ਹੁਕਮਨਾਮਾ ਸਾਹਿਬ

Hukamnama Sahib

Tuesday, 08 April 2008

ਮੰਗਲਵਾਰ, ੨੬ ਚੇਤ (ਸੰਮਤ ੫੪੦ ਨਾਨਕਸ਼ਾਹੀ)

Ang 744 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ਘਰੁ ੩ ॥

soohee mahalaa panjavaa ghar teejaa ||

ਗੋਬਿੰਦਾ ਗੁਣ ਗਾਉ ਦਇਆਲਾ ॥

gobi(n)dhaa gun gaau dhiaalaa ||

ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥

dharasan dheh pooran kirapaalaa || rahaau ||

ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥

kar kirapaa tum hee pratipaalaa ||

ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥

jeeau pi(n)dd sabh tumaraa maalaa ||1||

ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥

a(n)mirat naam chalai jap naalaa ||

ਨਾਨਕੁ ਜਾਚੈ ਸੰਤ ਰਵਾਲਾ ॥੨॥੩੨॥੩੮॥

naanak jaachai sa(n)t ravaalaa ||2||32||38||

English Translation

Soohee, Fifth Mehla: Third House:

I sing the Glorious Praises of the Lord of the Universe, the Merciful Lord.

Please, bless me with the Blessed Vision of Your Darshan, O Perfect, Compassionate Lord. ||Pause||

Please, grant Your Grace, and cherish me.

My soul and body are all Your property. ||1||

Only meditation on the Ambrosial Naam, the Name of the Lord, will go along with you.

Nanak begs for the dust of the Saints. ||2||32||38||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਗੋਬਿੰਦ! ਹੇ ਦਇਆਲ! ਹੇ ਪੂਰਨ ਕਿਰਪਾਲ!

(ਮੈਨੂੰ ਆਪਣਾ) ਦਰਸਨ ਦੇਹ, ਮੈਂ (ਸਦਾ ਤੇਰੇ) ਗੁਣ ਗਾਂਦਾ ਰਹਾਂ ।ਰਹਾਉ।

ਹੇ ਗੋਬਿੰਦ! ਤੂੰ ਹੀ ਕਿਰਪਾ ਕਰ ਕੇ (ਅਸਾਂ ਜੀਵਾਂ ਦੀ) ਪਾਲਣਾ ਕਰਦਾ ਹੈਂ

ਇਹ ਜਿੰਦ ਇਹ ਸਰੀਰ ਸਭ ਕੁਝ ਤੇਰੀ ਹੀ ਦਿੱਤੀ ਹੋਈ ਰਾਸਿ-ਪੂੰਜੀ ਹੈ ।੧।

ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਸਦਾ) ਜਪਿਆ ਕਰ (ਇਹੀ ਇਥੋਂ ਜੀਵਾਂ ਦੇ) ਨਾਲ ਜਾਂਦਾ ਹੈ

ਨਾਨਕ (ਭੀ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ । (ਜਿਸ ਦੀ ਬਰਕਤਿ ਨਾਲ ਹਰਿ-ਨਾਮ ਪ੍ਰਾਪਤ ਹੁੰਦਾ ਹੈ) ।੨।੩੨।੩੮।

Source: BaniDB · Read Ang 744 in Sri Guru Granth Sahib Ji

On this day in earlier years

  • Sunday, 08 April 2007 ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ Ang 595 · Raag Sorath
  • Saturday, 08 April 2006 ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥ Ang 702 · Raag Jaithsree
  • Friday, 08 April 2005 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Thursday, 08 April 2004 ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ Ang 595 · Raag Sorath
  • Tuesday, 08 April 2003 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ Ang 717 · Raag Todee
  • Monday, 08 April 2002 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 727 · Raag Tilang