ਹੁਕਮਨਾਮਾ ਸਾਹਿਬ

Hukamnama Sahib

Thursday, 18 September 2008

ਵੀਰਵਾਰ, ੩ ਅੱਸੂ (ਸੰਮਤ ੫੪੦ ਨਾਨਕਸ਼ਾਹੀ)

Ang 518 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਪਉੜੀ ॥

pauRee ||

ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥

nit japeeaai saas giraas naau paravadhigaar dhaa ||

ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥

jis no kare raha(n)m tis na visaaradhaa ||

ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥

aap upaavanahaar aape hee maaradhaa ||

ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥

sabh kichh jaanai jaan bujh veechaaradhaa ||

ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥

anik roop khin maeh kudharat dhaaradhaa ||

ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥

jis no lai sach tiseh udhaaradhaa ||

ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥

jis dhai hovai val su kadhe na haaradhaa ||

ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥

sadhaa abhag dheebaan hai hau tis namasakaaradhaa ||4||

English Translation

Pauree:

With every breath and morsel of food, chant the Name of the Lord, the Cherisher.

The Lord does not forget one upon whom He has bestowed His Grace.

He Himself is the Creator, and He Himself destroys.

The Knower knows everything; He understands and contemplates.

By His creative power, He assumes numerous forms in an instant.

One whom the Lord attaches to the Truth is redeemed.

One who has God on his side is never conquered.

His Court is eternal and imperishable; I humbly bow to Him. ||4||

ਪੰਜਾਬੀ ਵਿਆਖਿਆ (Punjabi Explanation)

ਪਉੜੀ।

(ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ

ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ

ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ

ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ

ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ

ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।

ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ

ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ ।੪।

Source: BaniDB · Read Ang 518 in Sri Guru Granth Sahib Ji

On this day in earlier years

  • Tuesday, 18 September 2007 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Monday, 18 September 2006 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree
  • Sunday, 18 September 2005 ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ Ang 700 · Raag Jaithsree
  • Saturday, 18 September 2004 ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ Ang 513 · Raag Gujri
  • Thursday, 18 September 2003 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ Ang 741 · Raag Soohee
  • Wednesday, 18 September 2002 ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ Ang 515 · Raag Gujri