ਹੁਕਮਨਾਮਾ ਸਾਹਿਬ

Hukamnama Sahib

Wednesday, 14 May 2008

ਬੁੱਧਵਾਰ, ੧ ਜੇਠ (ਸੰਮਤ ੫੪੦ ਨਾਨਕਸ਼ਾਹੀ)

Ang 829 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯

raag bilaaval mahalaa panjavaa dhupadhe ghar nauvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਆਪਹਿ ਮੇਲਿ ਲਏ ॥

aapeh mel le ||

ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥

jab te saran tumaaree aae tab te dhokh ge ||1|| rahaau ||

ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥

taj abhimaan ar chi(n)t biraanee saadheh saran pe ||

ਜਪਿ ਜਪਿ ਨਾਮੁ ਤੁਮੑਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥

jap jap naam tum(h)aaro preetam tan te rog khe ||1||

ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥

mahaa mugadh ajaan agiaanee raakhe dhaar dhe ||

ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥

kahu naanak gur pooraa bheTio aavan jaan rahe ||2||1||126||

English Translation

Raag Bilaaval, Fifth Mehla, Dho-Padhay, Ninth House:

One Universal Creator God. By The Grace Of The True Guru:

He Himself merges us with Himself.

When I came to Your Sanctuary, my sins vanished. ||1||Pause||

Renouncing egotistical pride and other anxieties, I have sought the Sanctuary of the Holy Saints.

Chanting, meditating on Your Name, O my Beloved, disease is eradicated from my body. ||1||

Even utterly foolish, ignorant and thoughtless persons have been saved by the Kind Lord.

Says Nanak, I have met the Perfect Guru; my comings and goings have ended. ||2||1||126||

ਪੰਜਾਬੀ ਵਿਆਖਿਆ (Punjabi Explanation)

ਰਾਗ ਬਿਲਾਵਲ। ਪੰਜਵੀਂ ਪਾਤਿਸ਼ਾਹੀ ਦੁਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ, ਉਹ ਪਰਾਪਤ ਹੁੰਦਾ ਹੈ।

ਕਿਉਂਕਿ ਤੂੰ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈਂ

ਹੇ ਪ੍ਰਭੂ! ਜਦੋਂ ਤੋਂ (ਜਿਹੜੇ ਮਨੁੱਖ) ਤੇਰੀ ਸਰਨ ਆਉਂਦੇ ਹਨ, ਤਦੋਂ ਤੋਂ (ਉਹਨਾਂ ਦੇ ਸਾਰੇ) ਪਾਪ ਦੂਰ ਹੋ ਜਾਂਦੇ ਹਨ, ।੧।ਰਹਾਉ।

(ਹੇ ਪ੍ਰਭੂ! ਜਿਨ੍ਹਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਉਹ ਮਨੁੱਖ) ਅਹੰਕਾਰ ਛੱਡ ਕੇ ਅਤੇ ਬਿਗਾਨੀ ਆਸ ਦਾ ਖ਼ਿਆਲ ਛੱਡ ਕੇ ਸੰਤ ਜਨਾਂ ਦੀ ਸਰਨ ਆ ਪੈਂਦੇ ਹਨ, ਅਤੇ, ਹੇ ਪ੍ਰੀਤਮ!

ਸਦਾ ਤੇਰਾ ਨਾਮ ਜਪ ਜਪ ਕੇ ਉਹਨਾਂ ਦੇ ਸਰੀਰ ਵਿਚੋਂ ਸਾਰੇ ਰੋਗ ਨਾਸ ਹੋ ਜਾਂਦੇ ਹਨ ।੧।

(ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਕਿਰਪਾ ਨਾਲ ਸੰਤ ਜਨਾਂ ਦੀ ਸ਼ਰਨੀ ਪੈਂਦੇ ਹਨ, ਉਹਨਾਂ) ਵੱਡੇ ਵੱਡੇ ਮੂਰਖਾਂ ਅੰਞਾਣਾਂ ਅਤੇ ਅਗਿਆਨੀਆਂ ਨੂੰ ਭੀ ਤੂੰ ਦਇਆ ਕਰ ਕੇ (ਵਿਕਾਰਾਂ ਰੋਗਾਂ ਤੋਂ) ਬਚਾ ਲੈਂਦਾ ਹੈਂ ।

ਹੇ ਨਾਨਕ! ਆਖ—(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, (ਉਹਨਾਂ ਦੇ) ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੨।੧।੧੨੬।

Source: BaniDB · Read Ang 829 in Sri Guru Granth Sahib Ji

On this day in earlier years

  • Monday, 14 May 2007 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Sunday, 14 May 2006 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Saturday, 14 May 2005 ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ Ang 793 · Raag Soohee
  • Friday, 14 May 2004 ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ Ang 718 · Raag Todee
  • Wednesday, 14 May 2003 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree