ਹੁਕਮਨਾਮਾ ਸਾਹਿਬ

Hukamnama Sahib

Sunday, 17 February 2008

ਐਤਵਾਰ, ੫ ਫੱਗਣ (ਸੰਮਤ ੫੩੯ ਨਾਨਕਸ਼ਾਹੀ)

Ang 449 · Raag Aasaa · Guru Raam Daas Ji

Reading: Permalink

ਗੁਰਮੁਖੀ (Gurmukhi)

ਆਸਾ ਮਹਲਾ ੪ ॥

aasaa mahalaa chauthhaa ||

ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥

har a(n)mirat bhagat bha(n)ddaar hai gur satigur paase raam raaje ||

ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥

gur satigur sachaa saahu hai sikh dhei har raase ||

ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥

dhan dha(n)n vanajaaraa vanaj hai gur saahu saabaase ||

ਜਨੁ ਨਾਨਕੁ ਗੁਰੁ ਤਿਨੑੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥

jan naanak gur tin(h)ee paiaa jin dhur likhat lilaaT likhaase ||1||

ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥

sach saahu hamaaraa too(n) dhanee sabh jagat vanajaaraa raam raaje ||

ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥

sabh bhaa(n)dde tudhai saajiaa vich vasat har thaaraa ||

ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥

jo paaveh bhaa(n)dde vich vasat saa nikalai kiaa koiee kare vechaaraa ||

ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥

jan naanak kau har bakhasiaa har bhagat bha(n)ddaaraa ||2||

ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥

ham kiaa gun tere vithareh suaamee too(n) apar apaaro raam raaje ||

ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥

har naam saalaaheh dhin raat ehaa aas aadhaaro ||

ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥

ham moorakh kichhooa na jaanahaa kiv paaveh paaro ||

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥

jan naanak har kaa dhaas hai har dhaas panihaaro ||3||

ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥

jiau bhaavai tiau raakh lai ham saran prabh aae raam raaje ||

ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥

ham bhool vigaaReh dhinas raat har laaj rakhaae ||

ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥

ham baarik too(n) gur pitaa hai dhe mat samajhaae ||

ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥

jan naanak dhaas har kaa(n)ddiaa har paij rakhaae ||4||10||17||

English Translation

Aasaa, Fourth Mehla:

The treasure of Ambrosial Nectar, the Lord's devotional service, is found through the Guru, the True Guru, O Lord King.

The Guru, the True Guru, is the True Banker, who gives to His Sikh the capital of the Lord.

Blessed, blessed is the trader and the trade; how wonderful is the Banker, the Guru!

O servant Nanak, they alone obtain the Guru, who have such pre-ordained destiny written upon their foreheads. ||1||

You are my True Banker, O Lord; the whole world is Your trader, O Lord King.

You fashioned all vessels, O Lord, and that which dwells within is also Yours.

Whatever You place in that vessel, that alone comes out again. What can the poor creatures do?

The Lord has given the treasure of His devotional worship to servant Nanak. ||2||

What Glorious Virtues of Yours can I describe, O Lord and Master? You are the most infinite of the infinite, O Lord King.

I praise the Lord's Name, day and night; this alone is my hope and support.

I am a fool, and I know nothing. How can I find Your limits?

Servant Nanak is the slave of the Lord, the water-carrier of the slaves of the Lord. ||3||

As it pleases You, You save me; I have come seeking Your Sanctuary, O God, O Lord King.

I am wandering around, ruining myself day and night; O Lord, please save my honor!

I am just a child; You, O Guru, are my father. Please give me understanding and instruction.

