ਹੁਕਮਨਾਮਾ ਸਾਹਿਬ

Hukamnama Sahib

Sunday, 04 May 2008

ਐਤਵਾਰ, ੨੨ ਵੈਸਾਖ (ਸੰਮਤ ੫੪੦ ਨਾਨਕਸ਼ਾਹੀ)

Ang 482 · Raag Aasaa · Bhagat Kabeer Ji

Reading: Permalink

ਗੁਰਮੁਖੀ (Gurmukhi)

ਆਸਾ ॥

aasaa ||

ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥

saas kee dhukhee sasur kee piaaree jeTh ke naam ddarau re ||

ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥

sakhee sahelee nanadh gahelee dhevar kai bireh jarau re ||1||

ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥

meree mat bauree mai raam bisaario kin bidh rahan rahau re ||

ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥

sejai ramat nain nahee pekhau ih dhukh kaa sau kahau re ||1|| rahaau ||

ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥

baap saavakaa karai laraiee maiaa sadh matavaaree ||

ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥

badde bhaiee kai jab sa(n)g hotee tab hau naeh piaaree ||2||

ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥

kahat kabeer pa(n)ch ko jhagaraa jhagarat janam gavaiaa ||

ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥

jhooThee maiaa sabh jag baadhiaa mai raam ramat sukh paiaa ||3||3||25||

English Translation

Aasaa:

I am bothered by my mother-in-law, Maya, and loved by my father-in-law, the Lord. I fear even the name of my husband's elder brother, Death.

O my mates and companions, my husband's sister, misunderstanding has seized me, and I am burning with the pain of separation from my husband's younger brother, divine knowledge. ||1||

My mind has gone insane, since I forgot the Lord. How can I lead a virtuous lifestyle?

He rests in the bed of my mind, but I cannot see Him with my eyes. Unto whom should I tell my sufferings? ||1||Pause||

My step-father, egotism, fights with me, and my mother, desire, is always intoxicated.

When I stayed with my elder brother, meditation, then I was loved by my Husband Lord. ||2||

Says Kabeer, the five passions argue with me, and in these arguments, my life is wasting away.

The false Maya has bound the whole world, but I have obtained peace, chanting the Name of the Lord. ||3||3||25||

ਪੰਜਾਬੀ ਵਿਆਖਿਆ (Punjabi Explanation)

ਆਸਾ।

ਹੇ ਵੀਰ! ਮੈਂ ਮਾਇਆ ਦੇ ਹੱਥੋਂ ਦੁੱਖੀ ਹਾਂ, ਫਿਰ ਭੀ ਸਰੀਰ ਨਾਲ ਪਿਆਰ (ਦੇਹ-ਅੱਧਿਆਸ) ਹੋਣ ਕਰਕੇ, ਮੈਨੂੰ ਜੇਠ ਦੇ ਨਾਮ ਤੋਂ ਹੀ ਡਰ ਲੱਗਦਾ ਹੈ (ਭਾਵ, ਮੇਰਾ ਮਰਨ ਨੂੰ ਚਿੱਤ ਨਹੀਂ ਕਰਦਾ) ।

ਹੇ ਸਖੀ ਸਹੇਲੀਓ! ਮੈਨੂੰ ਇੰਦ੍ਰੀਆਂ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੈ, ਮੈਂ ਦਿਉਰ ਦੇ ਵਿਛੋੜੇ ਵਿਚ (ਭਾਵ, ਵਿਚਾਰ ਤੋਂ ਸੱਖਣੀ ਹੋਣ ਕਰਕੇ ਅੰਦਰੇ-ਅੰਦਰ) ਸੜ ਰਹੀ ਹਾਂ ।੧।

ਮੇਰੀ ਅਕਲ ਮਾਰੀ ਗਈ ਹੈ, ਮੈਂ ਪਰਮਾਤਮਾ ਨੂੰ ਭੁਲਾ ਦਿੱਤਾ ਹੈ । ਹੇ ਵੀਰ! ਹੁਣ (ਇਸ ਹਾਲਤ ਵਿਚ) ਕਿਵੇਂ ਉਮਰ ਗੁਜ਼ਾਰਾਂ?

ਹੇ ਵੀਰ! ਇਹ ਦੁੱਖ ਮੈਂ ਕਿਸ ਨੂੰ ਸੁਣਾਵਾਂ ਕਿ ਉਹ ਪ੍ਰਭੂ ਮੇਰੀ ਹਿਰਦੇ-ਸੇਜ ਉੱਤੇ ਵੱਸਦਾ ਹੈ, ਪਰ ਮੈਨੂੰ ਅੱਖੀਂ ਨਹੀਂ ਦਿੱਸਦਾ ।੧।ਰਹਾਉ।

ਮੇਰੇ ਨਾਲ ਜੰਮਿਆ ਇਹ ਸਰੀਰ ਸਦਾ ਮੇਰੇ ਨਾਲ ਲੜਾਈ ਕਰਦਾ ਹੈ (ਭਾਵ, ਸਦਾ ਖਾਣ ਨੂੰ ਮੰਗਦਾ ਹੈ), ਮਾਇਆ ਨੇ ਮੈਨੂੰ ਝੱਲੀ ਕਰ ਰੱਖਿਆ ਹੈ ।

ਜਦੋਂ (ਮਾਂ ਦੇ ਪੇਟ ਵਿਚ) ਮੈਂ ਵੱਡੇ ਵੀਰ (ਗਿਆਨ) ਦੇ ਨਾਲ ਸਾਂ ਤਦੋਂ (ਸਿਮਰਨ ਕਰਦੀ ਸਾਂ ਤੇ) ਪਤੀ ਨੂੰ ਪਿਆਰੀ ਸਾਂ ।੨।

ਕਬੀਰ ਆਖਦਾ ਹੈ—(ਬੱਸ! ਇਸੇ ਤਰ੍ਹਾਂ) ਸਭ ਜੀਵਾਂ ਨੂੰ ਪੰਜ ਕਾਮਾਦਿਕਾਂ ਨਾਲ ਵਾਸਤਾ ਪਿਆ ਹੋਇਆ ਹੈ ।

ਸਾਰਾ ਜਗਤ ਇਹਨਾਂ ਨਾਲ ਖਹਿੰਦਿਆਂ ਹੀ ਉਮਰ ਅਜਾਈਂ ਗਵਾ ਰਿਹਾ ਹੈ; ਠਗਣੀ ਮਾਇਆ ਨਾਲ ਬੱਝਾ ਪਿਆ ਹੈ । ਪਰ ਮੈਂ ਪ੍ਰਭੂ ਨੂੰ ਸਿਮਰ ਕੇ ਸੁਖ ਪਾ ਲਿਆ ਹੈ ।੩।

Source: BaniDB · Read Ang 482 in Sri Guru Granth Sahib Ji

On this day in earlier years

  • Friday, 04 May 2007 ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ Ang 606 · Raag Sorath
  • Thursday, 04 May 2006 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee
  • Wednesday, 04 May 2005 ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ Ang 513 · Raag Gujri
  • Tuesday, 04 May 2004 ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ Ang 789 · Raag Soohee
  • Sunday, 04 May 2003 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ Ang 717 · Raag Todee
  • Saturday, 04 May 2002 ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ Ang 752 · Raag Soohee