ਹੁਕਮਨਾਮਾ ਸਾਹਿਬ

Hukamnama Sahib

Friday, 02 November 2007

ਸ਼ੁੱਕਰਵਾਰ, ੧੭ ਕੱਤਕ (ਸੰਮਤ ੫੩੯ ਨਾਨਕਸ਼ਾਹੀ)

Ang 797 · Raag Bilaaval · Guru Amar Daas Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੩ ॥

bilaaval mahalaa teejaa ||

ਅਤੁਲੁ ਕਿਉ ਤੋਲਿਆ ਜਾਇ ॥

atul kiau toliaa jai ||

ਦੂਜਾ ਹੋਇ ਤ ਸੋਝੀ ਪਾਇ ॥

dhoojaa hoi ta sojhee pai ||

ਤਿਸ ਤੇ ਦੂਜਾ ਨਾਹੀ ਕੋਇ ॥

tis te dhoojaa naahee koi ||

ਤਿਸ ਦੀ ਕੀਮਤਿ ਕਿਕੂ ਹੋਇ ॥੧॥

tis dhee keemat kikoo hoi ||1||

ਗੁਰ ਪਰਸਾਦਿ ਵਸੈ ਮਨਿ ਆਇ ॥

gur parasaadh vasai man aai ||

ਤਾ ਕੋ ਜਾਣੈ ਦੁਬਿਧਾ ਜਾਇ ॥੧॥ ਰਹਾਉ ॥

taa ko jaanai dhubidhaa jai ||1|| rahaau ||

ਆਪਿ ਸਰਾਫੁ ਕਸਵਟੀ ਲਾਏ ॥

aap saraaf kasavaTee laae ||

ਆਪੇ ਪਰਖੇ ਆਪਿ ਚਲਾਏ ॥

aape parakhe aap chalaae ||

ਆਪੇ ਤੋਲੇ ਪੂਰਾ ਹੋਇ ॥

aape tole pooraa hoi ||

ਆਪੇ ਜਾਣੈ ਏਕੋ ਸੋਇ ॥੨॥

aape jaanai eko soi ||2||

ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥

maiaa kaa roop sabh tis te hoi ||

ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥

jis no mele su niramal hoi ||

ਜਿਸ ਨੋ ਲਾਏ ਲਗੈ ਤਿਸੁ ਆਇ ॥

jis no laae lagai tis aai ||

ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥੩॥

sabh sach dhikhaale taa sach samai ||3||

ਆਪੇ ਲਿਵ ਧਾਤੁ ਹੈ ਆਪੇ ॥

aape liv dhaat hai aape ||

ਆਪਿ ਬੁਝਾਏ ਆਪੇ ਜਾਪੇ ॥

aap bujhaae aape jaape ||

ਆਪੇ ਸਤਿਗੁਰੁ ਸਬਦੁ ਹੈ ਆਪੇ ॥

aape satigur sabadh hai aape ||

ਨਾਨਕ ਆਖਿ ਸੁਣਾਏ ਆਪੇ ॥੪॥੨॥

naanak aakh sunaae aape ||4||2||

English Translation

Bilaaval, Third Mehla:

How can the unweighable be weighed?

If there is anyone else as great, then he alone could understand the Lord.

There is no other than Him.

How can His value be estimated? ||1||

By Guru's Grace, He comes to dwell in the mind.

One comes to know Him, when duality departs. ||1||Pause||

He Himself is the Assayer, applying the touch-stone to test it.

He Himself analyzes the coin, and He Himself approves it as currency.

He Himself weights it perfectly.

He alone knows; He is the One and Only Lord. ||2||

All the forms of Maya emanate from Him.

He alone becomes pure and immaculate, who is united with the Lord.

He alone is attached, whom the Lord attaches.

All Truth is revealed to him, and then, he merges in the True Lord. ||3||

He Himself leads the mortals to focus on Him, and He Himself causes them to chase after Maya.

He Himself imparts understanding, and He reveals Himself.

He Himself is the True Guru, and He Himself is the Word of the Shabad.

O Nanak, He Himself speaks and teaches. ||4||2||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਤੀਜੀ ਪਾਤਿਸ਼ਾਹੀ।

(ਜਿਸ ਮਨੁੱਖ ਦੇ ਅੰਦਰੋਂ ਭਟਕਣਾ ਮੇਰ-ਤੇਰ ਦੂਰ ਹੋ ਜਾਂਦੀ ਹੈ ਉਸ ਨੂੰ ਯਕੀਨ ਆ ਜਾਂਦਾ ਹੈ ਕਿ) ਪਰਮਾਤਮਾ ਦੀ ਹਸਤੀ ਨੂੰ ਮਿਣਿਆ ਨਹੀਂ ਜਾ ਸਕਦਾ,

ਉਸ ਦੇ ਬਰਾਬਰ ਦਾ ਕੋਈ ਦੱਸਿਆ ਨਹੀਂ ਜਾ ਸਕਦਾ ।

(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਵੱਖਰਾ ਹੋਰ ਕੋਈ ਨਹੀਂ ਹੈ,

(ਇਸ ਵਾਸਤੇ) ਪਰਮਾਤਮਾ ਦੇ ਬਰਾਬਰ ਦੀ ਹੋਰ ਕੋਈ ਹਸਤੀ ਦੱਸੀ ਨਹੀਂ ਜਾ ਸਕਦੀ ।੧।

(ਜਦੋਂ) ਗੁਰੂ ਦੀ ਕਿਰਪਾ ਨਾਲ (ਕਿਸੇ ਵਡਭਾਗੀ ਮਨੁੱਖ ਦੇ) ਮਨ ਵਿਚ (ਪਰਮਾਤਮਾ) ਆ ਵੱਸਦਾ ਹੈ,

ਤਦੋਂ ਉਹ ਮਨੁੱਖ (ਪਰਮਾਤਮਾ ਨਾਲ) ਡੂੰਘੀ ਸਾਂਝ ਪਾ ਲੈਂਦਾ ਹੈ, ਤੇ, (ਉਸ ਦੇ ਅੰਦਰੋਂ) ਭਟਕਣਾ ਦੂਰ ਹੋ ਜਾਂਦੀ ਹੈ ।੧।ਰਹਾਉ।

(ਜਿਸ ਦੇ ਅੰਦਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਸ ਨੂੰ ਯਕੀਨ ਆ ਜਾਂਦਾ ਹੈ ਕਿ) ਪਰਮਾਤਮਾ ਆਪ ਹੀ (ਉੱਚੇ ਜੀਵਨ-ਮਿਆਰ ਦੀ) ਕਸਵੱਟੀ ਵਰਤ ਕੇ (ਜੀਵਾਂ ਦੇ ਜੀਵਨ) ਪਰਖਣ ਵਾਲਾ ਹੈ ।

ਪ੍ਰਭੂ ਆਪ ਹੀ ਪਰਖ ਕਰਦਾ ਹੈ, ਤੇ (ਪਰਵਾਨ ਕਰ ਕੇ ਉਸ ਉੱਚੇ ਜੀਵਨ ਨੂੰ) ਜੀਵਾਂ ਦੇ ਸਾਹਮਣੇ ਲਿਆਉਂਦਾ ਹੈ (ਜਿਵੇਂ ਖਰਾ ਸਿੱਕਾ ਲੋਕਾਂ ਵਿਚ ਪਰਚਲਤ ਕੀਤਾ ਜਾਂਦਾ ਹੈ) ।

ਪ੍ਰਭੂ ਆਪ ਹੀ (ਜੀਵਾਂ ਦੇ ਜੀਵਨ ਨੂੰ) ਜਾਂਚਦਾ-ਪਰਖਦਾ ਹੈ, (ਉਸ ਦੀ ਮੇਹਰ ਨਾਲ ਹੀ ਕੋਈ ਜੀਵਨ ਉਸ ਪਰਖ ਵਿਚ) ਪੂਰਾ ਉਤਰਦਾ ਹੈ ।

ਸਿਰਫ਼ ਉਹ ਪਰਮਾਤਮਾ ਆਪ ਹੀ (ਇਸ ਖੇਡ ਨੂੰ) ਜਾਣਦਾ ਹੈ ।੨।

ਮਾਇਆ ਦੀ ਸਾਰੀ ਹੋਂਦ ਉਸ ਪਰਮਾਤਮਾ ਤੋਂ ਹੀ ਬਣੀ ਹੈ ।

ਜਿਸ ਮਨੁੱਖ ਨੂੰ ਪ੍ਰਭੂ (ਆਪਣੇ ਨਾਲ) ਮਿਲਾਂਦਾ ਹੈ, ਉਹ (ਇਸ ਮਾਇਆ ਤੋਂ ਨਿਰਲੇਪ ਰਹਿ ਕੇ) ਪਵਿੱਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।

ਜਿਸ ਮਨੁੱਖ ਨੂੰ (ਪ੍ਰਭੂ ਆਪ ਆਪਣੀ ਮਾਇਆ) ਚੰਬੋੜ ਦੇਂਦਾ ਹੈ, ਉਸ ਨੂੰ ਇਹ ਆ ਚੰਬੜਦੀ ਹੈ ।

(ਜਦੋਂ ਕਿਸੇ ਮਨੁੱਖ ਨੂੰ ਗੁਰੂ ਦੀ ਰਾਹੀਂ) ਹਰ ਥਾਂ ਆਪਣਾ ਸਦਾ ਕਾਇਮ ਰਹਿਣ ਵਾਲਾ ਸਰੂਪ ਵਿਖਾਂਦਾ ਹੈ, ਤਦੋਂ ਉਹ ਮਨੁੱਖ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੩।

(ਹੇ ਭਾਈ! ਪ੍ਰਭੂ) ਆਪ ਹੀ (ਆਪਣੇ ਚਰਨਾਂ ਵਿਚ) ਮਗਨਤਾ (ਦੇਣ ਵਾਲਾ ਹੈ), ਆਪ ਹੀ ਮਾਇਆ (ਚੰਬੋੜਨ ਵਾਲਾ) ਹੈ ।

ਪ੍ਰਭੂ ਆਪ ਹੀ (ਸਹੀ ਜੀਵਨ ਦੀ) ਸੂਝ ਬਖ਼ਸ਼ਦਾ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਆਪਣਾ ਨਾਮ) ਜਪਦਾ ਹੈ ।

ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ (ਗੁਰੂ ਦਾ) ਸ਼ਬਦ ਹੈ ।

ਹੇ ਨਾਨਕ! ਪ੍ਰਭੂ ਆਪ ਹੀ (ਗੁਰੂ ਦਾ ਸ਼ਬਦ) ਉਚਾਰ ਕੇ (ਹੋਰਨਾਂ ਨੂੰ) ਸੁਣਾਂਦਾ ਹੈ (ਇਹ ਹੈ ਸਰਧਾ ਉਸ ਵਡਭਾਗੀ ਦੀ ਜਿਸ ਦੇ ਮਨ ਵਿਚ ਉਹ ਪ੍ਰਭੂ ਗੁਰੂ ਦੀ ਕਿਰਪਾ ਨਾਲ ਆ ਵੱਸਦਾ ਹੈ) ।੪।੨।

Source: BaniDB · Read Ang 797 in Sri Guru Granth Sahib Ji

On this day in earlier years

  • Thursday, 02 November 2006 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Wednesday, 02 November 2005 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Tuesday, 02 November 2004 ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ Ang 620 · Raag Sorath
  • Sunday, 02 November 2003 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Saturday, 02 November 2002 ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ Ang 606 · Raag Sorath