ਹੁਕਮਨਾਮਾ ਸਾਹਿਬ

Hukamnama Sahib

Monday, 26 November 2007

ਸੋਮਵਾਰ, ੧੧ ਮੱਘਰ (ਸੰਮਤ ੫੩੯ ਨਾਨਕਸ਼ਾਹੀ)

Ang 746 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਰਾਸਿ ਮੰਡਲੁ ਕੀਨੋ ਆਖਾਰਾ ॥

raas ma(n)ddal keeno aakhaaraa ||

ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥

sagalo saaj rakhio paasaaraa ||1|| rahaau ||

ਬਹੁ ਬਿਧਿ ਰੂਪ ਰੰਗ ਆਪਾਰਾ ॥

bahu bidh roop ra(n)g aapaaraa ||

ਪੇਖੈ ਖੁਸੀ ਭੋਗ ਨਹੀ ਹਾਰਾ ॥

pekhai khusee bhog nahee haaraa ||

ਸਭਿ ਰਸ ਲੈਤ ਬਸਤ ਨਿਰਾਰਾ ॥੧॥

sabh ras lait basat niraaraa ||1||

ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥

baran chihan naahee mukh na maasaaraa ||

ਕਹਨੁ ਨ ਜਾਈ ਖੇਲੁ ਤੁਹਾਰਾ ॥

kahan na jaiee khel tuhaaraa ||

ਨਾਨਕ ਰੇਣ ਸੰਤ ਚਰਨਾਰਾ ॥੨॥੨॥੪੫॥

naanak ren sa(n)t charanaaraa ||2||2||45||

English Translation

Soohee, Fifth Mehla:

The Lord has made this world a stage;

He fashioned the expanse of the entire creation. ||1||Pause||

He fashioned it in various ways, with limitless colors and forms.

He watches over it with joy, and He never tires of enjoying it.

He enjoys all the delights, and yet He remains unattached. ||1||

He has no color, no sign, no mouth and no beard.

I cannot describe Your play.

Nanak is the dust of the feet of the Saints. ||2||2||45||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਨੇ ਆਪ ਬਣਾ ਰੱਖਿਆ ਹੈ ।

ਇਹ (ਮਾਨੋ) ਉਸ ਨੇ (ਰਾਸਾਂ ਪਾਣ ਲਈ) ਅਖਾੜਾ ਤਿਆਰ ਕੀਤਾ ਹੈ, ਰਾਸਾਂ ਵਾਸਤੇ ਮੰਡੂਆ ਬਣਾ ਦਿੱਤਾ ਹੈ ।੧।ਰਹਾਉ।

ਹੇ ਭਾਈ! (ਇਸ ਜਗਤ-ਅਖਾੜੇ ਵਿਚ) ਕਈ ਕਿਸਮਾਂ ਦੇ ਬੇਅੰਤ ਰੂਪ ਹਨ ਰੰਗ ਹਨ (ਪਰਮਾਤਮਾ ਆਪ ਇਸ ਨੂੰ) ਖ਼ੁਸ਼ੀ ਨਾਲ ਵੇਖਦਾ ਹੈ

ਪਦਾਰਥਾਂ ਦੇ) ਭੋਗ (ਭੋਗਦਾ ਹੈ, ਪਰ ਭੋਗਦਾ) ਥੱਕਦਾ ਨਹੀਂ

ਸਾਰੇ ਰਸ ਮਾਣਦਾ ਹੋਇਆ ਭੀ ਉਹ ਪ੍ਰਭੂ ਆਪ ਨਿਰਲੇਪ ਹੀ ਰਹਿੰਦਾ ਹੈ ।੧।

ਤੇਰਾ ਨਾਹ ਕੋਈ ਰੰਗ ਹੈ, ਨਾਹ ਕੋਈ ਨਿਸ਼ਾਨ ਹੈ, ਨਾਹ ਤੇਰਾ ਕੋਈ ਮੂੰਹ ਹੈ, ਨਾਹ ਕੋਈ ਦਾੜ੍ਹੀ ਹੈ ।

ਹੇ ਪ੍ਰਭੂ! ਤੇਰਾ ਰਚਿਆ ਜਗਤ-ਖੇਲ ਬਿਆਨ ਨਹੀਂ ਕੀਤਾ ਜਾ ਸਕਦਾ

ਹੇ ਨਾਨਕ! (ਆਖ—ਹੇ ਪ੍ਰਭੂ! ਮੈਂ ਤੇਰੇ ਦਰ ਤੋਂ ਤੇਰੇ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੨।੨।੪੫।

Source: BaniDB · Read Ang 746 in Sri Guru Granth Sahib Ji

On this day in earlier years

  • Sunday, 26 November 2006 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang
  • Saturday, 26 November 2005 ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ Ang 748 · Raag Soohee
  • Friday, 26 November 2004 ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ Ang 587 · Raag Vadhans
  • Wednesday, 26 November 2003 ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ Ang 769 · Raag Soohee
  • Tuesday, 26 November 2002 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath