ਹੁਕਮਨਾਮਾ ਸਾਹਿਬ

Hukamnama Sahib

Sunday, 09 March 2008

ਐਤਵਾਰ, ੨੭ ਫੱਗਣ (ਸੰਮਤ ੫੩੯ ਨਾਨਕਸ਼ਾਹੀ) ੯ ਮਾਰਚ ੨੦੦੮

Ang 741 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਜੀਵਤ ਮਰੈ ਬੁਝੈ ਪ੍ਰਭੁ ਸੋਇ ॥

jeevat marai bujhai prabh soi ||

ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥

tis jan karam paraapat hoi ||1||

ਸੁਣਿ ਸਾਜਨ ਇਉ ਦੁਤਰੁ ਤਰੀਐ ॥

sun saajan iau dhutar tareeaai ||

ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥

mil saadhoo har naam uchareeaai ||1|| rahaau ||

ਏਕ ਬਿਨਾ ਦੂਜਾ ਨਹੀ ਜਾਨੈ ॥

ek binaa dhoojaa nahee jaanai ||

ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥

ghaT ghaT a(n)tar paarabraham pachhaanai ||2||

ਜੋ ਕਿਛੁ ਕਰੈ ਸੋਈ ਭਲ ਮਾਨੈ ॥

jo kichh karai soiee bhal maanai ||

ਆਦਿ ਅੰਤ ਕੀ ਕੀਮਤਿ ਜਾਨੈ ॥੩॥

aadh a(n)t kee keemat jaanai ||3||

ਕਹੁ ਨਾਨਕ ਤਿਸੁ ਜਨ ਬਲਿਹਾਰੀ ॥

kahu naanak tis jan balihaaree ||

ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥

jaa kai hiradhai vaseh muraaree ||4||15||21||

English Translation

SOOHEE, FIFTH MEHL:

One who remains dead while yet alive understands God. He meets that humble being according to the karma of his past actions. || 1 ||

Listen, O friend — this is how to cross over the terrifying world-ocean. Meet with the Holy, and chant the Lord’s Name || 1 || Pause ||

There is no other to know, except for the One Lord. So realize that the Supreme Lord God is within each and every heart. || 2 ||

Whatever He does, accept that as good. Know the value of the beginning and the end. || 3 ||

Says Nanak, I am a sacrifice to that humble being, within whose heart the Lord dwells. || 4 || 15 || 21 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ ਦੁਨਿਆ ਦਾ ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਦੀ ਕਿਰਪਾ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।੧।

ਹੇ ਸੱਜਣ! ਮੇਰੀ ਬੇਨਤੀ ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ ਕਿ ਗੁਰੂ ਨੂੰ ਮਿਲਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।੧।ਰਹਾਉ।

ਹੇ ਭਾਈ! ਜੇਹੜਾ ਮਨੁੱਖ ਇੱਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਉਂਦਾ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ।੨।

ਜੋ ਕੁਝ ਭੀ ਪਰਮਾਤਮਾ ਕਰਦਾ ਹੈ, ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ ਦੁਨੀਆ ਵਾਸਤੇ ਭਲਾ ਮੰਨਦਾ ਹੈ, ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ।੩।

ਹੇ ਨਾਨਕ! ਆਖ- ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ, ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈ, ਉਸ ਮਨੁੱਖ ਤੋਂ ਮੈਂ ਕੁਰਬਾਨ ਜਾਂਦਾ ਹਾਂ।੪।੧੫।੨੧।

Source: SGPC Official; BaniDB · Read Ang 741 in Sri Guru Granth Sahib Ji

On this day in earlier years

  • Friday, 09 March 2007 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653
  • Thursday, 09 March 2006 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee
  • Wednesday, 09 March 2005 ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ Ang 821 · Raag Bilaaval
  • Tuesday, 09 March 2004 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Sunday, 09 March 2003 ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ Ang 694 · Raag Dhanaasree