ਹੁਕਮਨਾਮਾ ਸਾਹਿਬ

Hukamnama Sahib

Tuesday, 12 August 2008

ਮੰਗਲਵਾਰ, ੨੮ ਸਾਵਣ (ਸੰਮਤ ੫੪੦ ਨਾਨਕਸ਼ਾਹੀ)

Ang 822 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥

kiaa ham jeea ja(n)t bechaare baran na saakeh ek romaiee ||

ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥

braham mahes sidh mun i(n)dhraa bea(n)t Thaakur teree gat nahee paiee ||1||

ਕਿਆ ਕਥੀਐ ਕਿਛੁ ਕਥਨੁ ਨ ਜਾਈ ॥

kiaa katheeaai kichh kathan na jaiee ||

ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥

jeh jeh dhekhaa teh rahiaa samaiee ||1|| rahaau ||

ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥

jeh mahaa bhiaan dhookh jam suneeaai teh mere prabh toohai sahaiee ||

ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥

saran pario har charan gahe prabh gur naanak kau boojh bujhaiee ||2||5||91||

English Translation

Bilaaval, Fifth Mehla:

What am I? Just a poor living being. I cannot even describe one of Your hairs, O Lord.

Even Brahma, Shiva, the Siddhas and the silent sages do not know Your State, O Infinite Lord and Master. ||1||

What can I say? I cannot say anything.

Wherever I look, I see the Lord pervading. ||1||Pause||

And there, where the most terrible tortures are heard to be inflicted by the Messenger of Death, You are my only help and support, O my God.

I have sought His Sanctuary, and grasped hold of the Lord's Lotus Feet; God has helped Guru Nanak to understand this understanding. ||2||5||91||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਮੇਰੇ ਮਾਲਕ! (ਅਸੀ ਜੀਵ ਤੇਰੇ ਪੈਦਾ ਕੀਤੇ ਹੋਏ ਹਾਂ) ਅਸਾਂ ਵਿਚਾਰੇ ਜੀਵਾਂ ਦੀ ਕੋਈ ਪਾਂਇਆਂ ਹੀ ਨਹੀਂ ਕਿ ਤੇਰੀ ਬਾਬਤ ਇਕ ਰੋਮ ਜਿਤਨਾ ਭੀ ਕੁਝ ਕਹਿ ਸਕੀਏ ।

(ਅਸੀ ਸਾਧਾਰਨ ਜੀਵ ਤਾਂ ਕਿਸੇ ਗਿਣਤੀ ਵਿਚ ਹੀ ਨਹੀਂ) ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ (ਆਦਿਕ ਵਰਗੇ) ਬੇਅੰਤ ਇਹ ਨਹੀਂ ਸਮਝ ਸਕੇ ਕਿ ਤੂੰ ਕਿਹੋ ਜਿਹਾ ਹੈਂ ।੧।

ਹੇ ਭਾਈ! (ਪਰਮਾਤਮਾ ਕਿਹੋ ਜਿਹਾ ਹੈ?—ਇਹ ਗੱਲ) ਕੀਹ ਦੱਸੀਏ? ਦੱਸੀ ਨਹੀਂ ਜਾ ਸਕਦੀ ।

ਮੈਂ ਤਾਂ ਜਿਧਰ ਤੱਕਦਾ ਹਾਂ, ਉਧਰ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ ।੧।ਰਹਾਉ।

ਹੇ ਮੇਰੇ ਪ੍ਰਭੂ! ਜਿੱਥੇ ਇਹ ਸੁਣੀਦਾ ਹੈ ਕਿ ਜਮਾਂ ਦੇ ਬੜੇ ਹੀ ਭਿਆਨਕ ਦੁੱਖ ਮਿਲਦੇ ਹਨ, ਉਥੇ ਤੂੰ ਹੀ (ਬਚਾਣ ਵਾਸਤੇ) ਮਦਦਗਾਰ ਬਣਦਾ ਹੈਂ—ਗੁਰੂ ਨੇ (ਮੈਨੂੰ) ਨਾਨਕ ਨੂੰ ਇਹ ਸਮਝ ਬਖ਼ਸ਼ੀ ਹੈ ।

ਤਾਹੀਏਂ ਮੈਂ ਨਾਨਕ ਤੇਰੀ ਸਰਨ ਆ ਪਿਆ ਹਾਂ, ਤੇਰੇ ਚਰਨ ਫੜ ਲਏ ਹਨ ।੨।੫।੯੧।

Source: BaniDB · Read Ang 822 in Sri Guru Granth Sahib Ji

On this day in earlier years

  • Sunday, 12 August 2007 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree
  • Saturday, 12 August 2006 ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ Ang 705 · Raag Jaithsree
  • Friday, 12 August 2005 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee
  • Thursday, 12 August 2004 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Tuesday, 12 August 2003 ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ Ang 904 · Raag Raamkalee