ਹੁਕਮਨਾਮਾ ਸਾਹਿਬ

Hukamnama Sahib

Tuesday, 06 May 2008

ਮੰਗਲਵਾਰ, ੨੪ ਵੈਸਾਖ (ਸੰਮਤ ੫੪੦ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਤਾਪੁ ਗਵਾਇਆ ਗੁਰਿ ਪੂਰੇ ॥

taap gavaiaa gur poore ||

ਵਾਜੇ ਅਨਹਦ ਤੂਰੇ ॥

vaaje anahadh toore ||

ਸਰਬ ਕਲਿਆਣ ਪ੍ਰਭਿ ਕੀਨੇ ॥

sarab kaliaan prabh keene ||

ਕਰਿ ਕਿਰਪਾ ਆਪਿ ਦੀਨੇ ॥੧॥

kar kirapaa aap dheene ||1||

ਬੇਦਨ ਸਤਿਗੁਰਿ ਆਪਿ ਗਵਾਈ ॥

bedhan satigur aap gavaiee ||

ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥

sikh sa(n)t sabh sarase hoe har har naam dhiaaiee || rahaau ||

ਜੋ ਮੰਗਹਿ ਸੋ ਲੇਵਹਿ ॥

jo ma(n)geh so leveh ||

ਪ੍ਰਭ ਅਪਣਿਆ ਸੰਤਾ ਦੇਵਹਿ ॥

prabh apaniaa sa(n)taa dheveh ||

ਹਰਿ ਗੋਵਿਦੁ ਪ੍ਰਭਿ ਰਾਖਿਆ ॥

har govidh prabh raakhiaa ||

ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

jan naanak saach subhaakhiaa ||2||6||70||

English Translation

Sorat'h, Fifth Mehla:

The Perfect Guru has dispelled the fever.

The unstruck melody of the sound current resounds.

God has bestowed all comforts.

In His Mercy, He Himself has given them. ||1||

The True Guru Himself has eradicated the disease.

All the Sikhs and Saints are filled with joy, meditating on the Name of the Lord, Har, Har. ||Pause||

They obtain that which they ask for.

God gives to His Saints.

God saved Hargobind.

Servant Nanak speaks the Truth. ||2||6||70||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ

(ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ ।

ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ

ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ

ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ ।ਰਹਾਉ।

ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ

ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ

ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ

(ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ

) ਹੇ ਦਾਸ ਨਾਨਕ! (ਆਖ—) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ।੨।੬।੭੦।

Source: BaniDB · Read Ang 626 in Sri Guru Granth Sahib Ji

On this day in earlier years

  • Sunday, 06 May 2007 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Saturday, 06 May 2006 ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ Ang 692 · Raag Dhanaasree
  • Friday, 06 May 2005 ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥ Ang 529 · Raag Dayv Gandhaaree
  • Thursday, 06 May 2004 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Tuesday, 06 May 2003 ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ Ang 795 · Raag Bilaaval