ਹੁਕਮਨਾਮਾ ਸਾਹਿਬ

Hukamnama Sahib

Friday, 31 August 2007

ਸ਼ੁੱਕਰਵਾਰ, ੧੫ ਭਾਦੋਂ (ਸੰਮਤ ੫੩੯ ਨਾਨਕਸ਼ਾਹੀ)

Ang 886 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਤਾਗਾ ਕਰਿ ਕੈ ਲਾਈ ਥਿਗਲੀ ॥

taagaa kar kai laiee thigalee ||

ਲਉ ਨਾੜੀ ਸੂਆ ਹੈ ਅਸਤੀ ॥

lau naaRee sooaa hai asatee ||

ਅੰਭੈ ਕਾ ਕਰਿ ਡੰਡਾ ਧਰਿਆ ॥

a(n)bhai kaa kar dda(n)ddaa dhariaa ||

ਕਿਆ ਤੂ ਜੋਗੀ ਗਰਬਹਿ ਪਰਿਆ ॥੧॥

kiaa too jogee garabeh pariaa ||1||

ਜਪਿ ਨਾਥੁ ਦਿਨੁ ਰੈਨਾਈ ॥

jap naath dhin rainaiee ||

ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥

teree khi(n)thaa dho dhihaiee ||1|| rahaau ||

ਗਹਰੀ ਬਿਭੂਤ ਲਾਇ ਬੈਠਾ ਤਾੜੀ ॥

gaharee bibhoot lai baiThaa taaRee ||

ਮੇਰੀ ਤੇਰੀ ਮੁੰਦ੍ਰਾ ਧਾਰੀ ॥

meree teree mu(n)dhraa dhaaree ||

ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥

maageh Tookaa tirapat na paavai ||

ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥੨॥

naath chhodd jaacheh laaj na aavai ||2||

ਚਲ ਚਿਤ ਜੋਗੀ ਆਸਣੁ ਤੇਰਾ ॥

chal chit jogee aasan teraa ||

ਸਿੰਙੀ ਵਾਜੈ ਨਿਤ ਉਦਾਸੇਰਾ ॥

si(n)n(g)ee vaajai nit udhaaseraa ||

ਗੁਰ ਗੋਰਖ ਕੀ ਤੈ ਬੂਝ ਨ ਪਾਈ ॥

gur gorakh kee tai boojh na paiee ||

ਫਿਰਿ ਫਿਰਿ ਜੋਗੀ ਆਵੈ ਜਾਈ ॥੩॥

fir fir jogee aavai jaiee ||3||

ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥

jis no hoaa naath kirapaalaa ||

ਰਹਰਾਸਿ ਹਮਾਰੀ ਗੁਰ ਗੋਪਾਲਾ ॥

raharaas hamaaree gur gopaalaa ||

ਨਾਮੈ ਖਿੰਥਾ ਨਾਮੈ ਬਸਤਰੁ ॥

naamai khi(n)thaa naamai basatar ||

ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥

jan naanak jogee hoaa asathir ||4||

ਇਉ ਜਪਿਆ ਨਾਥੁ ਦਿਨੁ ਰੈਨਾਈ ॥

eiau japiaa naath dhin rainaiee ||

ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥

hun paiaa gur gosaiee ||1|| rahaau dhoojaa ||2||13||

English Translation

Raamkalee, Fifth Mehla:

The body is a patch-work of threads.

The muscles are stitched together with the needles of the bones.

The Lord has erected a pillar of water.

O Yogi, why are you so proud? ||1||

Meditate on your Lord Master, day and night.

The patched coat of the body shall last for only a few days. ||1||Pause||

Smearing ashes on your body, you sit in a deep meditative trance.

You wear the ear-rings of 'mine and yours'.

You beg for bread, but you are not satisfied.

Abandoning your Lord Master, you beg from others; you should feel ashamed. ||2||

Your consciousness is restless, Yogi, as you sit in your Yogic postures.

You blow your horn, but still feel sad.

You do not understand Gorakh, your guru.

Again and again, Yogi, you come and go. ||3||

He, unto whom the Master shows Mercy

unto Him, the Guru, the Lord of the World, I offer my prayer.

One who has the Name as his patched coat, and the Name as his robe,

O servant Nanak, such a Yogi is steady and stable. ||4||

One who meditates on the Master in this way, night and day,

finds the Guru, the Lord of the World, in this life. ||1||Second Pause||2||13||

ਪੰਜਾਬੀ ਵਿਆਖਿਆ (Punjabi Explanation)

ਰਾਮਕਲੀ ਪੰਜਵੀਂ ਪਾਤਿਸ਼ਾਹੀ।

(ਹੇ ਜੋਗੀ! ਉਸ ਜਗਤ-ਨਾਥ ਨੇ ਨਾੜੀਆਂ ਨੂੰ) ਧਾਗਾ ਬਣਾ ਕੇ (ਸਾਰੇ ਸਰੀਰਕ ਅੰਗਾਂ ਦੀਆਂ) ਟਾਕੀਆਂ ਜੋੜ ਦਿੱਤੀਆਂ ਹਨ ।

(ਇਸ ਸਰੀਰ-ਗੋਦੜੀ ਦੀਆਂ) ਨਾੜੀਆਂ ਤਰੋੋਪਿਆਂ ਦਾ ਕੰਮ ਕਰ ਰਹੀਆਂ ਹਨ, (ਅਤੇ ਸਰੀਰ ਦੀ ਹਰੇਕ) ਹੱਡੀ ਸੂਈ ਦਾ ਕੰਮ ਕਰਦੀ ਹੈ ।

(ਉਸ ਨਾਥ ਨੇ ਮਾਤਾ ਪਿਤਾ ਦੀ) ਰਕਤ-ਬੰੂਦ ਨਾਲ (ਸਰੀਰ-) ਡੰਡਾ ਖੜਾ ਕਰ ਦਿੱਤਾ ਹੈ ।

ਹੇ ਜੋਗੀ! ਤੂੰ (ਆਪਣੀ ਗੋਦੜੀ ਦਾ) ਕੀਹ ਪਿਆ ਮਾਣ ਕਰਦਾ ਹੈਂ? ।੧।

ਦਿਨ ਰਾਤ (ਜਗਤ ਦੇ) ਨਾਥ-ਪ੍ਰਭੂ ਦਾ ਨਾਮ ਜਪਿਆ ਕਰ

ਹੇ ਜੋਗੀ! ਤੇਰਾ ਇਹ ਸਰੀਰ ਦੋ ਦਿਨਾਂ ਦਾ ਹੀ ਪਰਾਹੁਣਾ ਹੈ ।੧।ਰਹਾਉ।

(ਹੇ ਜੋਗੀ! ਆਪਣੇ ਸਰੀਰ ਉੱਤੇ) ਸੰੰਘਣੀ ਸੁਆਹ ਮਲ ਕੇ ਤੂੰ ਸਮਾਧੀ ਲਾ ਕੇ ਬੈਠਾ ਹੋਇਆ ਹੈਂ,

ਤੂੰ (ਕੰਨਾਂ ਵਿਚ) ਮੁੰਦ੍ਰਾਂ (ਭੀ) ਪਾਈਆਂ ਹੋਈਆਂ ਹਨ (ਪਰ ਤੇਰੇ ਅੰਦਰ) ਮੇਰ-ਤੇਰ ਵੱਸ ਰਹੀ ਹੈ ।

ਹੇ ਜੋਗੀ! ਘਰ ਘਰ ਤੋਂ ਤੂੰ ਟੁੱਕਰ ਮੰਗਦਾ ਫਿਰਦਾ ਹੈਂ, ਤੇਰੇ ਅੰਦਰ ਸ਼ਾਂਤੀ ਨਹੀਂ ਹੈ ।

(ਸਾਰੇ ਜਗਤ ਦੇ) ਨਾਥ ਨੂੰ ਛੱਡ ਕੇ ਤੂੰ (ਲੋਕਾਂ ਦੇ ਦਰ ਤੋਂ) ਮੰਗਦਾ ਹੈਂ । ਹੇ ਜੋਗੀ! ਤੈਨੂੰ (ਇਸ ਦੀ) ਸ਼ਰਮ ਨਹੀਂ ਆ ਰਹੀ ।੨।

ਹੇ ਡੋਲਦੇ ਮਨ ਵਾਲੇ ਜੋਗੀ! ਤੇਰਾ ਆਸਣ (ਜਮਾਣਾ ਕਿਸੇ ਅਰਥ ਨਹੀਂ) ।

(ਲੋਕਾਂ ਨੂੰ ਵਿਖਾਣ ਲਈ ਤੇਰੀ) ਸਿੰਙੀ ਵੱਜ ਰਹੀ ਹੈ, ਪਰ ਤੇਰਾ ਮਨ ਸਦਾ ਭਟਕਦਾ ਫਿਰਦਾ ਹੈ (ਇਹ ਸਿੰਙੀ ਤਾਂ ਇਕਾਗ੍ਰਤਾ ਦੀ ਖ਼ਾਤਰ ਸੀ) ।

ਹੇ ਜੋਗੀ! (ਇਸ ਤਰ੍ਹਾਂ) ਉਸ ਸਭ ਤੋਂ ਵੱਡੇ ਗੋਰਖ (ਜਗਤ-ਰੱਖਿਅਕ ਪ੍ਰਭੂ) ਦੀ ਤੈਨੂੰ ਸੋਝੀ ਨਹੀਂ ਪਈ ।

(ਇਹੋ ਜਿਹਾ) ਜੋਗੀ ਤਾਂ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੩।

ਹੇ ਜੋਗੀ! ਜਿਸ ਮਨੁੱਖ ਉੱਤੇ (ਸਾਰੇ ਜਗਤ ਦਾ) ਨਾਥ ਦਇਆਵਾਨ ਹੁੰਦਾ ਹੈ

(ਉਹ ਮਨੁੱਖ ਪਰਮਾਤਮਾ ਅੱਗੇ ਹੀ ਬੇਨਤੀ ਕਰਦਾ ਹੈ, ਤੇ ਆਖਦਾ ਹੈ—) ਹੇ ਗੁਰ ਗੋੋਪਾਲ! ਸਾਡੀ ਅਰਜ਼ੋਈ ਤੇਰੇ ਦਰ ਤੇ ਹੀ ਹੈ ।

ਤੇਰਾ ਨਾਮ ਹੀ ਮੇਰੀ ਗੋਦੜੀ ਹੈ, ਤੇਰਾ ਨਾਮ ਹੀ ਮੇਰਾ (ਭਗਵਾ) ਕੱਪੜਾ ਹੈ ।

ਹੇ ਦਾਸ ਨਾਨਕ! (ਇਹੋ ਜਿਹਾ ਮਨੁੱਖ ਅਸਲ) ਜੋਗੀ ਹੈ, ਅਤੇ ਉਹ ਕਦੇ ਡੋਲਦਾ ਨਹੀਂ ਹੈ ।੪।

ਹੇ ਜੋਗੀ! ਜਿਸ ਮਨੁੱਖ ਨੇ ਦਿਨ ਰਾਤ ਇਸ ਤਰ੍ਹਾਂ (ਜਗਤ ਦੇ) ਨਾਥ ਨੂੰ ਸਿਮਰਿਆ ਹੈ,

ਉਸ ਨੇ ਇਸੇ ਜਨਮ ਵਿਚ ਉਸ ਸਭ ਤੋਂ ਵੱਡੇ ਜਗਤ-ਨਾਥ ਦਾ ਮਿਲਾਪ ਹਾਸਲ ਕਰ ਲਿਆ ਹੈ ।੧।ਰਹਾਉ ਦੂਜਾ ।੨।੧੩।

Source: BaniDB · Read Ang 886 in Sri Guru Granth Sahib Ji

On this day in earlier years

  • Thursday, 31 August 2006 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Wednesday, 31 August 2005 ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ Ang 700 · Raag Jaithsree
  • Tuesday, 31 August 2004 ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ Ang 623 · Raag Sorath
  • Sunday, 31 August 2003 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree
  • Saturday, 31 August 2002 ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ Ang 659 · Raag Sorath