ਹੁਕਮਨਾਮਾ ਸਾਹਿਬ

Hukamnama Sahib

Saturday, 03 May 2008

ਸ਼ਨਿੱਚਰਵਾਰ, ੨੧ ਵੈਸਾਖ (ਸੰਮਤ ੫੪੦ ਨਾਨਕਸ਼ਾਹੀ)

Ang 532 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ਮਹਲਾ ੫ ॥

dhevaga(n)dhaaree mahalaa panjavaa ||

ਤੇਰਾ ਜਨੁ ਰਾਮ ਰਸਾਇਣਿ ਮਾਤਾ ॥

teraa jan raam rasain maataa ||

ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥

prem rasaa nidh jaa kau upajee chhodd na katahoo jaataa ||1|| rahaau ||

ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥

baiThat har har sovat har har har ras bhojan khaataa ||

ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥

aThasaTh teerath majan keeno saadhoo dhooree naataa ||1||

ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥

safal janam har jan kaa upajiaa jin keeno saut bidhaataa ||

ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥

sagal samooh lai udhare naanak pooran braham pachhaataa ||2||21||

English Translation

Dayv-Gandhaaree, Fifth Mehla:

Your humble servant, O Lord, is intoxicated with Your sublime essence.

One who obtains the treasure of the Nectar of Your Love, does not renounce it to go somewhere else. ||1||Pause||

While sitting, he repeats the Lord's Name, Har, Har; while sleeping, he repeats the Lord's Name, Har, Har; he eats the Nectar of the Lord's Name as his food.

Bathing in the dust of the feet of the Holy is equal to taking cleansing baths at the sixty-eight sacred shrines of pilgrimage. ||1||

How fruitful is the birth of the Lord's humble servant; the Creator is his Father.

O Nanak, one who recognizes the Perfect Lord God, takes all with him, and saves everyone. ||2||21||

ਪੰਜਾਬੀ ਵਿਆਖਿਆ (Punjabi Explanation)

ਦੇਵ ਗੰਧਾਰੀ ਪੰਜਵੀਂ ਪਾਤਿਸ਼ਾਹੀ।

ਹੇ ਪ੍ਰਭੂ! ਤੇਰਾ ਭਗਤ ਤੇਰੇ ਨਾਮ ਦੀ ਰਸਾਇਣ ਵਿਚ ਮਸਤ ਰਹਿੰਦਾ ਹੈ ।

ਜਿਸ ਮਨੁੱਖ ਨੂੰ ਤੇਰੇ ਪ੍ਰੇਮ-ਰਸ ਦਾ ਖ਼ਜ਼ਾਨਾ ਮਿਲ ਜਾਏ, ਉਹ ਉਸ ਖ਼ਜ਼ਾਨੇ ਨੂੰ ਛੱਡ ਕੇ ਕਿਸੇ ਹੋਰ ਥਾਂ ਨਹੀਂ ਜਾਂਦਾ (ਭਟਕਦਾ) ।੧।ਰਹਾਉ।

(ਹੇ ਭਾਈ! ਪ੍ਰਭੂ ਦੇ ਨਾਮ-ਰਸਾਇਣ ਵਿਚ ਮਸਤ ਮਨੁੱਖ) ਬੈਠਿਆਂ ਹਰਿ-ਨਾਮ ਉਚਾਰਦਾ ਹੈ, ਸੁੱਤਿਆਂ ਭੀ ਹਰਿ-ਨਾਮ ਵਿਚ ਸੁਰਤਿ ਰੱਖਦਾ ਹੈ, ਉਹ ਮਨੁੱਖ ਹਰਿ-ਨਾਮ-ਰਸ (ਨੂੰ ਆਤਮਕ ਜੀਵਨ ਦੀ) ਖ਼ੁਰਾਕ (ਬਣਾ ਕੇ) ਖਾਂਦਾ ਰਹਿੰਦਾ ਹੈ ।

ਉਹ ਮਨੁੱਖ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਕਰਦਾ ਹੈ (ਮਾਨੋ,) ਉਹ ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਰਿਹਾ ਹੈ ।੧।

ਹੇ ਭਾਈ! ਪਰਮਾਤਮਾ ਦੇ ਭਗਤ ਦਾ ਜੀਵਨ ਕਾਮਯਾਬ ਹੋ ਪੈਂਦਾ ਹੈ, ਉਸ ਭਗਤ-ਜਨ ਨੇ (ਮਾਨੋ) ਪਰਮਾਤਮਾ ਨੂੰ ਸਪੁੱਤ੍ਰਾ ਬਣਾ ਦਿੱਤਾ ।

ਹੇ ਨਾਨਕ! ਉਹ ਮਨੁੱਖ ਸਰਬ-ਵਿਆਪਕ ਪ੍ਰਭੂ ਨਾਲ ਡੂੰਘੀ ਸਾਂਝ ਬਣਾ ਲੈਂਦਾ ਹੈ, ਉਹ ਆਪਣੇ ਹੋਰ ਸਾਰੇ ਹੀ ਸਾਥੀਆਂ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੨।੨੧।

Source: BaniDB · Read Ang 532 in Sri Guru Granth Sahib Ji

On this day in earlier years

  • Thursday, 03 May 2007 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 625 · Raag Sorath
  • Wednesday, 03 May 2006 ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ Ang 749 · Raag Soohee
  • Tuesday, 03 May 2005 ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ Ang 493 · Raag Gujri
  • Monday, 03 May 2004 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Saturday, 03 May 2003 ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ Ang 783 · Raag Soohee