ਹੁਕਮਨਾਮਾ ਸਾਹਿਬ

Hukamnama Sahib

Saturday, 26 April 2008

ਸ਼ਨਿੱਚਰਵਾਰ, ੧੪ ਵੈਸਾਖ (ਸੰਮਤ ੫੪੦ ਨਾਨਕਸ਼ਾਹੀ)

Ang 763 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ਗੁਣਵੰਤੀ ॥

soohee mahalaa panjavaa gunava(n)tee ||

ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥

jo dheesai gursikhaRaa tis niv niv laagau pai jeeau ||

ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥

aakhaa birathaa jeea kee gur sajan dheh milai jeeau ||

ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥

soiee dhas upadhesaRaa meraa man anat na kaahoo jai jeeau ||

ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥

eih man tai koo(n) ddevasaa mai maarag dheh batai jeeau ||

ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥

hau aaiaa dhoorahu chal kai mai takee tau saranai jeeau ||

ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥

mai aasaa rakhee chit meh meraa sabho dhukh gavai jeeau ||

ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥

eit maarag chale bhaieeaRe gur kahai su kaar kamai jeeau ||

ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥

tiaage(n) man kee mataRee visaare(n) dhoojaa bhaau jeeau ||

ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥

eiau paaveh har dharasaavaRaa neh lagai tatee vaau jeeau ||

ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥

hau aapahu bol na jaanadhaa mai kahiaa sabh hukamaau jeeau ||

ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥

har bhagat khajaanaa bakhasiaa gur naanak keeaa pasaau jeeau ||

ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥

mai bahuR na tirasanaa bhukhaRee hau rajaa tirapat aghai jeeau ||

ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥

jo gur dheesai sikhaRaa tis niv niv laagau pai jeeau ||3||

English Translation

Soohee, Fifth Mehla, Gunvantee ~ The Worthy And Virtuous Bride:

When I see a Sikh of the Guru, I humbly bow and fall at his feet.

I tell to him the pain of my soul, and beg him to unite me with the Guru, my Best Friend.

I ask that he impart to me such an understanding, that my mind will not go out wandering anywhere else.

I dedicate this mind to you. Please, show me the Path to God.

I have come so far, seeking the Protection of Your Sanctuary.

Within my mind, I place my hopes in You; please, take my pain and suffering away!

So walk on this Path, O sister soul-brides; do that work which the Guru tells you to do.

Abandon the intellectual pursuits of the mind, and forget the love of duality.

In this way, you shall obtain the Blessed Vision of the Lord's Darshan; the hot winds shall not even touch you.

By myself, I do not even know how to speak; I speak all that the Lord commands.

I am blessed with the treasure of the Lord's devotional worship; Guru Nanak has been kind and compassionate to me.

I shall never again feel hunger or thirst; I am satisfied, satiated and fulfilled.

When I see a Sikh of the Guru, I humbly bow and fall at his feet. ||3||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ। ਗੁਣਵੰਤੀ।

ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨੀਊਂ ਨੀਊਂ ਕੇ (ਭਾਵ, ਨਿਮ੍ਰਤਾ-ਅਧੀਨਗੀ ਨਾਲ) ਉਸ ਦੀ ਪੈਰੀਂ ਲੱਗਦਾ ਹਾਂ,

ਤੇ ਉਸ ਨੂੰ ਆਪਣੇ ਦਿਲ ਦੀ ਪੀੜਾ (ਤਾਂਘ) ਦੱਸਦਾ ਹਾਂ (ਤੇ ਬੇਨਤੀ ਕਰਦਾ ਹਾਂ—ਹੇ ਗੁਰਸਿੱਖ!) ਮੈਨੂੰ ਸੱਜਣ-ਗੁਰੂ ਮਿਲਾ ਦੇ ।

ਮੈਨੂੰ ਕੋਈ ਅਜੇਹਾ ਸੋਹਣਾ ਉਪਦੇਸ਼ ਦੱਸ (ਜਿਸ ਦੀ ਬਰਕਤਿ ਨਾਲ) ਮੇਰਾ ਮਨ ਕਿਸੇ ਹੋਰ ਪਾਸੇ ਵਲ ਨਾਹ ਜਾਏ ।

ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ, ਮੈਨੂੰ ਰਸਤਾ ਦੱਸ (ਜਿਸ ਰਾਹੇ ਪੈ ਕੇ ਪ੍ਰਭੂ ਦਾ ਦਰਸਨ ਕਰ ਸਕਾਂ) ।

ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ ।

ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ ਹੋਈ ਹੈ ਕਿ ਤੂੰ ਮੇਰਾ ਸਾਰਾ ਦੁੱਖ ਦੂਰ ਕਰ ਦੇਵੇਂਗਾ ।

(ਅੱਗੋਂ ਉੱਤਰ ਮਿਲਦਾ ਹੈ—) ਇਸ ਰਸਤੇ ਉਤੇ ਜੇਹੜੇ ਗੁਰ-ਭਾਈ ਤੁਰਦੇ ਹਨ (ਉਹ ਗੁਰੂ ਦੀ ਦੱਸੀ ਕਾਰ ਕਰਦੇ ਹਨ) ਤੂੰ ਭੀ ਉਹੀ ਕਾਰ ਕਰ ਜੋ ਗੁਰੂ ਦੱਸਦਾ ਹੈ ।

ਜੇ ਤੂੰ ਆਪਣੇ ਮਨ ਦੀ ਕੋਝੀ ਮਤਿ ਛੱਡ ਦੇਵੇਂ, ਜੇ ਤੂੰ ਪ੍ਰਭੂ ਤੋਂ ਬਿਨਾ ਹੋਰ (ਮਾਇਆ ਆਦਿਕ) ਦਾ ਪਿਆਰ ਭੁਲਾ ਦੇਵੇਂ,

ਤਾਂ ਇਸ ਤਰ੍ਹਾਂ ਤੂੰ ਪ੍ਰਭੂ ਦਾ ਸੋਹਣਾ ਦਰਸਨ ਕਰ ਲਵੇਂਗਾ, ਤੈਨੂੰ ਕੋਈ ਦੁੱਖ-ਕਲੇਸ਼ ਨਹੀਂ ਵਿਆਪੇਗਾ ।

ਮੈਂ ਜੋ ਕੁਝ ਤੈਨੂੰ ਦੱਸਿਆ ਹੈ ਗੁਰੂ ਦਾ ਹੁਕਮ ਹੀ ਦੱਸਿਆ ਹੈ, ਮੈਂ ਆਪਣੀ ਅਕਲ ਦਾ ਆਸਰਾ ਲੈ ਕੇ ਇਹ ਰਸਤਾ ਨਹੀਂ ਦੱਸ ਰਿਹਾ ।

ਜਿਸ (ਸੁਭਾਗ ਬੰਦੇ) ਉਤੇ ਨਾਨਕ ਨੇ ਕਿਰਪਾ ਕੀਤੀ ਹੈ, ਪਰਮਾਤਮਾ ਨੇ ਉਸ ਨੂੰ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ ।

ਗੁਰੂ ਨਾਨਕ ਦੀ ਮੇਹਰ ਦਾ ਸਦਕਾ ਮੈਂ ਪੂਰਨ ਤੌਰ ਤੇ ਰੱਜ ਗਿਆ ਹਾਂ, ਮੈਨੂੰ ਹੁਣ ਮਾਇਆ ਦੀ ਕੋਈ ਭੁੱਖ ਨਹੀਂ ਸਤਾਂਦੀ ।

ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨਿਮ੍ਰਤਾ-ਅਧੀਨਗੀ ਨਾਲ ਉਸ ਦੀ ਪੈਰੀਂ ਲੱਗਦਾ ਹਾਂ ।੩।

Source: BaniDB · Read Ang 763 in Sri Guru Granth Sahib Ji

On this day in earlier years

  • Thursday, 26 April 2007 ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ Ang 785 · Raag Soohee
  • Wednesday, 26 April 2006 ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ Ang 679 · Raag Dhanaasree
  • Tuesday, 26 April 2005 ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ Ang 833 · Raag Bilaaval
  • Monday, 26 April 2004 ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ Ang 850 · Raag Bilaaval
  • Saturday, 26 April 2003 ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ Ang 744 · Raag Soohee