ਹੁਕਮਨਾਮਾ ਸਾਹਿਬ
Hukamnama Sahib
Tuesday, 17 June 2008
ਮੰਗਲਵਾਰ, ੪ ਹਾੜ (ਸੰਮਤ ੫੪੦ ਨਾਨਕਸ਼ਾਹੀ)
Ang 565 · Raag Vadhans · Guru Nanak Dev Ji
ਗੁਰਮੁਖੀ (Gurmukhi)
ਵਡਹੰਸੁ ਮਹਲਾ ੧ ਛੰਤ
vaddaha(n)s mahalaa pehilaa chha(n)t
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥
kaiaa kooR vigaaR kaahe naieeaai ||
ਨਾਤਾ ਸੋ ਪਰਵਾਣੁ ਸਚੁ ਕਮਾਈਐ ॥
naataa so paravaan sach kamaieeaai ||
ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥
jab saach a(n)dhar hoi saachaa taam saachaa paieeaai ||
ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥
likhe baajhahu surat naahee bol bol gavaieeaai ||
ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥
jithai jai baheeaai bhalaa kaheeaai surat sabadh likhaieeaai ||
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥
kaiaa kooR vigaaR kaahe naieeaai ||1||
ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥
taa mai kahiaa kahan jaa tujhai kahaiaa ||
ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥
a(n)mrit har kaa naam merai man bhaiaa ||
ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥
naam meeThaa maneh laagaa dhookh dderaa ddaahiaa ||
ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥
sookh man meh aai vasiaa jaam tai furamaiaa ||
ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥
nadhar tudh aradhaas meree ji(n)n aap upaiaa ||
ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥
taa mai kahiaa kahan jaa tujhai kahaiaa ||2||
ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥
vaaree khasam kaddaae kirat kamaavanaa ||
ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥
ma(n)dhaa kisai na aakh jhagaRaa paavanaa ||
ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥
neh pai jhagaRaa suaam setee aap aap van(j)aavanaa ||
ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥
jis naal sa(n)gat kar sareekee jai kiaa rooaavanaa ||
ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥
jo dhei sahanaa maneh kahanaa aakh naahee vaavanaa ||
ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥
vaaree khasam kaddaae kirat kamaavanaa ||3||
ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥
sabh upaieean aap aape nadhar kare ||
ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥
kauRaa koi na maagai meeThaa sabh maagai ||
ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥
sabh koi meeThaa ma(n)g dhekhai khasam bhaavai so kare ||
ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥
kichh pu(n)n dhaan anek karanee naam tul na samasare ||
ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥
naanakaa jin naam miliaa karam hoaa dhur kadhe ||
ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥
sabh upaieean aap aape nadhar kare ||4||1||
English Translation
Wadahans, First Mehla, Chhant:
One Universal Creator God. By The Grace Of The True Guru:
Why bother to wash the body, polluted by falsehood?
One's cleansing bath is only approved, if he practices Truth.
When there is Truth within the heart, then one becomes True, and obtains the True Lord.
Without pre-ordained destiny, understanding is not attained; talking and babbling, one wastes his life away.
Wherever you go and sit, speak well, and write the Word of the Shabad in your consciousness.
Why bother to wash the body which is polluted by falsehood? ||1||
When I have spoken, I spoke as You made me speak.
The Ambrosial Name of the Lord is pleasing to my mind.
The Naam, the Name of the Lord, seems so sweet to my mind; it has destroyed the dwelling of pain.
Peace came to dwell in my mind, when You gave the Order.
It is Yours to bestow Your Grace, and it is mine to speak this prayer; You created Yourself.
When I have spoken, I spoke as You made me speak. ||2||
The Lord and Master gives them their turn, according to the deeds they have done.
Do not speak ill of others, or get involved in arguments.
Do not get into arguments with the Lord, or you shall ruin yourself.
If you challenge the One, with whom you must abide, you will cry in the end.
Be satisfied with what God gives you; tell your mind not to complain uselessly.
The Lord and Master gives them their turn, according to the deeds they have done. ||3||
He Himself created all, and He blesses then with His Glance of Grace.
No one asks for that which is bitter; everyone asks for sweets.
Let everyone ask for sweets, and behold, it is as the Lord wills.
Giving donations to charity, and performing various religious rituals are not equal to the contemplation of the Naam.
O Nanak, those who are blessed with the Naam have had such good karma pre-ordained.
He Himself created all, and He blesses them with His Glance of Grace. ||4||1||
ਪੰਜਾਬੀ ਵਿਆਖਿਆ (Punjabi Explanation)
ਵਡਹੰਸ ਪਹਿਲੀ ਪਾਤਿਸ਼ਾਹੀ ਛੰਤ।
ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ ।
ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ ।
ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ ।
ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ । ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ ।
ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪੋ੍ਰਣੀ ਚਾਹੀਦੀ ਹੈ ।
(ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ? ।੧।
(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ ।
(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ ।
ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) ।
ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ ।
ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪੇ੍ਰਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ।
ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ।੨।
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ
(ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ,
ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ । ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ ।
(ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ ।
ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ ।
(ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ ।੩।
ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ ।
(ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ ।
ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ ।
ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ ।
ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ ।
ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ ।੪।੧।
Source: BaniDB · Read Ang 565 in Sri Guru Granth Sahib Ji