ਹੁਕਮਨਾਮਾ ਸਾਹਿਬ

Hukamnama Sahib

Friday, 18 July 2008

ਸ਼ੁੱਕਰਵਾਰ, ੩ ਸਾਵਣ (ਸੰਮਤ ੫੪੦ ਨਾਨਕਸ਼ਾਹੀ)

Ang 522 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਪਉੜੀ ॥

pauRee ||

ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥

soorabeer vareeaam kinai na hoReeaai || fauj sataanee haaTh pa(n)chaa joReeaai ||

ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥

dhas naaree aaudhoot dhen chamoReeaai ||

ਜਿਣਿ ਜਿਣਿ ਲੈਨਿੑ ਰਲਾਇ ਏਹੋ ਏਨਾ ਲੋੜੀਐ ॥

jin jin laini(h) ralai eho enaa loReeaai ||

ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥

trai gun in kai vas kinai na moReeaai ||

ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥

bharam koT maiaa khaiee kahu kit bidh toReeaai ||

ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥

gur pooraa aaraadh bikham dhal foReeaai ||

ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥

hau tis agai dhin raat rahaa kar joReeaai ||15||

English Translation

Pauree:

Even brave and mighty men cannot withstand the powerful and overwhelming army which the five passions have gathered.

The ten organs of sensation attach even detached renunciates to sensory pleasures.

They seek to conquer and overpower them, and so increase their following.

The world of the three dispositions is under their influence; no one can stand against them.

So tell me - how can the fort of doubt and the moat of Maya be overcome?

Worshipping the Perfect Guru, this awesome force is subdued.

I stand before Him, day and night, with my palms pressed together. ||15||

ਪੰਜਾਬੀ ਵਿਆਖਿਆ (Punjabi Explanation)

ਪਉੜੀ।

(ਕਾਮਾਦਿਕ ਵਿਕਾਰ) ਬੜੇ ਸੂਰਮੇ ਤੇ ਬਹਾਦਰ (ਸਿਪਾਹੀ) ਹਨ, ਕਿਸੇ ਨੇ ਇਹਨਾਂ ਨੂੰ ਠੱਲ੍ਹਿਆ ਨਹੀਂ, ਇਹਨਾਂ ਪੰਜਾਂ ਨੇ ਬੜੀ ਬਲ ਵਾਲੀ ਤੇ ਹਠੀਲੀ ਫ਼ੌਜ ਇਕੱਠੀ ਕੀਤੀ ਹੋਈ ਹੈ

(ਦੁਨੀਆਦਾਰ ਤਾਂ ਕਿਤੇ ਰਹੇ) ਤਿਆਗੀਆਂ ਨੂੰ (ਭੀ) ਇਹ ਦਸ ਇੰਦ੍ਰੇ ਚਮੋੜ ਦੇਂਦੇ ਹਨ

ਸਭ ਨੂੰ ਜਿੱਤ ਜਿੱਤ ਕੇ ਆਪਣੇ ਅਨੁਸਾਰੀ ਕਰੀ ਜਾਂਦੇ ਹਨ, ਬੱਸ! ਇਹੀ ਗੱਲ ਇਹ ਲੋੜਦੇ ਹਨ, ਸਾਰੇ ਹੀ ਤੈ੍ਰਗੁਣੀ ਜੀਵ ਇਹਨਾਂ ਦੇ ਦਬਾਉ ਹੇਠ ਹਨ ।

ਕਿਸੇ ਨੇ ਇਹਨਾਂ ਨੂੰ ਮੋੜਾ ਨਹੀਂ ਪਾਇਆ, (ਮਾਇਆ ਦੀ ਖ਼ਾਤਰ ਜੀਵਾਂ ਦੀ) ਭਟਕਣਾ (ਇਹ, ਮਾਨੋ, ਇਹਨਾਂ ਪੰਜਾਂ ਦਾ)

ਕਿਲ੍ਹਾ ਹੈ ਤੇ ਮਾਇਆ (ਦਾ ਮੋਹ, ਉਸ ਕਿਲ੍ਹੇ ਦੇ ਦੁਆਲੇ ਡੂੰਘੀ) ਖਾਈ (ਪੁੱਟੀ ਹੋਈ) ਹੈ, (ਇਹ ਕਿਲ੍ਹਾ) ਕਿਵੇਂ ਤੋੜਿਆ ਜਾਏ?

ਪੂਰੇ ਸਤਿਗੁਰੂ ਨੂੰ ਯਾਦ ਕੀਤਿਆਂ ਇਹ ਕਰੜੀ ਫ਼ੌਜ ਸਰ ਕੀਤੀ ਜਾ ਸਕਦੀ ਹੈ

(ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਦਿਨ ਰਾਤ ਹੱਥ ਜੋੜ ਕੇ ਉਸ ਗੁਰੂ ਦੇ ਸਾਹਮਣੇ ਖਲੋਤਾ ਰਹਾਂ ।੧੫।

Source: BaniDB · Read Ang 522 in Sri Guru Granth Sahib Ji

On this day in earlier years

  • Wednesday, 18 July 2007 ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ Ang 669 · Raag Dhanaasree
  • Tuesday, 18 July 2006 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree
  • Monday, 18 July 2005 ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ Ang 492 · Raag Gujri
  • Sunday, 18 July 2004 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Friday, 18 July 2003 ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ Ang 846 · Raag Bilaaval
  • Thursday, 18 July 2002 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree