ਹੁਕਮਨਾਮਾ ਸਾਹਿਬ

Hukamnama Sahib

Wednesday, 26 March 2008

ਬੁੱਧਵਾਰ, ੧੩ ਚੇਤ (ਸੰਮਤ ੫੪੦ ਨਾਨਕਸ਼ਾਹੀ)

Ang 656 · Raag Sorath · Bhagat Kabeer Ji

Reading: Permalink

ਗੁਰਮੁਖੀ (Gurmukhi)

ਸੋਰਠਿ

soraTh

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥

bahu parapa(n)ch kar par dhan liaavai ||

ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥

sut dhaaraa peh aan luTaavai ||1||

ਮਨ ਮੇਰੇ ਭੂਲੇ ਕਪਟੁ ਨ ਕੀਜੈ ॥

man mere bhoole kapaT na keejai ||

ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥

a(n)t niberaa tere jeea peh leejai ||1|| rahaau ||

ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥

chhin chhin tan chheejai jaraa janaavai ||

ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥

tab teree ok koiee paaneeo na paavai ||2||

ਕਹਤੁ ਕਬੀਰੁ ਕੋਈ ਨਹੀ ਤੇਰਾ ॥

kahat kabeer koiee nahee teraa ||

ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥

hiradhai raam kee na japeh saveraa ||3||9||

English Translation

Sorat'h:

One Universal Creator God. By The Grace Of The True Guru:

Practicing great hypocrisy, he acquires the wealth of others.

Returning home, he squanders it on his wife and children. ||1||

O my mind, do not practice deception, even inadvertently.

In the end, your own soul shall have to answer for its account. ||1||Pause||

Moment by moment, the body is wearing away, and old age is asserting itself.

And then, when you are old, no one shall pour water into your cup. ||2||

Says Kabeer, no one belongs to you.

Why not chant the Lord's Name in your heart, when you are still young? ||3||9||

ਪੰਜਾਬੀ ਵਿਆਖਿਆ (Punjabi Explanation)

ਸੋਰਠ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ,

ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ

ਹੇ ਮੇਰੇ ਭੁੱਲੇ ਹੋਏ ਮਨ! (ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ

ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ ।੧।ਰਹਾਉ।

ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ,

ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ ।੨।

ਤੈਨੂੰ) ਕਬੀਰ ਆਖਦਾ ਹੈ—(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ

ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ? ।੩।੯।

Source: BaniDB · Read Ang 656 in Sri Guru Granth Sahib Ji

On this day in earlier years

  • Monday, 26 March 2007 ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥ Ang 824 · Raag Bilaaval
  • Sunday, 26 March 2006 ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ Ang 823 · Raag Bilaaval
  • Saturday, 26 March 2005 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Friday, 26 March 2004 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Wednesday, 26 March 2003 ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ Ang 800 · Raag Bilaaval