ਹੁਕਮਨਾਮਾ ਸਾਹਿਬ

Hukamnama Sahib

Sunday, 06 July 2008

ਐਤਵਾਰ, ੨੩ ਹਾੜ (ਸੰਮਤ ੫੪੦ ਨਾਨਕਸ਼ਾਹੀ)

Ang 698 · Raag Jaithsree · Guru Raam Daas Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੪ ਘਰੁ ੨

jaitasaree mahalaa chauthhaa ghar doojaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਰਿ ਹਰਿ ਸਿਮਰਹੁ ਅਗਮ ਅਪਾਰਾ ॥

har har simarahu agam apaaraa ||

ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

jis simarat dhukh miTai hamaaraa ||

ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥

har har satigur purakh milaavahu gur miliaai sukh hoiee raam ||1||

ਹਰਿ ਗੁਣ ਗਾਵਹੁ ਮੀਤ ਹਮਾਰੇ ॥

har gun gaavahu meet hamaare ||

ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥

har har naam rakhahu ur dhaare ||

ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

har har a(n)mirat bachan sunaavahu gur miliaai paragaT hoiee raam ||2||

ਮਧੁਸੂਦਨ ਹਰਿ ਮਾਧੋ ਪ੍ਰਾਨਾ ॥

madhusoodhan har maadho praanaa ||

ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥

merai man tan a(n)mirat meeTh lagaanaa ||

ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥

har har dhiaa karahu gur melahu purakh nira(n)jan soiee raam ||3||

ਹਰਿ ਹਰਿ ਨਾਮੁ ਸਦਾ ਸੁਖਦਾਤਾ ॥

har har naam sadhaa sukhadhaataa ||

ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥

har kai ra(n)g meraa man raataa ||

ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

har har mahaa purakh gur melahu gur naanak naam sukh hoiee raam ||4||1||7||

English Translation

Jaitsree, Fourth Mehla, Second House:

One Universal Creator God. By The Grace Of The True Guru:

Remember in meditation the Lord, Har, Har, the unfathomable, infinite Lord.

Remembering Him in meditation, pains are dispelled.

O Lord, Har, Har, lead me to meet the True Guru; meeting the Guru, I am at peace. ||1||

Sing the Glorious Praises of the Lord, O my friend.

Cherish the Name of the Lord, Har, Har, in your heart.

Read the Ambrosial Words of the Lord, Har, Har; meeting with the Guru, the Lord is revealed. ||2||

The Lord, the Slayer of demons, is my breath of life.

His Ambrosial Amrit is so sweet to my mind and body.

O Lord, Har, Har, have mercy upon me, and lead me to meet the Guru, the immaculate Primal Being. ||3||

The Name of the Lord, Har, Har, is forever the Giver of peace.

My mind is imbued with the Lord's Love.

O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਚੌਥੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ,

ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ

। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।

ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ

ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ

ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨।

ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)!

ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ ।

ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ

ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ

। ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

Source: BaniDB · Read Ang 698 in Sri Guru Granth Sahib Ji

On this day in earlier years

  • Friday, 06 July 2007 ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ Ang 568 · Raag Vadhans
  • Thursday, 06 July 2006 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 727 · Raag Tilang
  • Wednesday, 06 July 2005 ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ Ang 665 · Raag Dhanaasree
  • Tuesday, 06 July 2004 ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ Ang 547 · Raag Bihaagraa
  • Sunday, 06 July 2003 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Saturday, 06 July 2002 ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ Ang 814 · Raag Bilaaval