ਹੁਕਮਨਾਮਾ ਸਾਹਿਬ

Hukamnama Sahib

Saturday, 26 July 2008

ਸ਼ਨਿੱਚਰਵਾਰ, ੧੧ ਸਾਵਣ (ਸੰਮਤ ੫੪੦ ਨਾਨਕਸ਼ਾਹੀ)

Ang 694 · Raag Dhanaasree · Bhagat Ravi Daas Ji

Reading: Permalink

ਗੁਰਮੁਖੀ (Gurmukhi)

ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥

chit simaran karau nain avilokano sravan baanee sujas poor raakhau ||

ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥

manu su madhukar karau charan hiradhe dharau rasan a(n)mirat raam naam bhaakhau ||1||

ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥

meree preet gobi(n)dh siau jin ghaTai ||

ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥

mai tau mol mahagee liee jeea saTai ||1|| rahaau ||

ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥

saadhasa(n)gat binaa bhaau nahee uoopajai bhaav bin bhagat nahee hoi teree ||

ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥

kahai ravidhaas ik benatee har siau paij raakhahu raajaa raam meree ||2||2||

English Translation

In my consciousness, I remember You in meditation; with my eyes, I behold You; I fill my ears with the Word of Your Bani, and Your Sublime Praise.

My mind is the bumble bee; I enshrine Your feet within my heart, and with my tongue, I chant the Ambrosial Name of the Lord. ||1||

My love for the Lord of the Universe does not decrease.

I paid for it dearly, in exchange for my soul. ||1||Pause||

Without the Saadh Sangat, the Company of the Holy, love for the Lord does not well up; without this love, Your devotional worship cannot be performed.

Ravi Daas offers this one prayer unto the Lord: please preserve and protect my honor, O Lord, my King. ||2||2||

ਪੰਜਾਬੀ ਵਿਆਖਿਆ (Punjabi Explanation)

(ਤਾਹੀਏਂ ਮੇਰੀ ਅਰਜ਼ੋਈ ਹੈ ਕਿ) ਮੈਂ ਚਿੱਤ ਨਾਲ ਪ੍ਰਭੂ ਦਾ ਸਿਮਰਨ ਕਰਦਾ ਰਹਾਂ, ਅੱਖਾਂ ਨਾਲ ਉਸ ਦਾ ਦੀਦਾਰ ਕਰਦਾ ਰਹਾਂ, ਕੰਨਾਂ ਵਿਚ ਉਸ ਦੀ ਬਾਣੀ ਤੇ ਉਸ ਦਾ ਸੋਹਣਾ ਜਸ ਭਰੀ ਰੱਖਾਂ

ਆਪਣੇ ਮਨ ਨੂੰ ਭੌਰਾ ਬਣਾਈ ਰੱਖਾਂ, ਉਸ ਦੇ (ਚਰਨ-ਕਮਲ) ਹਿਰਦੇ ਵਿਚ ਟਿਕਾ ਰੱਖਾਂ, ਤੇ, ਜੀਭ ਨਾਲ ਉਸ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਉਚਾਰਦਾ ਰਹਾਂ ।੧।

(ਮੈਨੂੰ ਡਰ ਰਹਿੰਦਾ ਹੈ ਕਿ) ਗੋਬਿੰਦ ਨਾਲ ਮੇਰੀ ਪ੍ਰੀਤ ਕਿਤੇ ਘਟ ਨਾਹ ਜਾਏ,

ਮੈਂ ਤਾਂ ਬੜੇ ਮਹਿੰਗੇ ਮੁੱਲ (ਇਹ ਪ੍ਰੀਤ) ਲਈ ਹੈ, ਜਿੰਦ ਦੇ ਕੇ (ਇਹ ਪ੍ਰੀਤ) ਵਿਹਾਝੀ ਹੈ ।੧।ਰਹਾਉ।

(ਪਰ ਇਹ) ਪ੍ਰੀਤ ਸਾਧ ਸੰਗਤ ਤੋਂ ਬਿਨਾ ਪੈਦਾ ਨਹੀਂ ਹੋ ਸਕਦੀ, ਤੇ, ਹੇ ਪ੍ਰਭੂ! ਪ੍ਰੀਤ ਤੋਂ ਬਿਨਾ ਤੇਰੀ ਭਗਤੀ ਨਹੀਂ ਹੋ ਆਉਂਦੀ ।

। ਰਵਿਦਾਸ ਪ੍ਰਭੂ ਅੱਗੇ ਅਰਦਾਸ ਕਰਦਾ ਹੈ—ਹੇ ਰਾਜਨ! ਜੇ ਮੇਰੇ ਰਾਮ! (ਮੈਂ ਤੇਰੀ ਸ਼ਰਨ ਆਇਆ ਹਾਂ) ਮੇਰੀ ਲਾਜ ਰੱਖੀਂ ।੨।੨।

Source: BaniDB · Read Ang 694 in Sri Guru Granth Sahib Ji

On this day in earlier years

  • Thursday, 26 July 2007 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Wednesday, 26 July 2006 ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ Ang 705 · Raag Jaithsree
  • Tuesday, 26 July 2005 ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ Ang 821 · Raag Bilaaval
  • Monday, 26 July 2004 ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ Ang 487
  • Saturday, 26 July 2003 ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ Ang 599 · Raag Sorath
  • Friday, 26 July 2002 ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ Ang 795 · Raag Bilaaval