ਹੁਕਮਨਾਮਾ ਸਾਹਿਬ

Hukamnama Sahib

Thursday, 23 August 2007

ਵੀਰਵਾਰ, ੭ ਭਾਦੋਂ (ਸੰਮਤ ੫੩੯ ਨਾਨਕਸ਼ਾਹੀ)

Ang 709 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ॥

salok ||

ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥

bhaavee udhot karana(n) har ramana(n) sa(n)jog pooraneh ||

ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥

gopaal dharas bheTa(n) safal naanak so mahoorateh ||1||

ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥

keem na sakaa pai sukh mitee hoo baahare ||

ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥

naanak saa velaRee paravaan jit mila(n)dhaRo maa piree ||2||

English Translation

Shalok:

One's destiny is activated, when one chants the Lord's Name, through perfect good fortune.

Fruitful is that moment, O Nanak, when one obtains the Blessed Vision of the Darshan of the Lord of the Universe. ||1||

Its value cannot be estimated; it brings peace beyond measure.

O Nanak, that time alone is approved, when my Beloved meets with me. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ।

ਹੇ ਨਾਨਕ! ਉਹ ਘੜੀ ਬਰਕਤਿ ਵਾਲੀ ਹੁੰਦੀ ਹੈ, ਜਦੋਂ ਪੂਰਨ ਸੰਜੋਗਾਂ ਨਾਲ ਮੱਥੇ ਦੇ ਲਿਖੇ ਲੇਖ ਉੱਘੜਦੇ ਹਨ

ਪ੍ਰਭੂ ਦਾ ਸਿਮਰਨ ਕਰੀਦਾ ਹੈ ਤੇ ਗੋਪਾਲ ਹਰੀ ਦਾ ਦੀਦਾਰ ਹੁੰਦਾ ਹੈ ।੧।

ਇਤਨੇ ਅਮਿਣਵੇਂ ਸੁਖ ਪ੍ਰਭੂ ਦੇਂਦਾ ਹੈ ਕਿ ਮੈਂ ਉਹਨਾਂ ਦਾ ਮੁੱਲ ਨਹੀਂ ਪਾ ਸਕਦਾ

(ਪਰ) ਹੇ ਨਾਨਕ! ਉਹੀ ਸੁਲੱਖਣੀ ਘੜੀ ਕਬੂਲ ਪੈਂਦੀ ਹੈ ਜਦੋਂ ਆਪਣਾ ਪਿਆਰਾ ਪ੍ਰਭੂ ਮਿਲ ਪਏ ।੨।

Source: BaniDB · Read Ang 709 in Sri Guru Granth Sahib Ji

On this day in earlier years

  • Wednesday, 23 August 2006 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Tuesday, 23 August 2005 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Monday, 23 August 2004 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Saturday, 23 August 2003 ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ Ang 671 · Raag Dhanaasree
  • Friday, 23 August 2002 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee