ਹੁਕਮਨਾਮਾ ਸਾਹਿਬ

Hukamnama Sahib

Tuesday, 23 September 2008

ਮੰਗਲਵਾਰ, ੮ ਅੱਸੂ (ਸੰਮਤ ੫੪੦ ਨਾਨਕਸ਼ਾਹੀ)

Ang 563 · Raag Vadhans · Guru Arjan Dev Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਃ ੫ ॥

vaddaha(n)s mahalaa panjavaa ||

ਤੂ ਜਾਣਾਇਹਿ ਤਾ ਕੋਈ ਜਾਣੈ ॥

too jaanaieh taa koiee jaanai ||

ਤੇਰਾ ਦੀਆ ਨਾਮੁ ਵਖਾਣੈ ॥੧॥

teraa dheeaa naam vakhaanai ||1||

ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥

too acharaj kudharat teree bisamaa ||1|| rahaau ||

ਤੁਧੁ ਆਪੇ ਕਾਰਣੁ ਆਪੇ ਕਰਣਾ ॥

tudh aape kaaran aape karanaa ||

ਹੁਕਮੇ ਜੰਮਣੁ ਹੁਕਮੇ ਮਰਣਾ ॥੨॥

hukame ja(n)man hukame maranaa ||2||

ਨਾਮੁ ਤੇਰਾ ਮਨ ਤਨ ਆਧਾਰੀ ॥

naam teraa man tan aadhaaree ||

ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥

naanak dhaas bakhasees tumaaree ||3||8||

English Translation

Wadahans, Fifth Mehla:

When You allow Yourself to be known, then we know You.

We chant Your Name, which You have given to us. ||1||

You are wonderful! Your creative potency is amazing! ||1||Pause||

You Yourself are the Cause of causes, You Yourself are the Creator.

By Your Will, we are born, and by Your Will, we die. ||2||

Your Name is the Support of our mind and body.

This is Your blessing to Nanak, Your slave. ||3||8||

ਪੰਜਾਬੀ ਵਿਆਖਿਆ (Punjabi Explanation)

ਵਡਹੰਸ ਪੰਜਵੀਂ ਪਾਤਿਸ਼ਾਹੀ।

ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ,

ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ ।੧।

ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ । ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ ।੧।ਰਹਾਉ।

ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ) ।

ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ ।੨।

ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ ।

ਹੇ ਨਾਨਕ! (ਆਖ—ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ) ।੩।੮।

Source: BaniDB · Read Ang 563 in Sri Guru Granth Sahib Ji

On this day in earlier years

  • Sunday, 23 September 2007 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Saturday, 23 September 2006 ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ Ang 659 · Raag Sorath
  • Friday, 23 September 2005 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Thursday, 23 September 2004 ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ Ang 701 · Raag Jaithsree
  • Tuesday, 23 September 2003 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ Ang 578 · Raag Vadhans