ਹੁਕਮਨਾਮਾ ਸਾਹਿਬ

Hukamnama Sahib

Tuesday, 28 October 2008

ਮੰਗਲਵਾਰ, ੧੨ ਕੱਤਕ (ਸੰਮਤ ੫੪੦ ਨਾਨਕਸ਼ਾਹੀ)

Ang 681 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥

chhaddai leeo mahaa balee te apane charan paraat ||

ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥

ek naam dheeo man ma(n)taa binas na katahoo jaat ||1||

ਸਤਿਗੁਰਿ ਪੂਰੈ ਕੀਨੀ ਦਾਤਿ ॥

satigur poorai keenee dhaat ||

ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥

har har naam dheeo keeratan kau bhiee hamaaree gaat || rahaau ||

ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥

a(n)geekaar keeo prabh apunai bhagatan kee raakhee paat ||

ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥

naanak charan gahe prabh apane sukh paio dhin raat ||2||10||41||

English Translation

Dhanaasaree, Fifth Mehla:

He has saved me from the awful power of Maya, by attaching me to His feet.

He gave my mind the Mantra of the Naam, the Name of the One Lord, which shall never perish or leave me. ||1||

The Perfect True Guru has given this gift.

He has blessed me with the Kirtan of the Praises of the Name of the Lord, Har, Har, and I am emancipated. ||Pause||

My God has made me His own, and saved the honor of His devotee.

Nanak has grasped the feet of his God, and has found peace, day and night. ||2||10||41||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਨੂੰ) ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ ਵਾਲੀ (ਮਾਇਆ) ਤੋਂ ਬਚਾ ਲੈਂਦਾ ਹੈ ।

ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ-ਮੰਤਰ ਦੇਂਦਾ ਹੈ; ਜੋ ਨਾਹ ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ ।੧।

ਹੇ ਭਾਈ! ਪੂਰੇ ਗੁਰੂ ਨੇ (ਮੇਰੇ ਉਤੇ) ਬਖ਼ਸ਼ਸ਼ ਕੀਤੀ ਹੈ ।

(ਗੁਰੂ ਨੇ ਮੈਨੂੰ) ਪਰਮਾਤਮਾ ਦਾ ਨਾਮ ਕੀਰਤਨ ਕਰਨ ਲਈ ਦਿੱਤਾ ਹੈ, (ਜਿਸ ਦੀ ਬਰਕਤਿ ਨਾਲ) ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ ।ਰਹਾਉ।

ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਭਗਤਾਂ ਦਾ ਪੱਖ ਕੀਤਾ ਹੈ, (ਭਗਤਾਂ ਦੀ) ਲਾਜ ਰੱਖੀ ਹੈ ।

ਹੇ ਨਾਨਕ! ਜਿਸ ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਚਰਨ ਫੜ ਲਏ ਉਸ ਨੇ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਾਣਿਆ ਹੈ ।੨।੧੦।੪੧।

Source: BaniDB · Read Ang 681 in Sri Guru Granth Sahib Ji

On this day in earlier years

  • Sunday, 28 October 2007 ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ Ang 608 · Raag Sorath
  • Saturday, 28 October 2006 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ Ang 638 · Raag Sorath
  • Friday, 28 October 2005 ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ Ang 655 · Raag Sorath
  • Thursday, 28 October 2004 ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ Ang 679 · Raag Dhanaasree
  • Tuesday, 28 October 2003 ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ Ang 850 · Raag Bilaaval
  • Monday, 28 October 2002 ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ Ang 805 · Raag Bilaaval