ਹੁਕਮਨਾਮਾ ਸਾਹਿਬ

Hukamnama Sahib

Wednesday, 09 April 2008

ਬੁੱਧਵਾਰ, ੨੭ ਚੇਤ (ਸੰਮਤ ੫੪੦ ਨਾਨਕਸ਼ਾਹੀ)

Ang 805 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮਾਤ ਗਰਭ ਮਹਿ ਹਾਥ ਦੇ ਰਾਖਿਆ ॥

maat garabh meh haath dhe raakhiaa ||

ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥

har ras chhodd bikhiaa fal chaakhiaa ||1||

ਭਜੁ ਗੋਬਿਦ ਸਭ ਛੋਡਿ ਜੰਜਾਲ ॥

bhaj gobidh sabh chhodd ja(n)jaal ||

ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥

jab jam aai sa(n)ghaarai mooRe tab tan binas jai behaal ||1|| rahaau ||

ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥

tan man dhan apanaa kar thaapiaa ||

ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥

karanahaar ik nimakh na jaapiaa ||2||

ਮਹਾ ਮੋਹ ਅੰਧ ਕੂਪ ਪਰਿਆ ॥

mahaa moh a(n)dh koop pariaa ||

ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥੩॥

paarabraham maiaa paTal bisariaa ||3||

ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥

vaddai bhaag prabh keeratan gaiaa ||

ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥੧੧॥੧੬॥

sa(n)tasa(n)g naanak prabh paiaa ||4||11||16||

English Translation

Bilaaval, Fifth Mehla:

Extending His Hand, the Lord protected you in your mother's womb.

Renouncing the sublime essence of the Lord, you have tasted the fruit of poison. ||1||

Meditate, vibrate on the Lord of the Universe, and renounce all entanglements.

When the Messenger of Death comes to murder you, O fool, then your body will be shattered and helplessly crumble. ||1||Pause||

You hold onto your body, mind and wealth as your own,

and you do not meditate on the Creator Lord, even for an instant. ||2||

You have fallen into the deep, dark pit of great attachment.

Caught in the illusion of Maya, you have forgotten the Supreme Lord. ||3||

By great good fortune, one sings the Kirtan of God's Praises.

In the Society of the Saints, Nanak has found God. ||4||11||16||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

(ਹੇ ਮੂਰਖ! ਜਿਸ ਪ੍ਰਭੂ ਨੇ ਤੈਨੂੰ) ਮਾਂ ਦੇ ਪੇਟ ਵਿਚ (ਆਪਣਾ) ਹੱਥ ਦੇ ਕੇ ਬਚਾਇਆ ਸੀ,

ਉਸ ਦੇ ਨਾਮ ਦਾ ਆਨੰਦ ਭੁਲਾ ਕੇ ਤੂੰ ਮਾਇਆ ਦਾ ਫਲ ਚੱਖ ਰਿਹਾ ਹੈਂ ।੧।

ਹੇ ਮੂਰਖ (ਮਨੁੱਖ)! ਮੋਹ ਦੀਆਂ ਸਾਰੀਆਂ ਤਣਾਵਾਂ ਛੱਡ ਕੇ ਪਰਮਾਤਮਾ ਦਾ ਨਾਮ ਜਪਿਆ ਕਰ ।

ਜਿਸ ਵੇਲੇ ਜਮਦੂਤ ਆ ਕੇ ਮਾਰੂ ਹੱਲਾ ਕਰਦਾ ਹੈ, ਉਸ ਵੇਲੇ ਸਰੀਰ ਦੁੱਖ ਸਹਾਰ ਕੇ ਨਾਸ ਹੋ ਜਾਂਦਾ ਹੈ ।੧।ਰਹਾਉ।

(ਹੇ ਮੂਰਖ!) ਤੂੰ ਇਸ ਸਰੀਰ ਨੂੰ, ਇਸ ਧਨ ਨੂੰ ਆਪਣਾ ਮੰਨੀ ਬੈਠਾ ਹੈਂ, ਪਰ ਜਿਸ ਪ੍ਰਭੂ ਨੇ ਇਹਨਾਂ ਨੂੰ ਪੈਦਾ ਕੀਤਾ ਹੈ,

ਉਸ ਨੂੰ ਤੂੰ ਪਲ ਭਰ ਭੀ ਨਹੀਂ ਸਿਮਰਿਆ ।੨।

(ਹੇ ਮੂਰਖ!) ਤੂੰ ਮੋਹ ਦੇ ਬੜੇ ਘੁੱਪ ਹਨੇਰੇ ਖੂਹ ਵਿਚ ਡਿੱਗਾ ਪਿਆ ਹੈਂ,

ਮਾਇਆ (ਦੇ ਮੋਹ) ਦੇ ਪਰਦੇ ਦੇ ਓਹਲੇ ਤੈਨੂੰ ਪਰਮਾਤਮਾ ਭੁੱਲ ਚੁਕਾ ਹੈ ।੩।

ਹੇ ਨਾਨਕ! ਜਿਸ ਮਨੁੱਖ ਨੇ ਵੱਡੀ ਕਿਸਮਤ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ,

ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਉਸ ਨੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ ।੪।੧੧।੧੬।

Source: BaniDB · Read Ang 805 in Sri Guru Granth Sahib Ji

On this day in earlier years

  • Monday, 09 April 2007 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Sunday, 09 April 2006 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Saturday, 09 April 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Friday, 09 April 2004 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Wednesday, 09 April 2003 ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ Ang 565 · Raag Vadhans
  • Tuesday, 09 April 2002 ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ Ang 560 · Raag Vadhans