਗਤਾਂ ਨੂੰ ਪ੍ਰਭੂ) ਸਭਨੀਂ ਥਾਈਂ ਵੱਸਦਾ (ਦਿੱਸਦਾ ਹੈ) ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਪੱਖ ਵਿਚ ਪਰਮਾਤਮਾ ਆਪ ਹੁੰਦਾ ਹੈ, ਉਸ ਮਨੁੱਖ ਦੀ ਕੋਈ ਹੋਰ ਮਨੁੱਖ ਬਰਾਬਰੀ ਨਹੀਂ ਕਰ ਸਕਦਾ

ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਸਹਮ ਮੁੱਕ ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕਦੀ), ਤੂੰ ਭੀ ਉਸ ਦਾ ਨਾਮ ਸਿਮਰਿਆ ਕਰ ।੨।੨।੩੩।

Source: BaniDB · Read Ang 679 in Sri Guru Granth Sahib Ji

On this day in earlier years

  • Tuesday, 22 August 2006 ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ Ang 729 · Raag Soohee
  • Monday, 22 August 2005 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Sunday, 22 August 2004 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Friday, 22 August 2003 ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ Ang 702 · Raag Jaithsree