ਹੁਕਮਨਾਮਾ ਸਾਹਿਬ

Hukamnama Sahib

Saturday, 21 June 2008

ਸ਼ਨਿੱਚਰਵਾਰ, ੮ ਹਾੜ (ਸੰਮਤ ੫੪੦ ਨਾਨਕਸ਼ਾਹੀ)

Ang 735 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ਘਰੁ ੭

soohee mahalaa chauthhaa ghar satvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

tere kavan kavan gun keh keh gaavaa too saahib gunee nidhaanaa ||

ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

tumaree mahimaa baran na saakau too(n) Thaakur uooch bhagavaanaa ||1||

ਮੈ ਹਰਿ ਹਰਿ ਨਾਮੁ ਧਰ ਸੋਈ ॥

mai har har naam dhar soiee ||

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥

jiau bhaavai tiau raakh mere saahib mai tujh bin avar na koiee ||1|| rahaau ||

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥

mai taan dheebaan toohai mere suaamee mai tudh aagai aradhaas ||

ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥

mai hor thaau naahee jis peh karau bena(n)tee meraa dhukh sukh tujh hee paas ||2||

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥

viche dharatee viche paanee vich kaasaT agan dhareejai ||

ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥

bakaree si(n)gh ikatai thai raakhe man har jap bhram bhau dhoor keejai ||3||

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥

har kee vaddiaaiee dhekhahu sa(n)tahu har nimaaniaa maan dhevaae ||

ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

jiau dharatee charan tale te uoopar aavai tiau naanak saadh janaa jagat aan sabh pairee paae ||4||1||12||

English Translation

Soohee, Fourth Mehla, Seventh House:

One Universal Creator God. By The Grace Of The True Guru:

Which, which of Your Glorious Virtues should I sing and recount, Lord? You are my Lord and Master, the treasure of excellence.

I cannot express Your Glorious Praises. You are my Lord and Master, lofty and benevolent. ||1||

The Name of the Lord, Har, Har, is my only support.

If it pleases You, please save me, O my Lord and Master; without You, I have no other at all. ||1||Pause||

You alone are my strength, and my Court, O my Lord and Master; unto You alone I pray.

There is no other place where I can offer my prayers; I can tell my pains and pleasures only to You. ||2||

Water is locked up in the earth, and fire is locked up in wood.

The sheep and the lions are kept in one place; O mortal, meditate on the Lord, and your doubts and fears shall be removed. ||3||

So behold the glorious greatness of the Lord, O Saints; the Lord blesses the dishonored with honor.

As dust rises from underfoot, O Nanak, so does the Lord make all people fall at the feet of the Holy. ||4||1||12||

ਪੰਜਾਬੀ ਵਿਆਖਿਆ (Punjabi Explanation)

ਸੂਹੀ ਚੌਥੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ

ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ।੧।

ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ ।

ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ।੧।ਰਹਾਉ।

ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ । ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ

ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ । ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ।੨।

ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ ।

ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ।੩।

ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ

ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ।੪।੧।੧੨।

Source: BaniDB · Read Ang 735 in Sri Guru Granth Sahib Ji

On this day in earlier years

  • Thursday, 21 June 2007 ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥ Ang 633 · Raag Sorath
  • Wednesday, 21 June 2006 ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥ Ang 664 · Raag Dhanaasree
  • Tuesday, 21 June 2005 ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ Ang 643 · Raag Sorath
  • Monday, 21 June 2004 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Saturday, 21 June 2003 ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ Ang 721 · Raag Tilang