ਹੁਕਮਨਾਮਾ ਸਾਹਿਬ

Hukamnama Sahib

Friday, 02 May 2008

ਸ਼ੁੱਕਰਵਾਰ, ੨੦ ਵੈਸਾਖ (ਸੰਮਤ ੫੪੦ ਨਾਨਕਸ਼ਾਹੀ)

Ang 540 · Raag Bihaagraa · Guru Raam Daas Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੪ ॥

bihaagaRaa mahalaa chauthhaa ||

ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥

jin har har naam na chetio meree ji(n)dhuRe'e te manmukh mooR iaane raam ||

ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥

jo moh maiaa chit laidhe meree ji(n)dhuRe'e se a(n)t ge pachhutaane raam ||

ਹਰਿ ਦਰਗਹ ਢੋਈ ਨਾ ਲਹਨਿੑ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥

har dharageh ddoiee naa lahani(h) meree ji(n)dhuRe'e jo manmukh paap lubhaane raam ||

ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥

jan naanak gur mil ubare meree ji(n)dhuRe'e har jap har naam samaane raam ||1||

ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥

sabh jai milahu satiguroo kau meree ji(n)dhuRe'e jo har har naam dhiraRaavai raam ||

ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥

har japadhiaa khin ddil na keejiee meree ji(n)dhuRe'e mat k jaapai saahu aavai k na aavai raam ||

ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥

saa velaa so moorat saa ghaRee so muhat safal hai meree ji(n)dhuRe'e jit har meraa chit aavai raam ||

ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥

jan naanak naam dhiaaiaa meree ji(n)dhuRe'e jamaka(n)kar neR na aavai raam ||2||

ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥

har vekhai sunai nit sabh kichh meree ji(n)dhuRe'e so ddarai jin paap kamate raam ||

ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥

jis a(n)tar hiradhaa sudh hai meree ji(n)dhuRe'e tin jan sabh ddar suT ghate raam ||

ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥

har nirabhau naam pateejiaa meree ji(n)dhuRe'e sabh jhakh maaran dhusaT kupate raam ||

ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥

gur pooraa naanak seviaa meree ji(n)dhuRe'e jin pairee aan sabh ghate raam ||3||

ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥

so aaisaa har nit seveeaai meree ji(n)dhuRe'e jo sabh dhoo saahib vaddaa raam ||

ਜਿਨੑੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥

jin(h)ee ik man ik araadhiaa meree ji(n)dhuRe'e tinaa naahee kisai dhee kichh chaddaa raam ||

ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥

gur seviaai har mahal paiaa meree ji(n)dhuRe'e jhakh maaran sabh ni(n)dhak gha(n)ddaa raam ||

ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥

jan naanak naam dhiaaiaa meree ji(n)dhuRe'e dhur masatak har likh chhaddaa raam ||4||5||

English Translation

Bihaagraa, Fourth Mehla:

Those who do not remember the Name of the Lord, Har, Har, O my soul - those self-willed manmukhs are foolish and ignorant.

Those who attach their consciousness to emotional attachment and Maya, O my soul, depart regretfully in the end.

They find no place of rest in the Court of the Lord, O my soul; those self-willed manmukhs are deluded by sin.

O servant Nanak, those who meet the Guru are saved, O my soul; chanting the Name of the Lord, they are absorbed in the Name of the Lord. ||1||

Go, everyone, and meet the True Guru; O my soul, He implants the Name of the Lord, Har, har, within the heart.

Do not hesitate for an instant - meditate on the Lord, O my soul; who knows whether he shall draw another breath?

That time, that moment, that instant, that second is so fruitful, O my soul, when my Lord comes into my mind.

Servant Nanak has meditated on the Naam, the Name of the Lord, O my soul, and now, the Messenger of Death does not draw near him. ||2||

The Lord continually watches, and hears everything, O my soul; he alone is afraid, who commits sins.

One whose heart is pure within, O my soul, casts off all his fears.

One who has faith in the Fearless Name of the Lord, O my soul - all his enemies and attackers speak against him in vain.

Nanak has served the Perfect Guru, O my soul, who causes all to fall at His feet. ||3||

Serve such a Lord continuously, O my soul, who is the Great Lord and Master of all.

Those who single-mindedly worship Him in adoration, O my soul, are not subservient to anyone.

Serving the Guru, I have obtained the Mansion of the Lord's Presence, O my soul; all the slanderers and trouble-makers bark in vain.

Servant Nanak has meditated on the Name, O my soul; such is the pre-ordained destiny which the Lord written on his forehead. ||4||5||

ਪੰਜਾਬੀ ਵਿਆਖਿਆ (Punjabi Explanation)

ਬਿਹਾਗੜਾ ਚੌਥੀ ਪਾਤਸ਼ਾਹੀ।

ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ (ਕਦੇ) ਪਰਮਾਤਮਾ ਦਾ ਨਾਮ ਚੇਤੇ ਨਹੀਂ ਕੀਤਾ, ਉਹ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੂਰਖ ਹਨ ਅੰਞਾਣ ਹਨ ।

ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਮਨ ਜੋੜੀ ਰੱਖਦੇ ਹਨ ਉਹ ਅਖ਼ੀਰ ਵੇਲੇ (ਇਥੋਂ) ਹੱਥ ਮਲਦੇ ਜਾਂਦੇ ਹਨ ।

ਹੇ ਮੇਰੀ ਸੋਹਣੀ ਜਿੰਦੇ! ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਜੇਹੜੇ ਮਨੁੱਖ (ਸਦਾ) ਪਾਪ-ਕਰਮ ਵਿਚ ਫਸੇ ਰਹਿੰਦੇ ਹਨ ਉਹ ਪਰਮਾਤਮਾ ਦੀ ਦਰਗਾਹ ਵਿਚ ਆਸਰਾ ਪ੍ਰਾਪਤ ਨਹੀਂ ਕਰ ਸਕਦੇ ।

ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੂੰ ਮਿਲ ਕੇ (ਵਡ-ਭਾਗੀ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ (ਕਿਉਂਕਿ ਉਹ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ ।੧।

ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਭਾਈ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ ।

ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ ਚਾਹੀਦੀ । ਕੀਹ ਪਤਾ ਹੈ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਹ ਲਿਆ ਜਾਏ ।

ਹੇ ਮੇਰੀ ਸੋਹਣੀ ਜਿੰਦੇ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ, ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ ਹੈ ।

ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ) ।੨।

ਹੇ ਮੇਰੀ ਸੋਹਣੀ ਜਿੰਦੇ! (ਜੇਹੜੇ ਕੰਮ ਅਸੀ ਕਰਦੇ ਹਾਂ, ਜੇਹੜੇ ਬੋਲ ਅਸੀ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ ।

ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ । (ਪਰ) ਹੇ ਮੇਰੀ ਸੋਹਣੀ ਜਿੰਦੇ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੰੁਦੇ ਹਨ ।

ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਝਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ) ।

ਹੇ ਮੇਰੀ ਸੋਹਣੀ ਜਿੰਦੇ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸ਼ਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ ।੩।

ਹੇ ਮੇਰੀ ਸੋਹਣੀ ਜਿੰਦੇ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ ।

ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ ਪ੍ਰਾਪਤ ਹੋ ਜਾਂਦਾ ਹੈ, (ਫਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ) ।

ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! (ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ ।੪।੫।

Source: BaniDB · Read Ang 540 in Sri Guru Granth Sahib Ji

On this day in earlier years

  • Wednesday, 02 May 2007 ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ Ang 611 · Raag Sorath
  • Tuesday, 02 May 2006 ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ Ang 657 · Raag Sorath
  • Monday, 02 May 2005 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ Ang 545 · Raag Bihaagraa
  • Sunday, 02 May 2004 ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ Ang 625 · Raag Sorath
  • Friday, 02 May 2003 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Thursday, 02 May 2002 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree