ਹੁਕਮਨਾਮਾ ਸਾਹਿਬ

Hukamnama Sahib

Thursday, 20 March 2008

ਵੀਰਵਾਰ, ੭ ਚੇਤ (ਸੰਮਤ ੫੪੦ ਨਾਨਕਸ਼ਾਹੀ)

Ang 589 · Raag Vadhans · Guru Nanak Dev Ji

Reading: Permalink

ਗੁਰਮੁਖੀ (Gurmukhi)

ਪਉੜੀ ॥

pauRee ||

ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥

har iko dhaataa seveeaai har ik dhiaaieeaai ||

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥

har iko dhaataa ma(n)geeaai man chi(n)dhiaa paieeaai ||

ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥

je dhooje paasahu ma(n)geeaai taa laaj maraieeaai ||

ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥

jin seviaa tin fal paiaa tis jan kee sabh bhukh gavaieeaai ||

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

naanak tin viTahu vaariaa jin anadhin hiradhai har naam dhiaaieeaai ||10||

English Translation

SHALOK, THIRD MEHL:

Without serving the True Guru, the soul is in the bondage of deeds done in ego. Without serving the True Guru, one finds no place of rest; he dies, and is reincarnated, and continues coming and going. Without serving the True Guru, one’s speech is vapid and insipid; the Naam, the Name of the Lord, does not abide in his mind. O Nanak, without serving the True Guru, they are bound and beaten in the City of Death; they arise and depart with blackened faces. || 1 ||

FIRST MEHL: Burn away those rituals which lead you to forget the Beloved Lord. O Nanak, sublime is that love, which preserves my honor with my Lord Master. || 2 ||

PAUREE: Serve the One Lord, the Great Giver; meditate on the One Lord. Beg from the One Lord, the Great Giver, and you shall obtain your heart’s desires. But if you beg from another, then you shall be shamed and destroyed. One who serves the Lord obtains the fruits of his rewards; all of his hunger is satisfied. Nanak is a sacrifice to those, who night and day, meditate within their hearts on the Name of the Lord. || 10 ||

ਪੰਜਾਬੀ ਵਿਆਖਿਆ (Punjabi Explanation)

ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾਂ ਨਹੀਂ ਮਿਲਦੀ, ਉਹ ਮਰਦੇ ਹਨ ਫੇਰ ਜੰਮਦੇ ਹਨ, ਸੰਸਾਰ ਵਿੱਚ ਆਉਂਦੇ ਹਨ, ਫੇਰ ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ ਮੂੰਹ ਸੰਸਾਰ ਤੋਂ ਤੁਰ ਜਾਂਦੇ ਹਨ ਤੇ ਜਮਪੁਰੀ ਵਿੱਚ ਬੱਧੇ ਹੋਏ ਮਾਰ ਖਾਂਦੇ ਹਨ, ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ॥੧। ਮਹਲਾ ੧॥ ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ॥੨॥ ਪਉੜੀ॥ ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿੱਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

Source: SGPC Official; BaniDB · Read Ang 589 in Sri Guru Granth Sahib Ji

On this day in earlier years

  • Tuesday, 20 March 2007 ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ Ang 663 · Raag Dhanaasree
  • Monday, 20 March 2006 ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ Ang 629 · Raag Sorath
  • Sunday, 20 March 2005 ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ Ang 647 · Raag Sorath
  • Saturday, 20 March 2004 ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ Ang 647 · Raag Sorath
  • Thursday, 20 March 2003 ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ Ang 722 · Raag Tilang
  • Wednesday, 20 March 2002 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree