ਹੁਕਮਨਾਮਾ ਸਾਹਿਬ

Hukamnama Sahib

Saturday, 19 April 2008

ਸ਼ਨਿੱਚਰਵਾਰ, ੭ ਵੈਸਾਖ (ਸੰਮਤ ੫੪੦ ਨਾਨਕਸ਼ਾਹੀ)

Ang 631 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਮਨ ਕੀ ਮਨ ਹੀ ਮਾਹਿ ਰਹੀ ॥

man kee man hee maeh rahee ||

ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥

naa har bhaje na teerath seve choTee kaal gahee ||1|| rahaau ||

ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥

dhaaraa meet poot rath sa(n)pat dhan pooran sabh mahee ||

ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥

avar sagal mithiaa e jaanau bhajan raam ko sahee ||1||

ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥

firat firat bahute jug haario maanas dheh lahee ||

ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

naanak kahat milan kee bareeaa simarat kahaa nahee ||2||2||

English Translation

Sorat'h, Ninth Mehla:

The mind remains in the mind.

He does not meditate on the Lord, nor does he perform service at sacred shrines, and so death seizes him by the hair. ||1||Pause||

Wife, friends, children, carriages, property, total wealth, the entire world

- know that all of these things are false. The Lord's meditation alone is true. ||1||

Wandering, wandering around for so many ages, he has grown weary, and finally, he obtained this human body.

Says Nanak, this is the opportunity to meet the Lord; why don't you remember Him in meditation? ||2||2||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਨੌਵੀਂ ਪਾਤਿਸ਼ਾਹੀ।

:—(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ

ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ—ਇਹ ਸਭ ਕੁਝ ਨਾਸਵੰਤ ਸਮਝੋ

ਸਭ ਕੁਝ ਨਾਸਵੰਤ ਸਮਝੋ । ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ।੧।

ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ । (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ

ਨਾਨਕ ਆਖਦਾ ਹੈ—(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ? ।੨।੨।

Source: BaniDB · Read Ang 631 in Sri Guru Granth Sahib Ji

On this day in earlier years

  • Thursday, 19 April 2007 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee
  • Wednesday, 19 April 2006 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Tuesday, 19 April 2005 ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ Ang 716 · Raag Todee
  • Monday, 19 April 2004 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Saturday, 19 April 2003 ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ Ang 703 · Raag Jaithsree
  • Friday, 19 April 2002 ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ Ang 749 · Raag Soohee