Servant Nanak is known as the Lord's slave; O Lord, please preserve his honor! ||4||10||17||

ਪੰਜਾਬੀ ਵਿਆਖਿਆ (Punjabi Explanation)

ਆਸਾ ਚੌਥੀ ਪਾਤਸ਼ਾਹੀ।

(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਪ੍ਰਭੂ ਭਗਤੀ ਦੇ ਖ਼ਜ਼ਾਨੇ ਗੁਰੂ ਸਤਿਗੁਰੂ ਦੇ ਕੋਲ ਹੀ ਹਨ ।

ਇਸ ਸਦਾ-ਥਿਰ ਹਰਿ-ਭਗਤੀ ਦੇ ਖ਼ਜ਼ਾਨੇ ਦਾ ਸਾਹੂਕਾਰ ਗੁਰੂ ਸਤਿਗੁਰੂ ਹੀ ਹੈ, ਉਹ ਆਪਣੇ ਸਿੱਖਾਂ ਨੂੰ ਇਹ ਭਗਤੀ-ਸਰਮਾਇਆ ਦੇਂਦਾ ਹੈ ।

(ਹੇ ਭਾਈ!) (ਪ੍ਰਭੂ-ਭਗਤੀ ਦਾ ਵਣਜ) ਸ੍ਰੇਸ਼ਟ ਵਣਜ ਹੈ, ਭਾਗਾਂ ਵਾਲਾ ਹੈ ਉਹ ਮਨੁੱਖ ਜੋ ਇਹ ਵਣਜ ਕਰਦਾ ਹੈ, ਨਾਮ-ਧਨ ਦਾ ਸ਼ਾਹ ਗੁਰੂ ਉਸ ਮਨੁੱਖ ਨੂੰ ਸ਼ਾਬਾਸ਼ ਦੇਂਦਾ ਹੈ ।

ਦਾਸ ਨਾਨਕ (ਆਖਦਾ ਹੈ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰੋਂ ਪ੍ਰਭੂ ਦੀ ਹਜ਼ੂਰੀ ਤੋਂ (ਇਸ ਸਰਮਾਏ ਦੀ ਪ੍ਰਾਪਤੀ ਦਾ) ਲੇਖ ਲਿਖਿਆ ਹੈ ਉਹਨਾਂ ਨੂੰ ਹੀ ਮਿਲਦਾ ਹੈ ।੧।

ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ ਤੂੰ ਸਾਡਾ ਸਦਾ ਕਾਇਮ ਰਹਿਣ ਵਾਲਾ ਸ਼ਾਹ ਹੈਂ (ਤੇਰਾ ਪੈਦਾ ਕੀਤਾ ਹੋਇਆ ਇਹ) ਸਾਰਾ ਜਗਤ ਇਥੇ ਤੇਰੇ ਦਿੱਤੇ ਨਾਮ-ਸਰਮਾਏ ਨਾਲ ਨਾਮ ਦਾ ਵਣਜ ਕਰਨ ਆਇਆ ਹੋਇਆ ਹੈ ।

ਹੇ ਪ੍ਰਭੂ! ਇਹ ਸਾਰੇ ਜੀਵ ਜੰਤ ਤੂੰ ਹੀ ਪੈਦਾ ਕੀਤੇ ਹਨ, ਇਹਨਾਂ ਦੇ ਅੰਦਰ ਤੇਰੀ ਹੀ ਦਿੱਤੀ ਹੋਈ ਜਿੰਦ-ਵਸਤ ਮੌਜੂਦ ਹੈ ।

ਕੋਈ ਵਿਚਾਰਾ ਜੀਵ (ਆਪਣੇ ਉੱਦਮ ਨਾਲ) ਕੁਝ ਭੀ ਨਹੀਂ ਕਰ ਸਕਦਾ, ਜੇਹੜਾ ਕੋਈ (ਗੁਣ ਔਗੁਣ) ਪਦਾਰਥ ਤੂੰ ਇਹਨਾਂ ਸਰੀਰਾਂ ਵਿਚ ਪਾਂਦਾ ਹੈ ਉਹੀ ਉੱਘੜਦਾ ਹੈ ।

ਹੇ ਹਰੀ! ਆਪਣੇ ਦਾਸ ਨਾਨਕ ਨੂੰ ਭੀ ਤੂੰ ਹੀ (ਮੇਹਰ ਕਰ ਕੇ) ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ਿਆ ਹੈ ।੨।

ਮੇਰੇ ਮਾਲਕ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਅਸੀ ਤੇਰੇ ਕੇਹੜੇ ਕੇਹੜੇ ਗੁਣ ਗਿਣ ਕੇ ਦੱਸ ਸਕਦੇ ਹਾਂ? ਤੂੰ ਬੇਅੰਤ ਹੈਂ, ਤੂੰ ਬੇਅੰਤ ਹੈਂ ।

ਹੇ ਸੁਆਮੀ! ਅਸੀ ਤਾਂ ਦਿਨੇ ਰਾਤ ਤੇਰੇ ਨਾਮ ਦੀ ਹੀ ਵਡਿਆਈ ਕਰਦੇ ਹਾਂ, ਸਾਡੇ ਜੀਵਨ ਦਾ ਇਹੀ ਸਹਾਰਾ ਹੈ ਇਹੀ ਆਸਰਾ ਹੈ ।

ਹੇ ਪ੍ਰਭੂ! ਅਸੀ ਮੂਰਖ ਹਾਂ, ਸਾਨੂੰ ਕੋਈ ਸਮਝ ਨਹੀਂ ਹੈ, ਅਸੀਂ ਤੇਰਾ ਅੰਤ ਕਿਵੇਂ ਪਾ ਸਕਦੇ ਹਾਂ?

(ਹੇ ਭਾਈ!) ਦਾਸ ਨਾਨਕ ਤਾਂ ਪਰਮਾਤਮਾ ਦਾ ਦਾਸ ਹੈ, ਪਰਮਾਤਮਾ ਦੇ ਦਾਸਾਂ ਦਾ ਦਾਸ ਹੈ ।੩।

ਹੇ ਪ੍ਰਭੂ! ਅਸੀ ਤੇਰੀ ਸਰਨ ਆਏ ਹਾਂ, ਹੁਣ ਜਿਵੇਂ ਤੇਰੀ ਮਰਜ਼ੀ ਹੋਵੇ ਤਿਵੇਂ ਸਾਨੂੰ (ਮੰਦੇ ਕੰਮਾਂ ਤੋਂ) ਬਚਾ ਲੈ ।

ਅਸੀ ਦਿਨ ਰਾਤ (ਜੀਵਨ-ਰਾਹ ਤੋਂ) ਖੁੰਝ ਕੇ (ਆਪਣੇ ਆਤਮਕ ਜੀਵਨ ਨੂੰ) ਖ਼ਰਾਬ ਕਰਦੇ ਰਹਿੰਦੇ ਹਾਂ । ਹੇ ਹਰੀ! ਸਾਡੀ ਇੱਜ਼ਤ ਰੱਖ ।

ਹੇ ਪ੍ਰਭੂ! ਅਸੀ ਤੇਰੇ ਬੱਚੇ ਹਾਂ, ਤੂੰ ਸਾਡਾ ਗੁਰੂ ਹੈਂ ਤੂੰ ਸਾਡਾ ਪਿਤਾ ਹੈਂ, ਸਾਨੂੰ ਮਤਿ ਦੇ ਕੇ ਚੰਗੀ ਸਮਝ ਬਖ਼ਸ਼ ।

ਹੇ ਹਰੀ! ਦਾਸ ਨਾਨਕ ਤੇਰਾ ਦਾਸ ਅਖਵਾਂਦਾ ਹੈ, (ਮੇਹਰ ਕਰ, ਆਪਣੇ ਦਾਸ ਦੀ) ਇੱਜ਼ਤ ਰੱਖ ।੪।੧੦।੧੭।

Source: BaniDB · Read Ang 449 in Sri Guru Granth Sahib Ji

On this day in earlier years

  • Saturday, 17 February 2007 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Friday, 17 February 2006 ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ Ang 515 · Raag Gujri
  • Thursday, 17 February 2005 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Tuesday, 17 February 2004 ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ Ang 624 · Raag Sorath
  • Monday, 17 February 2003 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath