ਹੁਕਮਨਾਮਾ ਸਾਹਿਬ

Hukamnama Sahib

Tuesday, 15 April 2008

ਮੰਗਲਵਾਰ, ੩ ਵੈਸਾਖ (ਸੰਮਤ ੫੪੦ ਨਾਨਕਸ਼ਾਹੀ)

Ang 872 · Raag Gond · Bhagat Kabeer Ji

Reading: Permalink

ਗੁਰਮੁਖੀ (Gurmukhi)

ਗੋਂਡ ॥

go(n)dd ||

ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥

jaise ma(n)dhar meh balahar naa Thaaharai ||

ਨਾਮ ਬਿਨਾ ਕੈਸੇ ਪਾਰਿ ਉਤਰੈ ॥

naam binaa kaise paar utarai ||

ਕੁੰਭ ਬਿਨਾ ਜਲੁ ਨਾ ਟੀਕਾਵੈ ॥

ku(n)bh binaa jal naa Teekaavai ||

ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥

saadhoo bin aaise abagat jaavai ||1||

ਜਾਰਉ ਤਿਸੈ ਜੁ ਰਾਮੁ ਨ ਚੇਤੈ ॥

jaarau tisai ju raam na chetai ||

ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥

tan man ramat rahai meh khetai ||1|| rahaau ||

ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥

jaise halahar binaa jimee nahee boieeaai ||

ਸੂਤ ਬਿਨਾ ਕੈਸੇ ਮਣੀ ਪਰੋਈਐ ॥

soot binaa kaise manee paroieeaai ||

ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥

ghu(n)ddee bin kiaa ga(n)Th chaRhaieeaai ||

ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥

saadhoo bin taise abagat jaieeaai ||2||

ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥

jaise maat pitaa bin baal na hoiee ||

ਬਿੰਬ ਬਿਨਾ ਕੈਸੇ ਕਪਰੇ ਧੋਈ ॥

bi(n)b binaa kaise kapare dhoiee ||

ਘੋਰ ਬਿਨਾ ਕੈਸੇ ਅਸਵਾਰ ॥

ghor binaa kaise asavaar ||

ਸਾਧੂ ਬਿਨੁ ਨਾਹੀ ਦਰਵਾਰ ॥੩॥

saadhoo bin naahee dharavaar ||3||

ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥

jaise baaje bin nahee leejai feree ||

ਖਸਮਿ ਦੁਹਾਗਨਿ ਤਜਿ ਅਉਹੇਰੀ ॥

khasam dhuhaagan taj aauheree ||

ਕਹੈ ਕਬੀਰੁ ਏਕੈ ਕਰਿ ਕਰਨਾ ॥

kahai kabeer ekai kar karanaa ||

ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥

gurmukh hoi bahur nahee maranaa ||4||6||9||

English Translation

Gond:

As the house will not stand when the supporting beams are removed from within it,

just so, without the Naam, the Name of the Lord, how can anyone be carried across?

Without the pitcher, the water is not contained;

just so, without the Holy Saint, the mortal departs in misery. ||1||

One who does not remember the Lord - let him burn;

his body and mind have remained absorbed in this field of the world. ||1||Pause||

Without a farmer, the land is not planted;

without a thread, how can the beads be strung?

Without a loop, how can the knot be tied?

Just so, without the Holy Saint, the mortal departs in misery. ||2||

Without a mother or father there is no child;

just so, without water, how can the clothes be washed?

Without a horse, how can there be a rider?

Without the Holy Saint, one cannot reach the Court of the Lord. ||3||

Just as without music, there is no dancing,

the bride rejected by her husband is dishonored.

Says Kabeer, do this one thing:

become Gurmukh, and you shall never die again. ||4||6||9||

ਪੰਜਾਬੀ ਵਿਆਖਿਆ (Punjabi Explanation)

ਗੋਂਡ।

ਜਿਵੇਂ ਘਰ ਵਿਚ ਸ਼ਤੀਰ ਹੈ (ਸ਼ਤੀਰ ਤੋਂ ਬਿਨਾ ਘਰ ਦਾ ਛੱਤ) ਨਹੀਂ ਠਹਿਰ ਸਕਦਾ,

ਇਸੇ ਤਰ੍ਹਾਂ ਪ੍ਰਭੂ ਤੇ ਨਾਮ ਤੋਂ ਬਿਨਾ (ਮਨੁੱਖ ਦਾ ਮਨ ਸੰਸਾਰ-ਸਮੁੰਦਰ ਦੇ ਘੁੰਮਣ-ਘੇਰਾਂ ਵਿਚੋਂ) ਪਾਰ ਨਹੀਂ ਲੰਘ ਸਕਦਾ ।

ਜਿਵੇਂ ਘੜੇ ਤੋਂ ਬਿਨਾ ਪਾਣੀ ਨਹੀਂ ਟਿਕ ਸਕਦਾ,

ਤਿਵੇਂ ਗੁਰੂ ਤੋਂ ਬਿਨਾ (ਮਨੁੱਖ ਦਾ ਮਨ ਨਹੀਂ ਟਿਕਦਾ ਤੇ ਮਨੁੱਖ ਦੁਨੀਆ ਤੋਂ) ਭੈੜੇ ਹਾਲ ਹੀ ਜਾਂਦਾ ਹੈ ।੧।

ਮੈਂ ਉਸ (ਮਨ) ਨੂੰ ਸਾੜ ਦਿਆਂ ਜੋ ਪ੍ਰਭੂ ਨੂੰ ਨਹੀਂ ਸਿਮਰਦਾ,

ਤੇ ਸਦਾ ਸਰੀਰਕ ਭੋਗਾਂ ਵਿਚ ਹੀ ਖਚਿਤ ਰਹਿੰਦਾ ਹੈ ।੧।ਰਹਾਉ।

ਜਿਵੇਂ ਕਿਸਾਨ ਤੋਂ ਬਿਨਾ ਜ਼ਮੀਨ ਨਹੀਂ ਬੀਜੀ ਜਾ ਸਕਦੀ,

ਸੂਤਰ ਤੋਂ ਬਿਨਾ ਮਣਕੇ ਪਰੋਏ ਨਹੀਂ ਜਾ ਸਕਦੇ,

ਘੁੰਡੀ ਤੋਂ ਬਿਨਾ ਗੰਢ ਨਹੀਂ ਪਾਈ ਜਾ ਸਕਦੀ;

ਤਿਵੇਂ ਹੀ ਗੁਰੂ ਦੀ ਸ਼ਰਨ ਤੋਂ ਬਿਨਾ ਮਨੁੱਖ ਭੈੜੇ ਹਾਲ ਹੀ ਜਾਂਦਾ ਹੈ ।੨।

ਜਿਵੇਂ ਮਾਂ ਪਿਉ (ਦੇ ਮੇਲ) ਤੋਂ ਬਿਨਾ ਬਾਲ ਨਹੀਂ ਜੰਮਦਾ,

ਪਾਣੀ ਤੋਂ ਬਿਨਾ ਕੱਪੜੇ ਨਹੀਂ ਧੁਪਦੇ,

ਘੋੜੇ ਤੋਂ ਬਿਨਾ ਮਨੁੱਖ ਅਸਵਾਰ ਨਹੀਂ ਅਖਵਾ ਸਕਦਾ,

ਤਿਵੇਂ ਗੁਰੂ ਤੋਂ ਬਿਨਾ ਪ੍ਰਭੂ ਦੇ ਦਰ ਦੀ ਪ੍ਰਾਪਤੀ ਨਹੀਂ ਹੁੰਦੀ ।੩।

ਸਾਜ਼ਾਂ ਤੋਂ ਬਿਨਾ ਜਿਵੇਂ ਨਾਚ ਨਹੀਂ ਹੋ ਸਕਦਾ

(ਤਿਵੇਂ ਖਸਮ ਤੋਂ ਬਿਨਾ ਇਸਤ੍ਰੀ ਸੁਹਾਗਣ ਨਹੀਂ ਹੋ ਸਕਦੀ) ਦੁਹਾਗਣ (ਭੈੜੇ ਸੁਭਾਉ ਵਾਲੀ ਇਸਤ੍ਰੀ) ਨੂੰ ਖਸਮ ਨੇ ਤਿਆਗ ਕੇ ਸਦਾ ਦੁਰਕਾਰ ਹੀ ਦਿੱਤਾ ਹੁੰਦਾ ਹੈ ।

ਕਬੀਰ ਆਖਦਾ ਹੈ—ਇੱਕੋ ਹੀ ਕਰਨ-ਜੋਗ ਕੰਮ ਕਰ,

ਗੁਰੂ ਦੇ ਸਨਮੁਖ ਹੋ (ਤੇ ਨਾਮ ਸਿਮਰ) ਫਿਰ ਫਿਰ ਜੰਮਣਾ-ਮਰਨਾ ਨਹੀਂ ਪਏਗਾ ।੪।੬।੯।

Source: BaniDB · Read Ang 872 in Sri Guru Granth Sahib Ji

On this day in earlier years

  • Sunday, 15 April 2007 ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ Ang 676 · Raag Dhanaasree
  • Friday, 15 April 2005 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Thursday, 15 April 2004 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Tuesday, 15 April 2003 ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ Ang 732 · Raag Soohee