ਹੁਕਮਨਾਮਾ ਸਾਹਿਬ

Hukamnama Sahib

Sunday, 17 August 2008

ਐਤਵਾਰ, ੨ ਭਾਦੋਂ (ਸੰਮਤ ੫੪੦ ਨਾਨਕਸ਼ਾਹੀ)

Ang 671 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਃ ੫ ॥

dhanaasaree mahalaa panjavaa ||

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥

kar kirapaa dheeo moh naamaa ba(n)dhan te chhuTakaae ||

ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥

man te bisario sagalo dha(n)dhaa gur kee charanee laae ||1||

ਸਾਧਸੰਗਿ ਚਿੰਤ ਬਿਰਾਨੀ ਛਾਡੀ ॥

saadhasa(n)g chi(n)t biraanee chhaaddee ||

ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥

aha(n)budh moh man baasan dhe kar gaddahaa gaaddee ||1|| rahaau ||

ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥

naa ko meraa dhusaman rahiaa naa ham kis ke bairaiee ||

ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥

braham pasaar pasaario bheetar satigur te sojhee paiee ||2||

ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥

sabh ko meet ham aapan keenaa ham sabhanaa ke saajan ||

ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥

dhoor paraio man kaa birahaa taa mel keeo merai raajan ||3||

ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥

binasio ddeeThaa a(n)mrit vooThaa sabadh lago gur meeThaa ||

ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥

jal thal maheeal sarab nivaasee naanak ramieeaa ddeeThaa ||4||3||

English Translation

Dhanaasaree, Fifth Mehla:

Granting His Grace, God has blessed me with His Name, and released me of my bonds.

I have forgotten all worldly entanglements, and I am attached to the Guru's feet. ||1||

In the Saadh Sangat, the Company of the Holy, I have renounced my other cares and anxieties.

I dug a deep pit, and buried my egotistical pride, emotional attachment and the desires of my mind. ||1||Pause||

No one is my enemy, and I am no one's enemy.

God, who expanded His expanse, is within all; I learned this from the True Guru. ||2||

I am a friend to all; I am everyone's friend.

When the sense of separation was removed from my mind, then I was united with the Lord, my King. ||3||

My stubbornness is gone, Ambrosial Nectar rains down, and the Word of the Guru's Shabad seems so sweet to me.

He is pervading everywhere, in the water, on the land and in the sky; Nanak beholds the all-pervading Lord. ||4||3||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

(ਹੇ ਭਾਈ! ਸਾਧ ਸੰਗਤਿ ਨੇ) ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ

ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ (ਜਿਸ ਕਰਕੇ ਮੇਰੇ) ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ ।੧।

ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ

। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ—ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) ।੧।ਰਹਾਉ।

(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ (ਮੈਨੂੰ ਕੋਈ ਵੈਰੀ ਨਹੀਂ ਦਿੱਸਦਾ), ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ ।

ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, (ਸਭਨਾਂ ਦੇ) ਅੰਦਰ (ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ) ਖਿਲਾਰਿਆ ਹੋਇਆ ਹੈ ।

ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰ ਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ ।

ਮੇਰੇ ਮਨ ਦਾ (ਪਰਮਾਤਮਾ ਨਾਲੋਂ ਬਣਿਆ ਹੋਇਆ) ਵਿਛੋੜਾ (ਸਾਧ ਸੰਗਤਿ ਦੀ ਕਿਰਪਾ ਨਾਲ) ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ (ਆਪਣੇ ਚਰਨਾਂ ਦਾ) ਮਿਲਾਪ ਦੇ ਦਿੱਤਾ ਹੈ ।੩

ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ) ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ

ਹੇ ਨਾਨਕ! (ਆਖ—ਹੇ ਭਾਈ!) ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ ।੪।੩।

Source: BaniDB · Read Ang 671 in Sri Guru Granth Sahib Ji

On this day in earlier years

  • Friday, 17 August 2007 ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ Ang 553 · Raag Bihaagraa
  • Thursday, 17 August 2006 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Wednesday, 17 August 2005 ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥ Ang 627 · Raag Sorath
  • Tuesday, 17 August 2004 ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ Ang 651 · Raag Sorath
  • Sunday, 17 August 2003 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Saturday, 17 August 2002 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree