ਹੁਕਮਨਾਮਾ ਸਾਹਿਬ

Hukamnama Sahib

Sunday, 22 June 2008

ਐਤਵਾਰ, ੯ ਹਾੜ (ਸੰਮਤ ੫੪੦ ਨਾਨਕਸ਼ਾਹੀ)

Ang 617 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੨ ਦੁਪਦੇ

soraTh mahalaa panjavaa ghar doojaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

sagal banasapat meh baisa(n)tar sagal dhoodh meh gheeaa ||

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

uooch neech meh jot samaanee ghaT ghaT maadhau jeeaa ||1||

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥

sa(n)tahu ghaT ghaT rahiaa samaahio ||

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥

pooran poor rahio sarab meh jal thal ramieeaa aahio ||1|| rahaau ||

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥

gun nidhaan naanak jas gaavai satigur bharam chukaio ||

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

sarab nivaasee sadhaa alepaa sabh meh rahiaa samaio ||2||1||29||

English Translation

Sorat'h, Fifth Mehla, Second House, Dho-Padhay:

One Universal Creator God. By The Grace Of The True Guru:

Fire is contained in all firewood, and butter is contained in all milk.

God's Light is contained in the high and the low; the Lord is in the hearts of all beings. ||1||

O Saints, He is pervading and permeating each and every heart.

The Perfect Lord is completely permeating everyone, everywhere; He is diffused in the water and the land. ||1||Pause||

Nanak sings the Praises of the Lord, the treasure of excellence; the True Guru has dispelled his doubt.

The Lord is pervading everywhere, permeating all, and yet, He is unattached from all. ||2||1||29||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ। ਦੁਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ,

ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ।੧।

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ ।

ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ।੧।ਰਹਾਉ।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ । ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ

(ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ।੨।੧।੨੯।

Source: BaniDB · Read Ang 617 in Sri Guru Granth Sahib Ji

On this day in earlier years

  • Friday, 22 June 2007 ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ Ang 705 · Raag Jaithsree
  • Thursday, 22 June 2006 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree
  • Wednesday, 22 June 2005 ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ Ang 617 · Raag Sorath
  • Tuesday, 22 June 2004 ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥੧॥ ਰਹਾਉ ॥ Ang 629 · Raag Sorath
  • Sunday, 22 June 2003 ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ Ang 510 · Raag Gujri
  • Saturday, 22 June 2002 ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥ Ang 739 · Raag Soohee