ਹੁਕਮਨਾਮਾ ਸਾਹਿਬ

Hukamnama Sahib

Monday, 12 November 2007

ਸੋਮਵਾਰ, ੨੯ ਕੱਤਕ, (ਸੰਮਤ ੫੩੯ ਨਾਨਕਸ਼ਾਹੀ)

Ang 679 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ਘਰੁ ੮ ਦੁਪਦੇ

dhanaasaree mahalaa panjavaa ghar atthvaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥

simarau simar simar sukh paavau saas saas samaale ||

ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥

eeh lok paralok sa(n)g sahaiee jat kat moh rakhavaale ||1||

ਗੁਰ ਕਾ ਬਚਨੁ ਬਸੈ ਜੀਅ ਨਾਲੇ ॥

gur kaa bachan basai jeea naale ||

ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥

jal nahee ddoobai tasakar nahee levai bhaeh na saakai jaale ||1|| rahaau ||

ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥

niradhan kau dhan a(n)dhule kau Tik maat dhoodh jaise baale ||

ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥

saagar meh bohith paio har naanak karee kirapaa kirapaale ||2||1||32||

English Translation

DHANAASAREE, FIFTH MEHL, EIGHTH HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Remembering, remembering, remembering Him in meditation, I find peace; with each and every breath, I dwell upon Him. In this world, and in the world beyond, He is with me, as my help and support; wherever I go, He protects me. || 1 ||

The Guru’s Word abides with my soul. It does not sink in water; thieves cannot steal it, and fire cannot burn it. || 1 || Pause ||

It is like wealth to the poor, a cane for the blind, and mother’s milk for the infant. In the ocean of the world, I have found the boat of the Lord; the Merciful Lord has bestowed His Mercy upon Nanak. || 2 || 1 || 32 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ) ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ । ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ।੧।

ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ) ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ । (ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ।੧।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ (ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ) । ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ (ਇਹ ਨਾਮ) ਮਿਲ ਗਿਆ (ਜੋ) ਸਮੁੰਦਰ ਵਿਚ ਜਹਾਜ਼ ਹੈ।੨।੧।੩੨।

Source: SGPC Official; BaniDB · Read Ang 679 in Sri Guru Granth Sahib Ji

On this day in earlier years

  • Sunday, 12 November 2006 ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ Ang 608 · Raag Sorath
  • Saturday, 12 November 2005 ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ Ang 700 · Raag Jaithsree
  • Friday, 12 November 2004 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Wednesday, 12 November 2003 ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ Ang 718 · Raag Todee
  • Tuesday, 12 November 2002 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath