ਹੁਕਮਨਾਮਾ ਸਾਹਿਬ

Hukamnama Sahib

Saturday, 16 August 2008

ਸ਼ਨਿੱਚਰਵਾਰ, ੧ ਭਾਦੋਂ (ਸੰਮਤ ੫੪੦ ਨਾਨਕਸ਼ਾਹੀ)

Ang 629 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਆਗੈ ਸੁਖੁ ਮੇਰੇ ਮੀਤਾ ॥

aagai sukh mere meetaa ||

ਪਾਛੇ ਆਨਦੁ ਪ੍ਰਭਿ ਕੀਤਾ ॥

paachhe aanadh prabh keetaa ||

ਪਰਮੇਸੁਰਿ ਬਣਤ ਬਣਾਈ ॥

paramesur banat banaiee ||

ਫਿਰਿ ਡੋਲਤ ਕਤਹੂ ਨਾਹੀ ॥੧॥

fir ddolat katahoo naahee ||1||

ਸਾਚੇ ਸਾਹਿਬ ਸਿਉ ਮਨੁ ਮਾਨਿਆ ॥

saache saahib siau man maaniaa ||

ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥

har sarab nira(n)tar jaaniaa ||1|| rahaau ||

ਸਭ ਜੀਅ ਤੇਰੇ ਦਇਆਲਾ ॥

sabh jeea tere dhiaalaa ||

ਅਪਨੇ ਭਗਤ ਕਰਹਿ ਪ੍ਰਤਿਪਾਲਾ ॥

apane bhagat kareh pratipaalaa ||

ਅਚਰਜੁ ਤੇਰੀ ਵਡਿਆਈ ॥

acharaj teree vaddiaaiee ||

ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥

nit naanak naam dhiaaiee ||2||23||87||

English Translation

Sorat'h, Fifth Mehla:

Peace in this world, O my friends,

and bliss in the world hereafter - God has given me this.

The Transcendent Lord has arranged these arrangements;

I shall never waver again. ||1||

My mind is pleased with the True Lord Master.

I know the Lord to be pervading all. ||1||Pause||

All beings are Yours, O Merciful Lord.

You cherish Your devotees.

Your glorious greatness is wonderful and marvellous.

Nanak ever meditates on the Naam, the Name of the Lord. ||2||23||87||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ,

ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ,

ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ,

ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ

ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ

ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ ।੧।ਰਹਾਉ।

ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ,

ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ

ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ । ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ ।

ਹੇ ਨਾਨਕ! (ਆਖ—ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ ।

Source: BaniDB · Read Ang 629 in Sri Guru Granth Sahib Ji

On this day in earlier years

  • Thursday, 16 August 2007 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Wednesday, 16 August 2006 ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥ Ang 826 · Raag Bilaaval
  • Tuesday, 16 August 2005 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Monday, 16 August 2004 ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ Ang 681 · Raag Dhanaasree
  • Saturday, 16 August 2003 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath