ਹੁਕਮਨਾਮਾ ਸਾਹਿਬ

Hukamnama Sahib

Saturday, 30 August 2008

ਸ਼ਨਿੱਚਰਵਾਰ, ੧੫ ਭਾਦੋਂ (ਸੰਮਤ ੫੪੦ ਨਾਨਕਸ਼ਾਹੀ)

Ang 674 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਹਰਿ ਹਰਿ ਲੀਨੇ ਸੰਤ ਉਬਾਰਿ ॥

har har leene sa(n)t ubaar ||

ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥

har ke dhaas kee chitavai buriaaiee tis hee kau fir maar ||1|| rahaau ||

ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥

jan kaa aap sahaiee hoaa ni(n)dhak bhaage haar ||

ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥

bhramat bhramat uoohaa(n) hee mooe baahuR gireh na ma(n)jhaar ||1||

ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥

naanak saran pario dhukh bha(n)jan gun gaavai sadhaa apaar ||

ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥

ni(n)dhak kaa mukh kaalaa hoaa dheen dhuneeaa kai dharabaar ||2||15||

English Translation

Dhanaasaree, Fifth Mehla:

The Lord saves His Saints.

One who wishes misfortune upon the Lord's slaves, shall be destroyed by the Lord eventually. ||1||Pause||

He Himself is the help and support of His humble servants; He defeats the slanderers, and chases them away.

Wandering around aimlessly, they die out there; they never return to their homes again. ||1||

Nanak seeks the Sanctuary of the Destroyer of pain; he sings the Glorious Praises of the infinite Lord forever.

The faces of the slanderers are blackened in the courts of this world, and the world beyond. ||2||15||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਂਦਾ ਆ ਰਿਹਾ ਹੈ

ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ ।੧।ਰਹਾਉ।

ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ

ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ ।੧।

ਹੇ ਨਾਨਕ! (ਆਖ—ਹੇ ਭਾਈ! ਜੇਹੜਾ ਮਨੁੱਖ) ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਂਦਾ ਰਹਿੰਦਾ ਹੈ ।

ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ (ਲੋਕ ਪਰਲੋਕ ਵਿਚ) ਕਾਲਾ ਹੁੰਦਾ ਹੈ (ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ)

Source: BaniDB · Read Ang 674 in Sri Guru Granth Sahib Ji

On this day in earlier years

  • Thursday, 30 August 2007 ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ Ang 829 · Raag Bilaaval
  • Wednesday, 30 August 2006 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Monday, 30 August 2004 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Saturday, 30 August 2003 ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ Ang 854 · Raag Bilaaval
  • Friday, 30 August 2002 ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ Ang 646 · Raag Sorath